ਜ਼ਿਲ੍ਹਾ ਖਪਤਕਾਰ ਕਮਿਸ਼ਨ ਨੇ ਨਵਾਂਸ਼ਹਿਰ ਵਿਖੇ ਨੈਸ਼ਨਲ ਲੋਕ ਅਦਾਲਤ ਵਿੱਚ 41 ਕੇਸਾਂ ਦਾ ਨਿਪਟਾਰਾ ਕੀਤਾ

ਕਮਿਸ਼ਨ ਦੇ ਮੁਖੀ ਕੁਲਜੀਤ ਸਿੰਘ ਨੇ ਦੱਸਿਆ ਕਿ 73,07,881 ਰੁਪਏ ਦੇ ਐਵਾਰਡ ਪਾਸ ਕੀਤੇ ਗਏ
ਨਵਾਂਸ਼ਹਿਰ, 13 ਮਈ :ਕੌਮੀ ਲੋਕ ਅਦਾਲਤ ਦੇ ਮੱਦੇਨਜ਼ਰ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ 41 ਖਪਤਕਾਰਾਂ ਦੇ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਦੇ ਮੁਖੀ ਕੁਲਜੀਤ ਸਿੰਘ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਝਗੜਿਆਂ ਸਬੰਧੀ ਦੋਵਾਂ ਧਿਰਾਂ ਦੀ ਵਿਸ਼ੇਸ਼ ਸੁਣਵਾਈ ਕਰਕੇ ਕੁੱਲ 44 ਕੇਸ ਸੁਣਵਾਈ ਲਈ ਰੱਖੇ ਗਏ ਸਨ। ਦਿਨ ਦੇ ਅਖੀਰ ਤੱਕ, ਕਮਿਸ਼ਨ 41 ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਸਫਲ ਰਿਹਾ, ਜੋ ਕਿ ਕੁੱਲ ਕੇਸਾਂ ਦਾ 93.18 ਪ੍ਰਤੀਸ਼ਤ ਬਣਦਾ ਹੈ। ਉਨ੍ਹਾਂ ਦੱਸਿਆ ਕਿ 41 ਕੇਸਾਂ ਦਾ ਨਿਪਟਾਰਾ ਕਰਕੇ ਮੁਆਵਜ਼ੇ ਵਜੋਂ 73,07,881 ਰੁਪਏ ਦੇ ਕਲੇਮ ਪਾਸ ਕੀਤੇ ਗਏ ਹਨ। ਖਪਤਕਾਰ ਕਮਿਸ਼ਨ ਦੇ ਪ੍ਰਧਾਨ ਕੁਲਜੀਤ ਸਿੰਘ ਨੇ ਦੱਸਿਆ ਕਿ ਯਾਦਵਿੰਦਰ ਪਾਲ ਸਿੰਘ ਬਾਠ ਵੀ ਬੈਂਚ ਦੇ ਮੈਂਬਰ ਵਜੋਂ ਸ਼ਾਮਲ ਹੋਏ।
ਫੋਟੋ ਕੈਪਸ਼ਨ:-  ਖਪਤਕਾਰ ਕਮਿਸ਼ਨ ਦੇ ਪ੍ਰਧਾਨ ਕੁਲਜੀਤ ਸਿੰਘ ਸ਼ਿਕਾਇਤਕਰਤਾਵਾਂ ਨੂੰ ਕਲੇਮ ਦੇ ਚੈੱਕ ਸੌਂਪਦੇ ਹੋਏ।