ਗੜ੍ਹਸ਼ੰਕਰ, 10 ਜੂਨ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ
ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ
ਰੁੜਕੀ ਖਾਸ ਅਤੇ ਗੜ੍ਹੀ ਜੱਟਾਂ (ਮੱਟੋ) ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਇਸ
ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ
ਭਰੋਸਾ ਦਿੱਤਾ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦੇ ਲੋਕਾਂ ਦੀਆਂ
ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ, ਜਿਸ ਕਾਰਨ ਉਹ ਜਨਤਕ
ਮੀਟਿੰਗਾਂ ਰਾਹੀਂ ਇਲਾਕਾ ਵਾਸੀਆਂ ਨੂੰ ਮਿਲਦੇ ਹਨ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ
ਜਾਣੀਆਂ ਜਾ ਸਕਣ। ਸੰਸਦ ਮੈਂਬਰ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਨ੍ਹਾਂ ਵੱਲੋਂ
ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿਛਲੇ ਸਮੇਂ ਦੌਰਾਨ
ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ ਹਨ, ਤਾਂ ਜੋ ਲੋਕਾਂ
ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋ ਸਕਣ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ
ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ
ਉਨ੍ਹਾਂ ਦੀ ਤਰਜੀਹ ਹੈ।
ਇਸ ਦੌਰਾਨ ਉਨ੍ਹਾਂ ਦੋਵਾਂ ਪਿੰਡਾਂ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ ਵੀ
ਕੀਤਾ। ਜਿੱਥੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਪੰਜਾਬ ਕਾਂਗਰਸ
ਦੇ ਸਕੱਤਰ ਪੰਕਜ ਕ੍ਰਿਪਾਲ, ਗੁਰਮੀਤ ਸਿੰਘ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ,
ਕਰਨੈਲ ਸਿੰਘ ਲੰਬੜਦਾਰ, ਜਸਵੰਤ ਸਿੰਘ ਲੌਂਗੀਆ ਸਾਹਬ, ਕਾਲਾ ਜੀ, ਕਸ਼ਮੀਰ ਸਿੰਘ,
ਗੁਰਦੀਪ ਕੌਰ ਸਾਬਕਾ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ, ਜੁਝਾਰ ਸਿੰਘ, ਦਵਿੰਦਰ
ਕੌਰ ਸਰਪੰਚ, ਪਰਮਜੀਤ ਸਿੰਘ, ਰਿਪਨ ਦੱਤ, ਮਹਿੰਦਰ ਪਾਲ ਠੇਕੇਦਾਰ, ਗੁਰਪ੍ਰੀਤ ਸਿੰਘ,
ਨਿਰਮਲ ਲਾਲ, ਵਿਨੋਦ ਕੁਮਾਰ ਆਦਿ ਹਾਜ਼ਰ ਸਨ।
---