ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਕੀਮਤੀ ਜਾਨਾਂ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 21 ਮਾਰਚ: ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਊਨਾ ਰੋਡ 'ਤੇ ਸਥਿਤ ਸੈਣੀ ਭਵਨ ਵਿਖੇ ਸੈਣੀ ਜਾਗ੍ਰਿਤੀ ਮੰਚ ਪੰਜਾਬ ਵਲੋਂ ਲਗਾਏ ਖੂਨਦਾਨ ਕੈਂਪ ਵਿਚ ਸ਼ਿਰਕਤ ਕਰਨ ਮੌਕੇ ਕੀਤਾ।  ਕੈਬਨਿਟ ਮੰਤਰੀ ਨੇ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ। ਇਸ ਲਈ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਦੌਰਾਨ ਭਾਈ ਘਨੱ੍ਹਈਆ ਜੀ ਚੈਰੀਟੇਬਲ ਬਲੱਡ ਬੈਂਕ ਵਲੋਂ 40 ਯੂਨਿਟ ਦੇ ਕਰੀਬ ਖੂਨ ਇਕੱਤਰ ਕੀਤਾ ਗਿਆ।
ਇਸ ਮੌਕੇ ਸੈਣੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੈਣੀ ਅਤੇ ਸੰਸਥਾਪਕ ਸੰਦੀਪ ਸੈਣੀ ਨੇ ਕੈਬਨਿਟ ਮੰਤਰੀ ਅਤੇ ਖੂਨਦਾਨ ਕਰਨ ਵਾਲੀਆਂ ਸਾਰੀਆ ਸ਼ਖਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਮੰਚ ਦੇ ਸੂਬਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ, ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਸੈਣੀ, ਜਨਰਲ ਸਕੱਤਰ ਹਰਵਿੰਦਰ ਸਿੰਘ, ਚਰਨਜੀਤ ਸਿੰਘ ਲੁਧਿਆਣਾ, ਜ਼ਿਲ੍ਹਾ ਯੂਥ ਪ੍ਰਧਾਨ ਕ੍ਰਿਪਾਲ ਸਿੰਘ ਪਾਲੀ, ਪ੍ਰੇਮ ਸੈਣੀ, ਚੰਦਰ ਸ਼ੇਖਰ, ਅਜੇ ਮੋਹਨ ਬੱਬੀ, ਮਨਜੀਤ ਸਿੰਘ, ਸਰਬਜੀਤ ਸਿੰਘ ਸੈਣੀ ਟਾਂਡਾ, ਅਵਤਾਰ ਸਿੰਘ ਬੱਸੀ, ਜੀਵਨ, ਗੋਲਡੀ ਸਰਪੰਚ, ਸਨੀ ਖੋਸਲਾ, ਜਿੰਦੂ ਸੈਣੀ, ਰਾਜਾ ਸੈਣੀ, ਬਿੱਟੂ ਗਿੱਧਾ, ਕਰੁਨ ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।