ਢਾਹਾਂ ਕਲੇਰਾਂ ਦੇ ਇੰਜੀਨੀਅਰ ਕਮਲਜੀਤ ਸਿੰਘ ਦਾ ਸੇਵਾ ਮੁਕਤੀ 'ਤੇ ਸਨਮਾਨ ਤੇ ਨਿੱਘੀ ਸ਼ਾਨਦਾਰ ਵਿਦਾਇਗੀ ਪਾਰਟੀ

ਢਾਹਾਂ ਕਲੇਰਾਂ ਦੇ ਇੰਜੀਨੀਅਰ ਕਮਲਜੀਤ ਸਿੰਘ ਦਾ ਸੇਵਾ ਮੁਕਤੀ 'ਤੇ ਸਨਮਾਨ ਤੇ ਨਿੱਘੀ ਸ਼ਾਨਦਾਰ ਵਿਦਾਇਗੀ ਪਾਰਟੀ
ਬੰਗਾ : 22 ਮਈ  () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਇੰਜੀਨੀਅਰ ਕਮਲਜੀਤ ਸਿੰਘ ਦਾ ਅੱਜ ਉਹਨਾਂ ਦੀ ਸੇਵਾ ਮੁਕਤੀ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ।  ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਅਤੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਪ੍ਰਧਾਨ ਹਰਦੇਵ ਸਿੰਘ ਕਾਹਮਾ, ਸਮੂਹ ਟਰੱਸਟ ਅਤੇ ਅਦਾਰਿਆਂ ਵੱਲੋਂ ਸੇਵਾ ਮੁਕਤ ਇੰਜੀ:  ਕਮਲਜੀਤ ਸਿੰਘ ਨੂੰ ਯਾਦ ਚਿੰਨ੍ਹ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ । ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਾਇਗੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇੰਜੀ: ਕਮਲਜੀਤ ਸਿੰਘ ਆਪਣੇ ਸਿਵਲ ਇੰਜੀਨੀਅਰਿੰਗ ਦੇ ਕੰਮ ਵਿਚ ਬਹੁਤ ਮਹਾਰਤ ਰੱਖਦੇ ਸਨ ਅਤੇ ਢਾਹਾਂ-ਕਲੇਰਾਂ ਵਿਖੇ ਪੂਰੀ ਤਨਦੇਹੀ ਨਾਲ 19 ਸਾਲ ਸੇਵਾ ਨਿਭਾਈ ਹੈ । ਸ. ਢਾਹਾਂ ਨੇ ਕਮਲਜੀਤ ਸਿੰਘ ਦੇ ਵਿਦੇਸ਼ ਦੌਰੇ ਲਈ ਸਮੂਹ ਟਰੱਸਟੀਆਂ ਵੱਲੋਂ ਸ਼ੁੱਭ ਕਾਮਨਾਵਾਂ ਪ੍ਰਦਾਨ ਕੀਤੀਆਂ ਅਤੇ ਉਹਨਾਂ ਦੇ ਸਨਿਹਰੀ ਭਵਿੱਖ ਦੀ ਕਾਮਨਾ ਕੀਤੀ । ਇੰਜੀਨੀਅਰ ਕਮਲਜੀਤ ਸਿੰਘ ਨੇ ਕਿਹਾ ਕਿ ਉਹ ਹਮੇਸ਼ਾਂ ਸਮੂਹ ਟਰੱਸਟ ਪ੍ਰਬੰਧਕਾਂ ਅਤੇ ਸਮੂਹ ਅਦਾਰਿਆਂ ਵੱਲੋਂ ਮਿਲੇ ਸਤਿਕਾਰ ਨੂੰ ਹਮੇਸ਼ਾਂ ਯਾਦ ਰੱਖਣਗੇ ਅਤੇ ਢਾਹਾਂ ਕਲੇਰਾਂ ਤੋਂ ਮਿਲੇ ਮਾਣ ਸਤਿਕਾਰ ਲਈ ਹਮੇਸ਼ਾਂ ਧੰਨਵਾਦੀ ਰਹਿਣਗੇ।
               ਸਨਮਾਨ ਸਮਾਗਮ ਤੇ ਨਿੱਘੀ ਸ਼ਾਨਦਾਰ ਵਿਦਾਇਗੀ ਪਾਰਟੀ ਮੌਕੇ ਡਾਕਟਰ ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਜਸਵੀਰ ਸਿੰਘ, ਰਣਜੀਤ ਸਿੰਘ ਮਾਨ, ਸੁਰਜੀਤ ਸਿੰਘ ਕਲੇਰ, ਭੁਪਿੰਦਰ ਸਿੰਘ, ਦਲਜੀਤ ਸਿੰਘ ਬੋਇਲ, ਅਸ਼ੋਕ ਕੁਮਾਰ, ਜੋਗਾ ਰਾਮ, ਪਰਮਿੰਦਰ ਕੌਰ, ਜਸਵੰਤ ਸਿੰਘ, ਜਤਿੰਦਰ ਕੁਮਾਰ, ਹਰਵਿੰਦਰ ਸਿੰਘ, ਡੋਗਰ ਰਾਮ, ਰਾਮ ਆਸਰਾ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ: ਸੇਵਾ ਮੁਕਤ ਇੰਜੀਨੀਅਰ ਕਮਲਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਅਤੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ  ਜਨਰਲ ਸਕੱਤਰ , ਨਾਲ ਹਨ ਵੱਖ ਵੱਖ ਸੰਸਥਾਵਾਂ/ਵਿਭਾਗਾਂ ਦੇ ਮੁਖੀ ਅਤੇ ਸਟਾਫ ਮੈਂਬਰ