ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਸਿਹਤ ਦਿਵਸ ਮਨਾਇਆ ਗਿਆ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਸਿਹਤ ਦਿਵਸ ਮਨਾਇਆ ਗਿਆ
ਬੰਗਾ : 13 ਅਪ੍ਰੈਲ () ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਆ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ ਵੱਲੋਂ ਅੱਜ ਕੌਮਾਂਤਰੀ ਸਿਹਤ ਦਿਵਸ (ਵਰਲਡ ਹੈਲਥ ਡੇਅ) ਮਨਾਇਆ ਗਿਆ। ਇਸ ਮੌਕੇ ਹੋਏ ਸਮਾਗਮ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਾਲ 2023 ਦੇ ਥੀਮ "ਹੈਲਥ ਫਾਰ ਆਲ "ਤਹਿਤ ਆਮ ਲੋਕਾਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਚੰਗੀ ਸਰੀਰਿਕ ਸਿਹਤ, ਮਾਨਸਿਕ ਸਿਹਤ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣਾ ਲਈ ਪੇ੍ਰਰਿਤ ਕੀਤਾ।  ਉਹਨਾਂ ਕਿਹਾ ਕਿ ਸਿਹਤਮੰਦ ਹੋਣ ਦਾ ਮਤਲਬ ਕੇਵਲ ਬਿਮਾਰੀਆਂ ਤੋਂ ਰਹਿਤ ਹੋਣਾ ਹੀ ਨਹੀ ਬਲਕਿ ਮਨੁੱਖ ਦਾ ਸ਼ਰੀਰਿਕ, ਮਾਨਸਿਕ ਅਤੇ ਸਮਾਜਿਕ ਤੋਰ ਤੇ ਵੀ ਸਿਹਤਮੰਦ ਹੋਣਾ ਹੈ।  ਉਹਨਾਂ ਦੱਸਿਆ ਕਿ ਪੂਰੇ ਸੰਸਾਰ ਭਰ ਵਿਚ ਕੌਮਾਂਤਰੀ ਸਿਹਤ ਦਿਵਸ ਹਰ ਸਾਲ 7 ਅਪਰੈਲ ਨੂੰ ਮਨਾਇਆ ਜਾਂਦਾ ਹੈ ਤਾਂ ਦੁਨੀਆਂ ਭਰ ਦੇ ਲੋਕਾਂ ਸਿਹਤ ਪ੍ਰਤੀ ਜਾਗਰੁਕ ਕੀਤਾ ਜਾ ਸਕੇ।
           ਕੌਮਾਂਤਰੀ ਸਿਹਤ ਦਿਵਸ ਨੂੰ ਸਮਰਪਿਤ ਇਸ ਸਮਾਗਮ ਵਿਚ ਬੀ ਐਸ ਸੀ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਪੇਸ਼ ਨਾਟਕ ਨੇ ਸਮੂਹ ਸਰੋਤਿਆ ਦਾ ਮਨ ਮੋਹ ਲਿਆ। ਨਰਸਿੰਗ ਵਿਦਿਆਰਥੀਆਂ ਵੱਲੋਂ ਪੋਸਟਰ ਪ੍ਰਦਰਸ਼ਨੀ ਲਗਾਈ ਗਈ। ਡਾ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਧੰਨਵਾਦ ਕੀਤਾ ਅਤੇ ਕੌਮਾਂਤਰੀ ਸਿਹਤ ਵਿਦਸ ਬਾਰੇ ਚਾਨਣਾ ਪਾਇਆ।
          ਕੌਮਾਂਤਰੀ ਸਿਹਤ ਦਿਵਸ (ਵਰਲਡ ਹੈਲਥ ਡੇਅ) ਨੂੰ ਸਮਰਪਿਤ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿਂੰਸੀਪਲ, ਮੈਡਮ ਸੁਖਮਿੰਦਰ ਕੌਰ, ਮੈਡਮ ਸਰੋਜ ਬਾਲਾ, ਮੈਡਮ ਨਵਜੋਤ ਕੌਰ ਸਹੋਤਾ ਤੋਂ ਇਲਾਵਾ ਟਰੱਸਟ ਅਧੀਨ  ਚੱਲਦੇ ਅਦਾਰਿਆਂ ਦੇ ਮੁੱਖੀ,  ਸਮੂਹ ਨਰਸਿੰਗ ਅਧਿਆਪਕ ਅਤੇ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਹੋਏ ਕੌਮਾਂਤਰੀ ਸਿਹਤ ਦਿਵਸ ਨੂੰ ਸਮਰਪਿਤ ਸਮਾਗਮ ਦੀਆਂ ਝਲਕੀਆਂ