ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ 16 ਫੀਸਦੀ ਵੱਧ ਕਣਕ ਦੀ ਆਮਦ ਦਰਜ ਕੀਤੀ ਗਈ

ਹੁਣ ਤੱਕ 242000 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ, ਆਮਦ ਹਾਲੇ ਵੀ ਜਾਰੀ
ਨਵਾਂਸ਼ਹਿਰ, 4 ਮਈ : ਚੱਲ ਰਹੇ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਸ਼ਹੀਦ ਭਗਤ ਸਿੰਘ
ਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੀ ਆਮਦ ਨਾਲੋਂ 16 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ
ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਸਾਲ ਦੇ 205703 ਮੀਟ੍ਰਿਕ ਟਨ ਦੇ ਮੁਕਾਬਲੇ
242205 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ
ਰੰਧਾਵਾ ਨੇ ਦੱਸਿਆ ਕਿ ਖਰੀਦ ਅਜੇ ਵੀ ਜਾਰੀ ਹੈ ਅਤੇ ਅਸੀਂ 15 ਮਈ ਤੱਕ ਜ਼ਿਲ੍ਹੇ ਦੀਆਂ
ਮੰਡੀਆਂ ਵਿੱਚ ਕਣਕ ਦੀ ਆਮਦ ਦੀ ਉਮੀਦ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ
ਮੰਡੀਆਂ ਵਿੱਚ 5061 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਸੀ। ਖਰੀਦ ਏਜੰਸੀਆਂ ਵੱਲੋਂ
ਖਰੀਦੀ ਗਈ ਫਸਲ ਦੇ ਬਦਲੇ 24673 ਕਿਸਾਨਾਂ ਨੂੰ 480 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ
ਹੈ।
ਉਨ੍ਹਾਂ ਕਿਹਾ ਕਿ ਇਸ ਸਾਲ ਆਮਦ 231600 ਮੀਟ੍ਰਿਕ ਟਨ ਰਹਿਣ ਦਾ ਅਨੁਮਾਨ ਲਗਾਇਆ
ਗਿਆ ਸੀ ਪਰ ਆਮਦ ਵਿੱਚ ਵਾਧਾ ਇਸ ਸਾਲ ਦੇ ਟੀਚੇ ਨੂੰ ਪਾਰ ਕਰ ਗਿਆ ਹੈ ਅਤੇ ਸਾਨੂੰ
ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਹ 2.50 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ
ਜਾਵੇਗੀ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 131664 ਮੀਟ੍ਰਿਕ ਟਨ ਕਣਕ ਦੀ ਚੁਕਾਈ
ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮੰਡੀਆਂ ਤੋਂ ਕੇਂਦਰੀ ਪੂਲ ਤੱਕ
ਸਿੱਧੀ ਲਿਫਟਿੰਗ ਕੀਤੀ ਜਾ ਰਹੀ ਹੈ।
ਏਜੰਸੀ ਵਾਰ ਖਰੀਦ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਾਰਕਫੈੱਡ ਨੇ
63603 ਮੀਟਰਿਕ ਟਨ, ਪਨਸਪ ਨੇ 58065 ਮੀਟਰਿਕ ਟਨ, ਪਨਗ੍ਰੇਨ ਨੇ 56561 ਮੀਟਰਿਕ ਟਨ,
ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 37476 ਮੀਟਰਿਕ ਟਨ ਅਤੇ ਐਫ ਸੀ ਆਈ ਨੇ
26493 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।