ਕਰਮਚਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਚੁਕਾਈ ਸਹੁੰ
ਨਵਾਂਸ਼ਹਿਰ, 26 ਮਈ: ਨੌਜਵਾਨ ਵਰਗ ਹਰ ਸਮਾਜ ਦੀ ਤਾਕਤ ਹੁੰਦੇ ਹਨ, ਉਨ੍ਹਾਂ ਦਾ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਇਸ ਸਬੰਧੀ ਅੱਜ ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ ਵਲੋਂ ਕਰਮਚਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਾਈ ਗਈ। ਉਨ੍ਹਾਂ ਕਿਹਾ ਕਿ ਅਸੀਂ ਅੱਜ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਤਹਿਤ ਇਕ ਜੁੱਟ ਹੋ ਕੇ ਇਹ ਸਹੁੰ ਚੁੱਕਦੇ ਹਾਂ ਕਿ ਅਸੀਂ ਆਪਣੇ ਸਮਾਜ, ਪਰਿਵਾਰ, ਦੋਸਤਾਂ ਨੂੰ ਹੀ ਨਹੀਂ, ਬਲਕਿ ਆਪਣੇ ਆਪ ਨੂੰ ਵੀ ਨਸ਼ਾ ਮੁਕਤ ਕਰਾਂਗੇ ਕਿਉਂਕਿ ਬਦਲਾਅ ਦੀ ਸ਼ੁਰੂਆਤ ਆਪਣੇ ਆਪ ਤੋਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਸ਼ਹੀਦ ਭਗਤ ਸਿੰਘ ਨਗਰ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਵਾਉਣ ਦਾ ਦ੍ਰਿੜ ਨਿਸਚੇ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਆਪਣੀ ਸਮਰੱਥਾ ਦੇ ਅਨੁਸਾਰ ਹਰ ਸੰਭਵ ਕੋਸ਼ਿਸ਼ ਕਰਾਂਗੇ। ਇਸ ਮੌਕੇ ਸੁਪਰਡੰਟ ਬਹਾਦਰ ਸਿੰਘ, ਜ਼ਿਲ੍ਹਾ ਨਾਜ਼ਰ ਬਲਕਾਰ ਸਿੰਘ, ਰਾਜ ਬਹਾਦਰ, ਜਸਵੀਰ ਕੁਮਾਰੀ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਸ਼ਸ਼ੀ ਬਾਲਾ, ਪਰਮਵੀਰ ਸਿੰਘ ਤੋਂ ਇਲਾਵਾ ਹੋਰ ਵੀ ਮੁਲਾਜ਼ਿਮ ਹਾਜ਼ਰ ਸਨ।