ਨਵਾਂਸ਼ਹਿਰ, 10 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰਾਜੀਵ ਵਰਮਾ ਵੱਲੋਂ ਅੱਜ ਨਵਾਂਸ਼ਹਿਰ ਦੇ ਕੇ.ਸੀ. ਟਾਵਰ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚਲਾਏ ਜਾ ਰਹੇ ਸਕਿਲ ਟ੍ਰੇਨਿੰਗ ਸੈਂਟਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿਖਿਆਰਥੀਆਂ ਨੂੰ ਦਿੱਤੀ ਜਾ ਰਹੀ ਹੁਨਰ ਸਿਖਲਾਈ ਦੀ ਗੁਣਵੱਤਾ ਦੀ ਜਾਂਚ ਕੀਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਕਰਵਾਏ ਜਾ ਰਹੇ ਕੋਰਸ ਨਾਲ ਸਬੰਧਤ ਪ੍ਰਸ਼ਨ ਵੀ ਪੁੱਛੇ ਗਏ। ਇਸ ਮੌਕੇ ਦੌਰਾਨ ਸਿਖਲਾਈ ਹਾਸਲ ਕਰ ਰਹੇ ਨੌਜਵਾਨਾਂ ਨੂੰ ਕਾਪੀਆਂ-ਕਿਤਾਬਾਂ ਅਤੇ ਵਰਦੀਆਂ ਵੀ ਵੰਡੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ ਨੇ ਕੌਸ਼ਲ ਕੇਂਦਰ ਦੇ ਸਟਾਫ਼ ਨੂੰ ਸਿਖਲਾਈ ਦੀ ਗੁਣਵੱਤਾ ਨੂੰ ਵਧਾਉਣ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਜ਼ਿਲਾ ਪੱਧਰੀ ਸਟਾਫ਼ ਸ਼ੰਮੀ ਠਾਕੁਰ, ਸੁਮਿਤ ਕੁਮਾਰ ਅਤੇ ਰਾਜ ਕੁਮਾਰ ਵੀ ਮੌਜੂਦ ਸਨ।
ਫ਼ੋਟੋ ਕੈਪਸ਼ਨ: ਏ ਡੀ ਸੀ (ਜ) ਰਾਜੀਵ ਵਰਮਾ ਸ਼ੁੱਕਰਵਾਰ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚਲਾਏ ਜਾ ਰਹੇ ਕੌਸ਼ਲ ਕੇਂਦਰ ਦਾ ਨਿਰੀਖਣ ਕਰਨ ਦੌਰਾਨ।
ਫ਼ੋਟੋ ਕੈਪਸ਼ਨ: ਏ ਡੀ ਸੀ (ਜ) ਰਾਜੀਵ ਵਰਮਾ ਸ਼ੁੱਕਰਵਾਰ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚਲਾਏ ਜਾ ਰਹੇ ਕੌਸ਼ਲ ਕੇਂਦਰ ਦਾ ਨਿਰੀਖਣ ਕਰਨ ਦੌਰਾਨ।