ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਅਧੀਨ ਸਲਾਨਾ 6000 ਰੁਪਏ ਦਾ ਲਾਭ ਲੈਣ ਲਈ E-KYC ਕਰਵਾਉਣੀ ਜਰੂਰੀ: ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 6 ਜੂਨ : ਸ. ਜਤਿੰਦਰ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ
ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ
ਸਕੀਮ ਅਧੀਨ ਜਿੰਨਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ
ਪੀ.ਐਮ. ਕਿਸਾਨ ਪੋਰਟਲ ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ
ਬੰਦ ਹੋ ਗਿਆ ਹੈ ਉਹਨਾਂ ਕਿਸਾਨਾਂ ਲਈ ਇਸ ਸਕੀਮ ਦੀ ਅਗਲੀ ਕਿਸ਼ਤ ਲੈਣ ਲਈ E-KYC
ਕਰਵਾਉਣੀ ਲਾਜਮੀ ਹੈ। ਹੁਣ ਸਿਰਫ ਉਹਨਾਂ ਕਿਸਾਨਾਂ ਨੂੰ ਹੀ ਇਸ ਸਕੀਮ ਦਾ ਲਾਭ ਮਿਲ
ਰਿਹਾ ਹੈ ਜਿੰਨਾਂ ਨੇ E-KYC ਕਰਵਾਈ ਹੋਈ ਹੈ ਅਤੇ ਬਾਕੀ ਕਿਸਾਨਾਂ ਨੂੰ ਇਸ ਸਕੀਮ ਦੇ
ਮਿਲ ਰਹੇ ਲਾਭ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਇਸ ਲਈ ਜਿੰਨਾਂ
ਕਿਸਾਨਾਂ ਨੇ ਅਜੇ ਤੱਕ E-KYC ਨਹੀ ਕਰਵਾਈ ਉਹ ਘਰ ਬੈਠੇ ਹੀ ਪੀ.ਐਮ. ਕਿਸਾਨ ਪੋਰਟਲ ਤੇ
ਆਪਣੇ ਆਧਾਰ ਖਾਤੇ ਨਾਲ ਲਿੰਕ ਮੋਬਾਇਲ ਨੰਬਰ ਰਾਂਹੀ ਆਪਣੀ E-KYC ਕਰ ਸਕਦੇ ਹਨ ਜਾਂ
ਆਪਣੇ ਨਜਦੀਕੀ ਕਸਟਮਰ ਸਰਵਿਸ ਸੈਂਟਰ ਤੇ ਜਾ ਕੇ ਬਾਇੳਮਿਟਰਿਕ ਵਿਧੀ ਰਾਂਹੀ ਵੀ E-KYC
ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਕੀਮ ਦਾ ਲਾਭ ਲੈਣ ਲਈ ਲੈਂਡ ਸੀਡਿੰਗ ਹੋਣਾ ਵੀ
ਲਾਜਮੀ ਹੋ ਗਿਆ ਹੈ। ਇਸ ਲਈ ਜਿੰਨਾਂ ਕਿਸਾਨਾਂ ਨੂੰ E-KYC ਕਰਵਾਉਣ ਦੇ ਬਾਵਜੂਦ ਵੀ ਇਸ
ਸਕੀਮ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ। ਉਹ ਆਪਣੇ ਆਪਣੇ ਆਧਾਰ ਕਾਰਡ ਅਤੇ ਜਮੀਨ ਦੀ
ਜਮਾਂਬੰਦੀ/ ਫਰਦ ਹਕੀਕਤ ਦੀ ਕਾਪੀ ਸਬੰਧਤ ਬਲਾਕ ਖੇਤੀਬਾੜੀ ਅਫਸਰ ਦਫਤਰ ਵਿਖੇ ਜਮ੍ਹਾਂ
ਕਰਵਾ ਦੇਣ ਤਾਂ ਜੋ ਤਹਿਸੀਲ ਦਫਤਰ ਰਾਂਹੀ ਉਹਨਾਂ ਦੀ ਲੈਂਡ ਸੀਡਿੰਗ ਕਰਵਾਈ ਜਾ ਸਕੇ।
ਜੋ ਕਿਸਾਨ E-KYC ਅਤੇ ਲੈਂਡ ਸੀਡਿੰਗ ਨਹੀ ਕਰਵਾਉਂਦੇ ਉਹਨਾਂ ਨੂੰ ਇਸ ਸਕੀਮ ਅਧੀਨ
ਅਗਲੀ ਕਿਸ਼ਤ ਦਾ ਲਾਭ ਮਿਲਣਯੋਗ ਨਹੀ ਹੈ।