ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਦੀ ਖਰੀਦ ਉਪਰੰਤ ਕਿਸਾਨਾਂ ਨੂੰ ਸਬਸਿਡੀ ਜਾਰੀ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 24 ਮਾਰਚ : ਪੰਜਾਬ ਰਾਜ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ
ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ
ਕਰਵਾਉਣ ਦਾ ਫੈਸਲਾ ਲਿਆ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ਼ਹੀਦ
ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਕਾਰ ਵਲੋਂ ਰਾਸ਼ਟਰੀ
ਕਿ੍ਰਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਦੀ ਸਬ ਸਕੀਮ ਫਸਲੀ ਵਿਭਿੰਨਤਾ ਪ੍ਰੋਗਰਾਮ
(ਸੀ.ਡੀ.ਪੀ) ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ
ਸ਼ਹੀਦ ਭਗਤ ਸਿੰਘ ਨਗਰ ਵਿੱਚ ਸਾਰੇ ਪ੍ਰਵਾਨ ਕੀਤੇ ਗਏ ਬਿਨੈਕਾਰਾਂ ਵਿਚੋ ਸਕੀਮ ਦੀਆਂ
ਹਦਾਇਤਾਂ ਅਨੁਸਾਰ ਨਿਰਧਾਰਤ ਸਮੇਂ ਅੰਦਰ ਮਸ਼ੀਨਾਂ ਦੀ ਖਰੀਦ ਕਰਨ ਵਾਲੇ ਲਾਭਪਾਤਰੀਆਂ
ਦੀਆਂ ਮਸ਼ੀਨਾਂ ਦੀ ਖੇਤੀਬਾੜੀ ਅਧਿਕਾਰੀਆਂ ਵਲੋਂ ਫਿਜੀਕਲ ਵੈਰੀਫਿਕੇਸ਼ਨ ਹੋਣ ਉਪਰੰਤ
ਬਣਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਸਿੱਧੇ ਤੋਰ ਤੇ ਮੁਹੱਈਆ ਕਰਵਾਈ ਦਿੱਤੀ
ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ
ਡਾ. ਹਰਵਿੰਦਰ ਲਾਲ ਨੇ ਦੱਸਿਆ ਕਿ ਮਸ਼ੀਨਰੀ ਖਰੀਦ ਚੁੱਕੇ 15 ਲਾਭਪਾਤਰੀਆਂ ਨੂੰ
25,07,240/- ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਇਹਨਾਂ ਲਾਭਪਾਤਰੀਆਂ ਨੂੰ 03
ਟਰੈਕਟਰ ਓਪਰੇਟਡ ਸਪਰੇਅ ਪੰਪ (ਏਅਰ ਕੈਰੀਅਰ), 02 ਟਰੈਕਟਰ ਓਪਰੇਟਡ ਸਪਰੇਅ ਪੰਪ (ਬੂਮ
ਟਾਈਪ) ਅਤੇ 10 ਨਿਯੂਮੈਟਿਕ ਪਲਾਂਟਰ ਦੀ ਖਰੀਦ ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ।