ਡੀ.ਸੀ. ਨੇ ਸਿਹਤ ਵਿਭਾਗ ਨੂੰ ਮੁਹਿੰਮ ਨੂੰ ਸਫਲ ਬਣਾਉਣ ਲਈ ਦਿੱਤੀ ਹਦਾਇਤ
ਨਵਾਂਸ਼ਹਿਰ, 1 ਜੂਨ : ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਯੌਨ ਰੋਗਾਂ, ਐੱਚ.ਆਈ.ਵੀ., ਟੀ.ਬੀ. ਅਤੇ ਹੈਪੇਟਾਈਟਸ ਦੀ ਸਕਰੀਨਿੰਗ ਕਰਨ ਲਈ 15 ਜੂਨ, 2023 ਤੋਂ ਏਕੀਕਿ੍ਰਤ ਐੱਸ.ਟੀ.ਆਈ., ਐੱਚ.ਆਈ.ਵੀ., ਟੀ.ਬੀ ਅਤੇ ਹੈਪੇਟਾਈਟਸ (ਇਸ਼ਟ) ਮੁਹਿੰਮ ਸ਼ੁਰੂ ਕਰਨ ਜਾ ਰਿਹਾ ਹੈ।ਇਸ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਵਿਖੇ ਜ਼ਿਲ੍ਹਾ ਓਵਰਸਾਈਟ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਇਸ ਮੁਹਿੰਮ ਨਾਲ ਜੁੜੇ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ 15 ਜੂਨ ਤੋਂ 14 ਜੁਲਾਈ, 2023 ਤੱਕ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ, ਓਟ ਸੈਂਟਰਾਂ 'ਚ ਵੱਖ-ਵੱਖ ਗੰਭੀਰ ਬਿਮਾਰੀਆਂ ਦੀ ਪਛਾਣ ਕਰਨ ਲਈ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮੇਂ ਸਿਰ ਮਾਈਕ੍ਰੋ ਪਲਾਨ ਤਿਆਰ ਕਰਕੇ ਸਕਰੀਨਿੰਗ ਸ਼ੁਰੂ ਕੀਤੀ ਜਾਵੇ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 15 ਜੂਨ ਤੋਂ 14 ਜੁਲਾਈ, 2023 ਤੱਕ ਸਾਰੇ ਨਸ਼ਾ ਛੁਡਾਊ ਕੇਂਦਰਾਂ, ਓਟ ਸੈਂਟਰਾਂ ਵਿੱਚ ਯੌਨ ਰੋਗਾਂ, ਐੱਚ.ਆਈ.ਵੀ., ਟੀ.ਬੀ. ਅਤੇ ਹੈਪੇਟਾਈਟਸ ਦੀ ਸਕਰੀਨਿੰਗ ਕਰਨ ਲਈ ਸਿਹਤ ਟੀਮਾਂ ਦੀ ਡਿਊਟੀ ਲਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਅਜਿਹੇ ਮਰੀਜ਼ਾਂ ਦੀ ਭਾਲ ਕਰਨਾ ਹੈ ਜੋ ਉਪਰੋਕਤ ਬਿਮਾਰੀਆਂ ਤੋਂ ਗ੍ਰਸਤ ਹਨ ਅਤੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਵਾ ਕੇ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਕ ਮਾਈਕ੍ਰੋ ਪਲਾਨ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਿਹਤ ਟੀਮਾਂ ਦਾ ਵੇਰਵਾ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਹੈਪੇਟਾਈਟਸ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸਦੇ ਸੈਂਪਲ ਲੈ ਕੇ ਵਾਇਰਲ ਲੋਡ ਕਾਊਂਟ ਟੈਸਟਿੰਗ ਕੀਤੀ ਜਾਵੇਗੀ। ਹੈਪੇਟਾਈਟਸ ਦੇ ਵਾਇਰਲ ਲੋਡ ਦੀ ਜਾਂਚ ਕਰਨ ਨਾਲ ਬਿਮਾਰੀ ਦੀ ਸਹੀ ਸਥਿਤੀ ਬਾਰੇ ਜਾਣਕਾਰੀ ਮਿਲ ਜਾਂਦੀ ਹੈ। ਬਿਹਤਰ ਇਲਾਜ ਲਈ ਰੋਗੀ ਨੂੰ ਰੋਗ ਦੀ ਗੰਭੀਰਤਾ ਦੇ ਹਿਸਾਬ ਨਾਲ ਦਵਾਈ ਦੇਣੀ ਹੁੰਦੀ ਹੈ। ਹੈਪੇਟਾਈਟਸ ਦੇ ਵਾਇਰਲ ਲੋਡ ਟੈਸਟਿੰਗ ਵਿੱਚ, ਵਾਇਰਲ ਲੋਡ ਕਾਊਂਟ ਨਿਰਧਾਰਿਤ ਮਾਤਰਾ ਤੋਂ ਵੱਧ ਹੋਣ 'ਤੇ ਮਰੀਜ਼ਾਂ ਦਾ ਤੁਰੰਤ ਇਲਾਜ ਜਲਦੀ ਸ਼ੁਰੂ ਕੀਤਾ ਜਾਂਦਾ ਹੈ। ਇਸ ਤਰ੍ਹਾਂ ਮਰੀਜ਼ ਨੂੰ ਲੀਵਰ ਸਿਰੋਸਿਸ, ਜਿਗਰ ਫੇਲ੍ਹ ਹੋਣ ਅਤੇ ਜਿਗਰ ਦੇ ਕੈਂਸਰ ਦੇ ਖ਼ਤਰੇ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਫੈਲਣ ਵਾਲੀ ਲਾਗ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੈ। ਉਨ੍ਹਾਂ ਕਿਹਾ, "ਜ਼ਿਲ੍ਹਾ ਸਿਹਤ ਵਿਭਾਗ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਵੀ ਮੌਜੂਦ ਸਨ।