ਭਾਰਤ ਸਰਕਾਰ ਦੇ ਡਾ. ਅੰਬੇਡਕਰ ਫਾਊਂਡੇਸ਼ਨ ਦੇ ਮੈਂਬਰ ਦੇ ਮੈਂਬਰ ਮਨਜੀਤ ਬਾਲੀ ਨੇ
ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਨਾਲ ''ਸਿਹਤ ਸਹਾਇਤਾ ਯੋਜਨਾ '' ਸਬੰਧੀ ਕੀਤੀ ਮੀਟਿੰਗ
ਬੰਗਾ 16 ਜੂਨ :() ਅੱਜ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਦੇ ਮੈਂਬਰ ਸ੍ਰੀ ਮਨਜੀਤ ਬਾਲੀ ਆਪਣੇ ਵਿਸ਼ੇਸ਼ ਦੌਰੇ ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਪੁੱਜੇ ਅਤੇ ਹਸਪਤਾਲ ਵਿਖੇ ਭਾਰਤ ਸਰਕਾਰ ਦੀ ''ਸਿਹਤ ਸਹਾਇਤਾ ਯੋਜਨਾ'' ਅਧੀਨ ਇਲਾਜ ਸੇਵਾਵਾਂ ਸਬੰਧੀ ਮੀਟਿੰਗ ਕੀਤੀ ।
ਇਸ ਮੌਕੇ ਸ੍ਰੀ ਮਨਜੀਤ ਬਾਲੀ ਨੇ ਹਸਪਤਾਲ ਪ੍ਰਬੰਧਕਾਂ ਨੂੰ ਡਾ. ਅੰਬੇਡਕਰ ਫਾਊਂਡੇਸ਼ਨ ਦੀ ''ਸਿਹਤ ਸਹਾਇਤਾ ਯੋਜਨਾ'' ਨੂੰ ਲਾਗੂ ਕਰਨ ਸਬੰਧੀ ਜਾਣਕਾਰੀ ਦਿੱਤੀ । ਉਹਨਾਂ ਕਿਹਾ ਕਿ ਇਸ ਸਕੀਮ ਹੇਠਾਂ ਐਸ. ਸੀ. ਅਤੇ ਐਸ. ਟੀ. ਵਰਗਾਂ ਦੇ ਮਰੀਜ਼ਾਂ ਦਾ ਫਰੀ ਇਲਾਜ ਹੁੰਦਾ ਹੈ । ਜਿਹਨਾਂ ਪਰਿਵਾਰਾਂ ਦੀ ਅਮਦਨ 3,00,000/(ਤਿੰਨ ਲੱਖ ਰੁਪਏ) ਤੋਂ ਘੱਟ ਹੈ ਉਹ ਲੋੜਵੰਦ ਮਰੀਜ਼ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਜਿਸ ਤਹਿਤ ਦਿਲ ਦੀਆਂ ਬਿਮਾਰੀਆਂ, ਦਿਮਾਗ ਦੇ ਅਪਰੇਸ਼ਨ, ਗੁਰਦਿਆਂ ਦੇ ਡਾਇਲਸਿਸ ਲਈ, ਗੁਰਦਿਆਂ ਦੇ ਟਰਾਂਸਪਲਾਂਟ, ਕੈਂਸਰ ਦੇ ਇਲਾਜ ਲਈ, ਰੀੜ੍ਹ ਦੀ ਹੱਡੀ ਦੇ ਅਪਰੇਸ਼ਨ ਤੋਂ ਇਲਾਵਾ ਕਈ ਹੋਰ ਜਾਨ ਲੇਵਾ ਬਿਮਾਰੀਆਂ ਦੇ ਇਲਾਜ ਲਈ ਲੱਖਾਂ ਰੁਪਏ ਦੀ ਮਦਦ ਭਾਰਤ ਸਰਕਾਰ ਦੇ ਡਾ. ਅੰਬੇਡਕਰ ਫਾਊਂਡੇਸ਼ਨ ਵੱਲੋਂ ਕੀਤੀ ਜਾਂਦੀ ਹੈ । ਇਸ ਮੌਕੇ ਸ੍ਰੀ ਬਾਲੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਉੱਚ ਪੱਧਰ ਦੀਆਂ ਮੈਡੀਕਲ ਸੇਵਾਵਾਂ ਦੀ ਭਾਰੀ ਪ੍ਰਸੰਸਾ ਕੀਤੀ । ਉਹਨਾਂ ਆਸ ਪ੍ਰਗਟਾਈ ਕਿ ਇੱਥੇ ਇਹ ਸਕੀਮ ਲਾਗੂ ਹੋਣ ਨਾਲ ਨੇੜਲੇ ਇਲਾਕਿਆਂ ਦੇ ਐਸ. ਸੀ. ਅਤੇ ਐਸ. ਟੀ. ਵਰਗਾਂ ਦੇ ਮਰੀਜ਼ਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ।
ਇਸ ਤੋਂ ਪਹਿਲਾਂ ਇਸ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਸ. ਕੁਲਵਿੰਦਰ ਸਿੰਘ ਢਾਹਾਂ ਵੱਲੋਂ ਆਪਣੇ ਟਰੱਸਟ ਮੈਂਬਰਾਂ, ਸਹਿਯੋਗੀਆਂ ਅਤੇ ਸਮੂਹ ਸਟਾਫ ਨਾਲ ਨਿੱਘਾ ਸਵਾਗਤ ਕੀਤਾ ਅਤੇ ਹਸਪਤਾਲ ਵਿਖੇ ਚੱਲ ਰਹੀਆਂ 18 ਤੋਂ ਵੱਧ ਵੱਖ ਵੱਖ ਮੈਡੀਕਲ ਵਿਭਾਗਾਂ ਤੋਂ ਇਲਾਵਾ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਚੈਰੀਟੇਬਲ ਇਲਾਜ ਸੇਵਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਅਤੇ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਐਜ਼ੂਕੇਸ਼ਨ ਨੇ ਸ੍ਰੀ ਮਨਜੀਤ ਬਾਲੀ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ ਲਈ ਹਾਰਦਿਕ ਧੰਨਵਾਦ ਕੀਤਾ। ਇਸ ਮੌਕੇ ਸ. ਜਥੇਦਾਰ ਸਤਨਾਮ ਸਿੰਘ ਲਾਦੀਆਂ, ਸਮਾਜ ਸੇਵਕ ਸ. ਗੁਰਦੀਪ ਸਿੰਘ ਢਾਹਾਂ, ਸ. ਬਰਜਿੰਦਰ ਸਿੰਘ ਹੈਪੀ ਕਲੇਰਾਂ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸ੍ਰੀ ਜਗਜੀਤ ਕੁਲਥਮ (ਵਿੱਕੀ), ਡਾ. ਜਸਵੀਰ ਕੁਮਾਰ ਕੋਟਲੀ, ਸ੍ਰੀ ਰਵਿੰਦਰ ਕੁਮਾਰ ਜਲੰਧਰ, ਬਲਵੀਰ ਕੁਮਾਰ ਕੋਟਲੀ ਤੋਂ ਇਲਾਵਾ ਹੋਰ ਵੱਖ ਵੱਖ ਸਰਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਹਾਜ਼ਰ ਹਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਮਨਜੀਤ ਬਾਲੀ ਦੇ ਪੁੱਜਣ ਤੇ ਨਿੱਘਾ ਸਵਾਗਤ ਕਰਦੇ ਹੋਏ ਹਸਪਤਾਲ ਪ੍ਰਬੰਧਕ