ਮਾਨਸਾ ਵਿਖੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ
ਨਵਾਂਸ਼ਹਿਰ 14 ਜੂਨ : ਅੱਜ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੱਦੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ਿਲ੍ਹਾ ਕਨਵੀਨਰ ਜੀਤ ਲਾਲ ਗੋਹਲੜੋਂ, ਰਾਮ ਲੁਭਾਇਆ ਅਤੇ ਸੁਰਿੰਦਰ ਸਿੰਘ ਸੋਇਤਾ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਧਰਨੇ ਉਪਰੰਤ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਸੋਮ ਲਾਲ, ਰਾਮ ਮਿੱਤਰ ਕੋਹਲੀ, ਕਰਨੈਲ ਸਿੰਘ ਰਾਹੋਂ, ਸੋਹਣ ਸਿੰਘ, ਜਗਦੀਸ਼ ਚੰਦਰ, ਕੁਲਵਿੰਦਰ ਕੌਰ ਆਦਿ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਵਿੱਚ 2.59 ਦੇ ਗੁਣਾਂਕ ਅਨੁਸਾਰ ਵਾਧਾ ਨਹੀਂ ਕੀਤਾ ਗਿਆ। ਇਸ ਸਬੰਧੀ ਵੱਖ-ਵੱਖ ਪੱਧਰਾਂ ਦੇ ਸੰਘਰਸ਼ ਉਪਰੰਤ ਹੋਈਆਂ ਮੀਟਿੰਗਾਂ ਵਿੱਚ ਬਣੀਆਂ ਸਹਿਮਤੀਆਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਹੁਣ ਤੱਕ ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ ਵੀ ਜਾਰੀ ਨਹੀਂ ਕੀਤੀਆਂ ਗਈਆਂ। ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਨਹੀਂ ਕੀਤੀ ਗਈ। ਜਿਸ ਕਾਰਨ ਪੈਨਸ਼ਨਰਾਂ ਵਿੱਚ ਵਿਆਪਕ ਪੱਧਰ 'ਤੇ ਗੁੱਸਾ ਪਾਇਆ ਜਾ ਰਿਹਾ ਹੈ। ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਬਜਾਏ ਉਨ੍ਹਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਨੂੰ ਹੀ ਪੱਕੇ ਕਰਨ ਦਾ ਫੈਸਲਾ ਕਹੇ ਜਾਣ ਦੀ ਬਜਾਏ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਪੂਰੇ ਗਰੇਡ ਤੇ ਰੈਗੂਲਰ ਕਰਨ ਦੀ ਮੰਗ ਕੀਤੀ ਗਈ। ਮਾਨਸਾ ਵਿਖੇ ਹੋਈ ਕੈਬਨਿਟ ਮੀਟਿੰਗ ਸਮੇਂ ਆਧਿਆਪਕਾਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ। ਇਸ ਸਮੇਂ ਪਸਸਫ ਦੇ ਸੂਬਾ ਕਮੇਟੀ ਮੈਂਬਰ ਮੋਹਣ ਸਿੰਘ ਪੂੰਨੀਆ, ਅਸ਼ੋਕ ਕੁਮਾਰ, ਰਿੰਪੀ ਰਾਣੀ, ਪਰਮਜੀਤ ਕੌਰ, ਅਜੀਤ ਸਿੰਘ ਬਰਨਾਲਾ, ਹਰੀ ਬਿਲਾਸ, ਸੁਸ਼ੀਲ ਕੁਮਾਰ, ਦੇਸ ਰਾਜ ਬੱਜੋਂ, ਅਵਤਾਰ ਸਿੰਘ, ਪ੍ਰੇਮ ਕੁਮਾਰ ਆਦਿ ਹਾਜ਼ਰ ਸਨ।