ਬੰਗਾ 23 ਅਪਰੈਲ :- ਅੱਜ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਝਿੰਗੜਾਂ ਵਿਖੇ ਯੂਥ ਵੈਲਫੇਅਰ ਸੁਸਾਇਟੀ ਝਿੰਗੜਾਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ 7ਵਾਂ ਸਵੈ ਇਛੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਖੂਨਦਾਨੀਆਂ ਵੱਲੋਂ 36 ਯੂਨਿਟ ਖੂਨਦਾਨ ਕੀਤਾ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਮੁੱਖ ਮਹਿਮਾਨਾਂ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਬਾਬਾ ਸੁਖਵਿੰਦਰ ਸਿੱੰਘ ਮੰਗਾ ਮੁੱਖ ਸੇਵਾਦਾਰ ਲਾਲਾ ਵਲੀ ਹੰਭੀਰ ਚੰਦ ਜੀ ਵਲੀ ਸਮਾਧਾਂ ਵਾਲੇ ਅਤੇ ਬੀਬੀ ਰੇਸ਼ਮ ਕੌਰ ਮੁੱਖ ਸੇਵਾਦਾਰ ਛੱਪੜੀ ਸਾਹਿਬ ਵਾਲਿਆਂ ਨੇ ਸਾਂਝੇ ਤੌਰ ਤੇ ਕੀਤਾ। ਇਸ ਮੌਕੇ ਮੁੱਖ ਮਹਿਮਾਨਾਂ ਨੇ ਯੂਥ ਵੈਲਫੇਅਰ ਸੁਸਾਇਟੀ ਝਿੰਗੜਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਮਾਨਵਤਾ ਦੀ ਨਿਸ਼ਕਾਮ ਸੇਵਾ ਹਿੱਤ 7ਵਾਂ ਸਵੈ ਇੱਛਕ ਖੂਨਦਾਨ ਕੈਂਪ ਲਾਉਣ ਲਈ ਵਧਾਈਆਂ ਦਿੱਤੀਆਂ। ਉਹਨਾਂ ਨੇ ਕਿਹਾ ਕਿ ਖੂਨਦਾਨ ਦੁਨੀਆਂ ਦਾ ਸਭ ਤੋਂ ਵੱਡਾ ਮਹਾਂਦਾਨ ਹੈ ਇਸ ਲਈ ਹਰੇਕ ਤੰਦਰੁਸਤ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਹਮੇਸ਼ਾਂ ਖੂਨਦਾਨ ਕਰਨਾ ਚਾਹੀਦਾ ਹੈ। ਮਾਸਟਰ ਅਮਰਜੀਤ ਸਿੰਘ ਕਲਸੀ ਨੇ ਮੁੱਖ ਮਹਿਮਾਨਾਂ, ਪਤਵੰਤੇ ਸੱਜਣਾਂ, ਸਮੂਹ ਖੂਨਦਾਨੀਆਂ ਅਤੇ ਸਹਿਯੋਗੀ ਸੰਗਤਾਂ ਦਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ 7ਵਾਂ ਸਵੈ ਇਛੱਕ ਖੂਨਦਾਨ ਕੈਂਪ ਨੂੰ ਕਾਮਯਾਬ ਕਰਨ ਧੰਨਵਾਦ ਕੀਤਾ। ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ ਸੱਜਣਾਂ ਵੱਲੋਂ ਖੂਨਦਾਨੀਆਂ ਨੂੰ ਸਰਟੀਫੀਕੇਟ ਅਤੇ ਸਨਮਾਨ ਚਿੰਨ ਦੇ ਸਨਮਾਨਿਤ ਵੀ ਕੀਤਾ ਗਿਆ।
ਖੂਨਦਾਨ ਕੈਂਪ ਵਿਚ ਸ੍ਰੀ ਕੁਲਜੀਤ ਸਿੰਘ ਸਰਹਾਲ, ਬਾਬਾ ਸੁਖਵਿੰਦਰ ਸਿੰਘ ਮੁੱਖ ਸੇਵਾਦਾਰ ਲਾਲਾ ਵਲੀ ਹੰਭੀਰ ਚੰਦ ਜੀ ਵਲੀ ਸਮਾਧਾਂ, ਬੀਬੀ ਰੇਸ਼ਮ ਕੌਰ ਮੁੱਖ ਸੇਵਾਦਾਰ ਛੱਪੜੀ ਸਾਹਿਬ, ਜਥੇਦਾਰ ਰਣਜੀਤ ਸਿੰਘ ਝਿੰਗੜ, ਬਿਸ਼ਨ ਸਿੰਘ ਝਿੰਗੜ, ਲਛਮਣ ਸਿੰਘ ਕਲਸੀ, ਸੁਰਿੰਦਰ ਸਿੰਘ, ਸੰਤੋਖ ਸਿੰਘ ਢੰਡਾ, ਭਾਰਤ ਭੂਸ਼ਣ, ਸੁਰਜੀਤ ਗਿੱਲ, ਕਾਮਰੇਡ ਕੁਲਦੀਪ ਸਿੰਘ, ਰਾਜੂ ਰਾਏਪੁਰ ਡੱਬਾ, ਜਸਪਾਲ ਸਿੰਘ, ਮਾਸਟਰ ਅਮਰਜੀਤ ਸਿੰਘ ਕਲਸੀ, ਇੰਜੀ: ਸੁਰਜੀਤ ਰੱਲ, ਜਸਵੀਰ ਸਿੰਘ ਰੱਲ, ਗੁਰਪ੍ਰੀਤ ਰੱਲ, ਗੁਰਪ੍ਰੀਤ ਢੰਂਡਾ, ਹਰਜਿੰਦਰ ਕੁਮਾਰ, ਮਾਸਟਰ ਭੁਪਿੰਦਰ ਸਿੰਘ, ਮਾਸਟਰ ਨਿਰਮਲ ਸਿੰਘ, ਨਿੰਦਰ ਰਾਮ, ਲਵਪ੍ਰੀਤ ਸਿੰਘ ਰੱਲ, ਪ੍ਰਿੰਸ ਰੱਲ, ਹਰਜਿੰਦਰ ਕੁਮਾਰ ਜਿੰਦਰ, ਗੁਰਵਿੰਦਰ ਸਿੰਘ, ਗੁਰਬਖਸ਼ ਸਿੰਘ, ਡਾ ਰਾਹੁਲ ਗੋਇਲ ਬੀ.ਟੀ.ਉ. ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਮਨਜੀਤ ਸਿੰਘ ਇੰਚਾਰਜ ਬਲੱਡ ਸੈਂਟਰ, ਮੈਡਮ ਰਾਜਵਿੰਦਰ ਕੌਰ ਸੈਣੀ, ਮੈਡਮ ਰੁਪਿੰਦਰ ਸ਼ਰਮਾ, ਸੁਰਜੀਤ ਸਿੰਘ ਜਗਤਪੁਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਖੂਨਦਾਨੀਆਂ ਲਈ ਵਿਸ਼ੇਸ਼ ਰਿਫੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਮੁੱਖ ਮਹਿਮਾਨ ਅਤੇ ਸਹਿਯੋਗੀਆਂ ਦਾ ਯੂਥ ਵੈਲਫੇਅਰ ਸੁਸਾਇਟੀ ਝਿੰਗੜਾਂ ਵੱਲੋਂ ਸਨਮਾਨ ਵੀ ਕੀਤਾ ਗਿਆ।
ਫੋਟੋ ਕੈਪਸ਼ਨ : ਪਿੰਡ ਝਿੰਗੜਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਲੱਗੇ ਸਵੈਇਛੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ ਸੱਜਣ