ਢਾਹਾਂ ਕਲੇਰਾਂ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਪੰਜਵੀ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਲੱਗਾ
ਬੰਗਾ : 20 ਅਪ੍ਰੈਲ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਸੇਵਾ ਦੇ ਪੁੰਜ, ਕੱਲਰੀ ਧਰਤੀ ਦੇ ਗੁਲਾਬ ਅਤੇ ਗ਼ਰੀਬਾਂ ਦੇ ਮਸੀਹਾ ਸਵ: ਬਾਬਾ ਬੁੱਧ ਸਿੰਘ ਢਾਹਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਉਹਨਾਂ ਦੀ ਪੰਜਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਗਿਆ। ਬਾਬਾ ਜੀ ਦੀ ਯਾਦ ਵਿਚ ਲੱਗੇ ਖੂਨਦਾਨ ਕੈਂਪ ਵਿਚ 51 ਖੂਨਦਾਨੀ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਪਣਾ ਖੂਨਦਾਨ ਕੀਤਾ। ਬਾਬਾ ਜੀ ਦੀ ਪੰਜਵੀਂ ਬਰਸੀ ਨੂੰ ਸਮਰਪਿਤ ਇਸ ਸਵੈ-ਇਛੁੱਕ ਖੂਨਦਾਨ ਕੈਂਪ ਵਿੱਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੈਂਬਰ ਸਾਹਿਬਾਨ, ਇਲਾਕੇ ਦੇ ਪਤਵੰਤੇ ਸੱਜਣਾਂ, ਟਰੱਸਟ ਅਧੀਨ ਚੱਲਦੇ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬਾਬਾ ਜੀ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪਤਵੰਤੇ ਸੱਜਣਾਂ ਵੱਲੋਂ ਖੂਨਦਾਨ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਉਹਨਾਂ ਨੇ ਖੂਨਦਾਨ ਕਰਨ ਵਾਲੇ ਸਟਾਫ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਰੋਹ ਵਿਚ ਸਮੂਹ ਟਰੱਸਟ ਮੈਂਬਰਾਂ, ਇਲਾਕਾ ਨਿਵਾਸੀਆਂ ਅਤੇ ਟਰੱਸਟ ਦੇ ਸਮੂਹ ਅਦਾਰਿਆਂ ਦੇ ਸਟਾਫ਼ ਵੱਲੋਂ ਬਾਬਾ ਜੀ ਦੀ ਨਿੱਘੀ ਮਿੱਠੀ ਯਾਦ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਨੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਕਿਹਾ ਕਿ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਕਰਕੇ ਲੋਕ ਸੇਵਾ ਦੇ ਖੇਤਰ ਵਿਚ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਟਰੱਸਟ ਦੇ ਜਨਰਲ ਸਕੱਤਰ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਨੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ ਜੀਵਨ ਬਾਰੇ ਅਤੇ ਬਾਬਾ ਜੀ ਦੇ ਸੁਪਨਿਆਂ ਬਾਰੇ ਲੋਕਾਈ ਨੂੰ ਜਾਣੂੰ ਕਰਵਾਇਆ। ਉਹਨਾਂ ਦੱਸਿਆ ਕਿ ਬਾਬਾ ਜੀ ਦੀ ਅਗਵਾਈ ਵਿਚ ਸਮੂਹ ਟਰੱਸਟ ਮੈਂਬਰਾਂ ਵੱਲੋਂ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ, ਟਰੌਮਾ ਸੈਂਟਰ, ਬਲੱਡ ਬੈਂਕ, ਨਰਸਿੰਗ ਕਾਲਜ, ਪੈਰਾ ਮੈਡੀਕਲ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਸਥਾਪਿਤ ਕੀਤੇ ਗਏ, ਜੋ ਇਲਾਕਾ ਨਿਵਾਸੀਆਂ ਨੂੰ ਪਿਛਲੇ ਚਾਰ ਦਹਾਕਿਆਂ ਤੋਂ ਵਧੀਆ ਵਿਦਿਅਕ ਅਤੇ ਸਿਹਤ ਸੇਵਾਵਾਂ ਮਹੁੱਈਆ ਕਰਵਾ ਰਹੇ ਹਨ ।
ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਕੂਲ ਸਿੱਖਿਆ, ਪ੍ਰਿੰਸੀਪਲ ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਜੁਗਬਦਲ ਸਿੰਘ ਨਨੂੰਆਂ, ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ, ਡਾ. ਆਰ ਕੇ ਅਮਨਦੀਪ, ਡਾ. ਰੋਹਿਤ ਮਸੀਹ, ਡਾ. ਰਾਹੁਲ ਗੋਇਲ, ਡਾ. ਦੀਪਕ ਦੁੱਗਲ, ਡਾ. ਹਰਜੋਤਵੀਰ ਸਿੰਘ ਰੰਧਾਵਾ, ਡਾ. ਰਵੀਨਾ, ਡਾਈਟੀਸ਼ੀਅਨ ਰੌਣਿਕਾ ਕਾਹਲੋਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਸਮੂਹ ਮੈਡੀਕਲ ਅਫਸਰ, ਸਾਰੀਆਂ ਸੰਸਥਾਵਾਂ ਦੇ ਮੁਖੀ, ਵਿਭਾਗਾਂ ਦੇ ਇੰਚਾਰਜ, ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
ਤਸਵੀਰਾਂ (1 ਅਤੇ 2) : (ਉੱਪਰ) ਢਾਹਾਂ ਕਲੇਰਾਂ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੀ ਪੰਜਵੀਂ ਬਰਸੀ ਮੌਕੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਅਤੇ (ਹੇਠਾਂ) ਖੂਨਦਾਨੀਆਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਟਰੱਸਟ ਪ੍ਰਬੰਧਕ ਅਤੇ ਡਾਕਟਰ ਸਾਹਿਬਾਨ, ਵਿਦਿਆਰਥੀ