ਕੌਮੀ ਅੰਨ ਸੁਰੱਖਿਆ ਮਿਸ਼ਨ ਹੁਣ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ (ਤੇਲ ਬੀਜ) ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ

ਨਵਾਂਸ਼ਹਿਰ, 17 ਮਾਰਚ, 2023 ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸ਼ਹੀਦ ਭਗਤ ਸਿੰਘ
ਨਗਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਦੀ ਅਗਵਾਈ ਹੇਠ ਜ਼ਿਲ੍ਹਾ ਮੁੱਖ
ਦਫ਼ਤਰ ਵਿਖੇ ਕੌਮੀ ਅੰਨ ਸੁਰੱਖਿਆ ਮਿਸ਼ਨ, ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ (ਤੇਲ ਬੀਜ)
ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਮੌਕੇ ਡਾ. ਸੁਰਿੰਦਰ ਕੁਮਾਰ ਖੇਤੀਬਾੜੀ ਅਫ਼ਸਰ ਬਲਾਚੌਰ ਨੇ ਤੇਲ ਬੀਜ ਫਸਲਾਂ ਦੀ
ਕਾਸ਼ਤ ਸੰਬੰਧੀ ਅਤੇੇ ਕਿਸਾਨਾਂ ਨੂੰ ਰੋਜ਼ਾਨਾ ਜ਼ਿੰਦਗੀ ਵਿਚ ਵੱਖ-ਵੱਖ ਤੇਲਾਂ ਦੀ ਮਹੱਤਤਾ
ਬਾਰੇ ਦੱਸਿਆ। ਡਾ. ਅਸ਼ਵਿੰਦਰ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਤੇਲ
ਬੀਜ ਫਸਲਾਂ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਵਿਸਥਾਰ ਪੂਰਵਕ
ਜਾਣਕਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇ ਕਿਸਾਨਾਂ ਨੇ ਹਾੜ੍ਹੀ
ਦੀ ਫਸਲ ਨੂੰ ਖੇਤੀ ਮਾਹਿਰਾਂ ਦੀ ਸਿਫ਼ਾਰਿਸ ਅਨੁਸਾਰ ਡੀ.ਏ.ਪੀ ਖਾਦ ਪਾਈ ਹੈ ਤਾਂ ਸਾਉਣੀ
ਦੀ ਫ਼ਸਲ ਨੂੰ ਪਾਉਣ ਦੀ ਜ਼ਰੂਰਤ ਨਹੀਂ ਹੈ।
ਡਾ. ਜਸਵਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਕਾਠਗੜ੍ਹ ਨੇ ਕਿਸਾਨਾਂ ਨੂੰ ਮਿੱਟੀ ਪਰਖ
ਦੀ ਮਹੱਤਤਾ ਅਤੇ ਸੈਂਪਲ ਲੈਣ ਦੇ ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਮਿੱਟੀ ਪਰਖ ਦੇ
ਅਧਾਰ ਤੇ ਹੀ ਖਾਦਾਂ ਪਾਉਣ ਦੀ ਸਲਾਹ ਦਿੱਤੀ। ਡਾ. ਕਮਲਦੀਪ ਸਿੰਘ, ਪੀ.ਡੀ ਆਤਮਾ ਨੇ
ਕਿਸਾਨਾਂ ਨੂੰ ਤੇਲ ਬੀਜ ਫਸਲਾਂ ਦੀ ਪ੍ਰੋਸੈਸਿੰਗ ਬਾਰੇ ਦੱਸਿਆ।
ਇਸ ਮੌਕੇ ਡਾ. ਵਿਜੈ ਮਹੇਸ਼ੀ ਏ.ਡੀ.ਓ. ਇੰਨਫੋਰਸਮੈਂਟ, ਡਾ. ਕੁਲਵਿੰਦਰ ਕੌਰ ਏ.ਡੀ.ਓ.
ਸੀਡ, ਲਖਵਿੰਦਰ ਕੁਮਾਰ (ਏ.ਟੀ.ਐਮ.) ਤੋਂ ਇਲਾਵਾ ਮਹਿੰਦਰ ਸਿੰਘ, ਨਿਰਮਲ ਸਿੰਘ,
ਹਰਕੀਰਤ ਸਿੰਘ, ਸਤੀਸ਼ ਕੁਮਾਰ, ਸ੍ਰੀਮਤੀ ਜਸਮੀਨਾ ਕੁਮਾਰੀ ਆਦਿ ਕਿਸਾਨ ਅਤੇ ਕਿਸਾਨ
ਬੀਬੀਆਂ ਨੇ ਕਿਸਾਨ ਕੈਂਪ ਵਿੱਚ ਭਾਗ ਲਿਆ।