ਨਗਰ ਨਿਗਮ ਦੇ ਅਨੁਮਾਨਿਤ ਬਜਟ ’ਚ ਜਨਤਾ ’ਤੇ ਕੋਈ ਵਾਧੂ ਟੈਕਸ ਨਹੀਂ ਲਗਾਇਆ: ਬ੍ਰਹਮ ਸ਼ੰਕਰ ਜ਼ਿੰਪਾ

ਇਸ ਵਾਰ ਦਾ ਬਜਟ ਪਿਛਲੇ ਸਾਲ ਦੇ ਬਜਟ ਤੋਂ ਕਰੀਬ 15 ਫੀਸਦੀ ਵੱਧ
ਹੁਸ਼ਿਆਰਪੁਰ, 24 ਮਾਰਚ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਨਗਰ ਨਿਗਮ
ਹੁਸ਼ਿਆਰਪੁਰ ਵੱਲੋਂ ਸਾਲ 2023-24 ਦੇ ਅਨੁਮਾਨਿਤ ਬਜਟ ਵਿੱਚ ਲੋਕਾਂ ਦੀਆਂ ਭਾਵਨਾਵਾਂ
ਦਾ ਪੂਰਾ ਖਿਆਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਦਾ ਬਜਟ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਅਗਾਂਹਵਧੂ ਸੋਚ ਨੂੰ ਦਰਸਾਉਂਦਾ ਹੈ, ਜਿਸ
ਵਿੱਚ ਜਨਤਾ 'ਤੇ ਕੋਈ ਵਾਧੂ ਬੋਝ ਨਹੀਂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ
ਬਜਟ ਵਿੱਚ ਲੋਕਾਂ 'ਤੇ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਅਤੇ ਨਾ ਹੀ ਵਾਟਰ ਸਪਲਾਈ,
ਤਹਿਬਾਜ਼ਾਰੀ, ਰੈਂਟ ਅਤੇ ਹੋਰ ਕਿਰਾਇਆ ਵਿੱਚ ਵਾਧਾ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਰ ਨਗਰ ਨਿਗਮ ਦਾ ਅਨਮੁਾਨਿਤ ਬਜਟ ਪਿਛਲੇ ਸਾਲ ਦੇ
ਬਜਟ ਤੋਂ ਕਰੀਬ 15 ਫੀਸਦੀ ਵੱਧ ਹੈ, ਜਿਸ ਸਿਹਰਾ ਹੁਸ਼ਿਆਰਪੁਰ ਦੀ ਜਨਤਾ ਨੂੰ ਜਾਂਦਾ
ਹੈ, ਜਿਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ 'ਤੇ
ਆਪਣੇ ਭਰੋਸਾ ਜਿਤਾਉਂਦੇ ਹੋਏ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ
ਇਸ ਬਜਟ ਵਿੱਚ ਨਗਰ ਨਿਗਮ ਅਤੇ ਸ਼ਹਿਰ ਵਾਸੀਆਂ ਦੀਆਂ ਲੋੜਾਂ ਦਾ ਪੂਰਾ ਧਿਆਨ ਰੱਖਿਆ ਗਿਆ
ਹੈ। ਉਨ੍ਹਾਂ ਕਿਹਾ ਕਿ ਇਸ ਅਨੁਮਾਨਿਤ ਬਜਟ ਵਿੱਚ ਜਿਥੇ ਨਗਰ ਨਿਗਮ ਦੇ ਸਟਾਫ਼ 'ਤੇ ਹੋਣ
ਵਾਲੇ ਖਰਚੇ ਦਾ ਪੂਰਾ ਧਿਆਨ ਰੱਖਿਆ ਗਿਆ ਹੈ, ਉੱਥੇ ਹੀ ਵਿਕਾਸ ਕਾਰਜਾਂ ਨੂੰ ਵੀ ਵਿਸ਼ੇਸ਼
ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਅਨੁਮਾਨਿਤ ਬਜਟ ਨਾਲ ਨਗਰ ਨਿਗਮ
ਹੁਸ਼ਿਆਰਪੁਰ ਸ਼ਹਿਰ ਦੀ ਨੁਹਾਰ ਬਦਲਣ ਲਈ ਭਵਿੱਖ ਵਿੱਚ ਹੋਰ ਵੀ ਮਜ਼ਬੂਤੀ ਨਾਲ ਕੰਮ
ਕਰੇਗੀ।