ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬਦੇਕਰ ਨੂੰ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਯਾਦ

ਡੀ ਸੀ ਰੰਧਾਵਾ ਨੇ ਪੁਰਾਣੇ ਡੀ ਸੀ ਦਫ਼ਤਰ 'ਚ ਲੱਗੇ ਬੁੱਤ ਅਤੇ ਅੰਬੇਦਕਰ ਚੌਂਕ 'ਚ ਭੇਟ
ਕੀਤੀਆਂ ਫੁੱਲ ਮਾਲਾ
ਨਵਾਂਸ਼ਹਿਰ, 14 ਅਪਰੈਲ : ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸੰਵਿਧਾਨ
ਨਿਰਮਾਤਾ ਅਤੇ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਡਾ. ਬੀ ਆਰ ਅੰਬੇਦਕਰ ਨੂੰ
ਉਨ੍ਹਾਂ ਦੇ 132ਵੇਂ ਜਨਮ ਦਿਹਾੜੇ ਮੌਕੇ ਯਾਦ ਕੀਤਾ ਗਿਆ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੁਰਾਣੇ ਡੀ ਸੀ ਦਫ਼ਤਰ (ਹੁਣ ਐਸ ਡੀ
ਐਮ ਕੰਪਲੈਕਸ ਨਵਾਂਸ਼ਹਿਰ) ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲਮਾਲਾ ਭੇਟ
ਕਰਦੇ ਹੋਏ, ਉਨ੍ਹਾਂ ਵੱਲੋਂ ਦੇਸ਼ ਨੂੰ ਮਜ਼ਬੂਤ ਗਣਤੰਤਰ ਦੇ ਰੂਪ 'ਚ ਦੁਨੀਆ ਭਰ 'ਚ
ਵਿਲੱਖਣ ਪਛਾਣ ਦੇਣ ਲਈ ਸੰਵਿਧਾਨ ਕਮੇਟੀ ਦੇ ਮੁਖੀ ਵਜੋਂ ਦਿੱਤੇ ਯੋਗਦਾਨ ਦਾ ਜ਼ਿਕਰ
ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਲੋਕਰਾਜੀ, ਧਰਮ ਨਿਰਪੱਖ ਅਤੇ
ਸਮਾਜਵਾਦੀ ਰੂਪ ਦੇਣ 'ਚ ਉਨ੍ਹਾਂ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਐਸ
ਡੀ ਐਮ ਨਵਾਂਸ਼ਹਿਰ ਮੇਜਰ ਡਾ. ਸ਼ਿਵਰਾਜ ਸਿੰਘ ਬੱਲ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ
ਮੌਜੂਦ ਸਨ।
ਬਾਅਦ ਵਿੱਚ ਨਵਾਂਸ਼ਹਿਰ ਦੇ ਡਾ. ਬੀ ਆਰ ਅੰਬਦੇਕਰ ਚੌਂਕ ਵਿਖੇ ਸਥਿਤ ਬੁੱਤ 'ਤੇ
ਫੁੱਲਮਾਲਾ ਅਰਪਿਤ ਕਰਦਿਆਂ ਡਿਪਟੀ ਕਮਿਸ਼ਨਰ ਰੰਧਾਵਾ ਨੇ ਕਿਹਾ ਕਿ ਇੱਕ ਸਾਧਾਰਣ ਪਰਿਵਾਰ
'ਚ ਜਨਮੇ ਬਾਬਾ ਸਾਹਿਬ ਨੇ ਬੇਹੱਦ ਔਕੜਾਂ ਦਾ ਸਾਹਮਣਾ ਕੀਤਾ ਪਰ ਇਸ ਦੇ ਬਾਵਜੂਦ ਉਪ
ਆਪਣੀ ਲਿਆਕਤ ਅਤੇ ਲਗਨ ਸਦਕਾ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ
ਰਾਜਨੀਤੀਵਾਨ ਵਜੋਂ ਦੁਨੀਆ ਭਰ 'ਚ ਸਤਿਕਾਰੇ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼
ਦੀ ਇਸ ਮਹਾਨ ਸਖਸ਼ੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜ ਦੇ
ਪਿਛੜੇ ਵਰਗਾਂ ਦੀ ਭਲਾਈ ਲਈ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਮੌਜੂਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ ਨੇ ਵੀ
ਫੁੱਲਮਾਲਾ ਭੇਟ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸ਼ਹੀਦ-ਏ-ਆਜ਼ਮ
ਸਰਦਾਰ ਭਗਤ ਸਿੰਘ ਅਤੇ ਬਾਬਾ ਾਸਹਿਬ ਡਾ. ਬੀ ਆਰ ਅੰਬੇਦਕਰ ਦੇ ਸੁਫ਼ਨਿਆਂ ਦਾ ਪੰਜਾਬ
ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਐਸ ਡੀ ਐਮ ਮੇਜਰ ਡਾ. ਸ਼ਿਵਰਾਜ ਸਿੰਘ ਬੱਲ, ਆਪ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ
ਪ੍ਰਧਾਨ ਰਾਜਦੀਪ ਸ਼ਰਮਾ, ਆਪ ਦੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਤੇ ਹੋਰ ਆਗੂ ਵੀ
ਮੌਜੂਦ ਸਨ।