ਪਿੰਡ ਜੰਡਿਆਲਾ ਵਿਖੇ ਲੱਗੇ ਸਵੈ ਇਛੁੱਕ ਖੂਨਦਾਨ ਕੈਂਪ ਵਿਚ 40 ਖੂਨਦਾਨੀਆਂ ਵੱਲੋਂ ਖੂਨਦਾਨ
ਬੰਗਾ : 21 ਅਪਰੈਲ () ਇਲਾਕੇ ਦੀ ਪ੍ਰਸਿੱਧ ਪਿੰਡ ਜੰਡਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਂਰਾਜ ਜੀ ਵਿਖੇ ਸਤਿਗੁਰੂ ਸ੍ਰੀ ਰਵਿਦਾਸ ਮਹਾਂਰਾਜ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 40 ਖੂਨਦਾਨੀਆਂ ਨੇ ਖੂਨਦਾਨ ਕਰਕੇ ਮਾਨਵਤਾ ਦੀ ਨਿਸ਼ਕਾਮ ਸੇਵਾ ਦਾ ਕਾਰਜ ਕੀਤਾ। ਇਸ ਕੈਂਪ ਦਾ ਉਦਘਾਟਨ ਡਾ. ਕਸ਼ਮੀਰ ਚੰਦ ਐਮ ਜੇ ਲਾਈਫ ਕੇਅਰ ਬੰਗਾ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ, ਉਹਨਾਂ ਦਾ ਸਹਿਯੋਗ ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸ੍ਰੀ ਬਾਲ ਕ੍ਰਿਸ਼ਨ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਂਰਾਜ ਜੀ ਪਿੰਡ ਜੰਡਿਆਲਾ ਨੇ ਦਿੱਤਾ। ਮੁੱਖ ਮਹਿਮਾਨ ਡਾ. ਕਸ਼ਮੀਰ ਚੰਦ ਨੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਤਕਨੀਕੀ ਸਹਿਯੋਗ ਨਾਲ ਮਾਨਵਤਾ ਦੀ ਨਿਸ਼ਕਾਮ ਸੇਵਾ ਲਈ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵੈ-ਇਛੱਕ ਖੂਨਦਾਨ ਕੈਂਪ ਲਗਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ ਅਤੇ ਇਕੱਤਰ ਜਨ-ਸਮੂਹ ਨੂੰ ਖੂਨਦਾਨ ਕਰਨ ਲਈ ਪ੍ਰੇਰਿਆ। ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਇਸ ਮੌਕੇ ਖੂਨਦਾਨ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਹਰੇਕ ਇੱਕ ਤੰਦਰੁਸਤ ਮਨੁੱਖ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਇਹ ਖੂਨ ਅਨੇਕਾਂ ਕੀਮਤੀ ਜਾਨਾਂ ਬਚਾਉਣ ਦੇ ਕੰਮ ਆਉਂਦਾ ਹੈ। ਇਸ ਮੌਕੇ ਸ੍ਰੀ ਬਾਲ ਕ੍ਰਿਸ਼ਨ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਜੰਡਿਆਲਾ ਨੇ ਸਮੂਹ ਖੂਨਦਾਨੀਆਂ ਦਾ, ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸਮੂਹ ਪਿੰਡ ਜੰਡਿਆਲਾ ਨਿਵਾਸੀਆਂ ਦਾ ਸਵੈਇੱਛਕ ਖੂਨਦਾਨ ਕੈਂਪ ਲਗਾਉਣ ਲਈ ਦਿੱਤੇ ਸਹਿਯੋਗ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।
ਸਤਿਗੁਰੂ ਸ੍ਰੀ ਰਵਿਦਾਸ ਮਹਾਂਰਾਜ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਮੌਕੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਲਈ ਡਾ. ਕਸ਼ਮੀਰ ਚੰਦ ਐਮ ਜੇ ਲਾਈਫ ਕੇਅਰ ਬੰਗਾ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸ੍ਰੀ ਬਾਲ ਕ੍ਰਿਸ਼ਨ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਜੰਡਿਆਲਾ, ਕੈਸ਼ੀਅਰ ਸ੍ਰੀ ਰਾਕੇਸ਼ ਮਾਹੀ, ਸ੍ਰੀ ਸੋਮ ਨਾਥ, ਸ੍ਰੀ ਅਵਤਾਰ ਚੰਦ ਪੰਚ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਅਜੈ ਮਾਹੀ, ਸ੍ਰੀ ਜੀਵਨ ਮਹਿਮੀ, ਸ੍ਰੀ ਅਵਤਾਰ, ਸ੍ਰੀ ਰਾਜ ਕੁਮਾਰ, ਸ੍ਰੀ ਬਲਜਿੰਦਰ ਹੀਰਾ, ਸ੍ਰੀ ਅਮਨਦੀਪ, ਸ੍ਰੀ ਸ਼ਭਾਸ਼ ਅਤੇ ਸਮੂਹ ਨਗਰ ਨਿਵਾਸੀ ਵੀ ਖੂਨਦਾਨੀਆਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ। ਕੈਂਪ ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ।
ਫੋਟੋ ਕੈਪਸ਼ਨ : ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਂਰਾਜ ਜੀ ਪਿੰਡ ਜੰਡਿਆਲਾ ਵਿਖੇ ਵਿਖੇ ਵਿਖੇ ਲੱਗੇ ਸਵੈ ਇੱਛੁਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਡਾ. ਕਸ਼ਮੀਰ ਚੰਦ, ਡਾ. ਬਲਵਿੰਦਰ ਸਿੰਘ , ਸ੍ਰੀ ਬਾਲ ਕ੍ਰਿਸ਼ਨ ਪ੍ਰਧਾਨ, ਸ੍ਰੀ ਰਾਕੇਸ਼ ਕੁਮਾਰ, ਸ੍ਰੀ ਸੋਮ ਨਾਥ ਅਤੇ ਹੋਰ ਪਤਵੰਤੇ