ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ, ਜਸਟਿਸ ਐਨ ਐਸ ਸ਼ੇਖਾਵਤ ਬਲਾਚੌਰ ਅਤੇ ਨਵਾਂਸ਼ਹਿਰ
ਵਿਖੇ ਲੈਣਗੇ ਕੌਮੀ ਲੋਕ ਅਦਾਲਤ ਦਾ ਜਾਇਜ਼ਾ
ਨਵਾਂਸ਼ਹਿਰ, 12 ਮਈ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ
ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਕੰਵਲਜੀਤ ਸਿੰਘ ਬਾਜਵਾ ਵੱਲੋਂ ਦੱਸਿਆ ਗਿਆ
ਕਿ 13 ਮਈ, 2023 (ਸ਼ਨਿੱਚਰਵਾਰ) ਨੂੰ ਜ਼ਿਲ੍ਹੇ 'ਚ ਲਾਈ ਜਾ ਰਹੀ ਕੌਮੀ ਲੋਕ ਅਦਾਲਤ
ਦੌਰਾਨ ਜ਼ਿਲ੍ਹਾ ਪੱਧਰ 'ਤੇ ਨਵਾਂਸ਼ਹਿਰ ਵਿਖੇ 09 ਬੈਂਚ ਅਤੇ ਸਬ-ਡਵੀਜ਼ਨ ਪੱਧਰ 'ਤੇ
ਬਲਾਚੌਰ ਵਿਖੇ 01 ਬੈਂਚ ਮੁਕੱਦਮਿਆਂ ਦੀ ਸੁਣਵਾਈ ਲਈ ਲਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ, ਜਸਟਿਸ ਐਨ ਐਸ ਸ਼ੇਖਾਵਤ,
ਇੰਸਪੈਕਟਿੰਗ ਜੱਜ, ਸ਼ਹੀਦ ਭਗਤ ਸਿੰਘ ਨਗਰ ਸੈਸ਼ਨ ਡਵੀਜ਼ਨ, ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ
ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ
ਅਨੁਸਾਰ ਲਾਈ ਜਾ ਰਹੀ ਇਸ ਕੌਮੀ ਲੋਕ ਅਦਾਲਤ ਦਾ ਸਵੇਰੇ 10 ਵਜੇ ਬਲਾਚੌਰ ਵਿਖੇ ਅਤੇ
ਨਵਾਂਸ਼ਹਿਰ ਵਿਖੇ ਸਵੇਰੇ 11:30 ਵਜੇ ਜਾਇਜ਼ਾ ਲੈਣ ਪੁੱਜਣਗੇ।
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ
ਭਗਤ ਸਿੰਘ ਨਗਰ ਨੇ ਅੱਗੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ (ਪੈਂਡਿੰਗ ਅਤੇ
ਪ੍ਰੀ-ਲਿਟੀਗੇਟਿਵ ਮਸਲੇ), ਦੀਵਾਨੀ, ਪਾਣੀ ਦੇ ਬਿੱਲ ਦੇ ਕੇਸ, ਕਿ੍ਰਮੀਨਲ
ਕਪਾੳੂਂਡੇਬਲ ਕੇਸ, ਚੈਂਕ ਬਾੳੂਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਂਟ ਕਲੇਮ
ਟਿ੍ਰਬਿੳੂਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ
ਦੇ ਬਿੱਲ ਦੇ ਕੇਸ, ਬੈਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ, ਨੈਗੋਸ਼ੀਏਬਲ ਇੰਸਟਰੂਮੈਂਟ
ਐਕਟ ਦੀ ਧਾਰਾ 138 ਅਧੀਨ ਕੇਸ, ਤਨਖਾਹ, ਭੱਤੇ ਅਤੇ ਰਿਟਾਇਰਮੈਂਟ ਨਾਲ ਸਬੰਧਿਤ ਮਾਮਲੇ,
ਮਾਲ ਵਿਭਾਗ ਨਾਲ ਸਬੰਧਿਤ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਪੱਧਰ 'ਤੇ ਲੰਬਿਤ), ਰਕਮ
ਵਸੂਲੀ ਦੇ ਮਾਮਲੇ ਦੇ ਕੇਸ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ
ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ
ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਇਸ ਦੇ
ਫੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ
ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਉਨਾਂ ਆਮ ਲੋਕਾਂ ਨੂੰ
ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ
ਤੋਂ ਵੱਧ ਲਾਭ ਉਠਾਉਣ ।