ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਸਭ ਲਈ ਮੁਫ਼ਤ ਉਪਲਬਧ ਕਰਵਾਉਣਾ ਭਗਵੰਤ ਮਾਨ ਦੀ ਸਰਕਾਰ ਦਾ ਸ਼ਲਾਘਾ ਯੋਗ ਕਦਮ: ਡਾਕਟਰ ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ : ਅੱਜ ਪੰਜਾਬ ਵਿਧਾਨਸਭਾ ਦੇ ਸੈਸ਼ਨ ਦੇ ਦੌਰਾਨ ਅੰਮ੍ਰਿਤਸਰ ਪੱਛਮੀ ਤੋ
ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦਾ
ਗੁਰਬਾਣੀ ਦੇ ਪਰਚਾਰ ਪ੍ਰਸਾਰ ਨੂੰ ਸਭ ਲਈ ਮੁਫ਼ਤ ਮੁੱਹਈਆ ਕਰਵਾਉਣ ਦੇ ਫੈਸਲੇ ਨੂੰ
ਸ਼ਲਾਘਾਯੋਗ ਦਸਿਆ ਤੇ ਸਮੁੱਚੇ ਪੰਜਾਬ ਤੇ ਪੰਜਾਬੀਅਤ ਦੇ ਚਾਹਵਾਨ ਲੋਕਾਂ ਨੂੰ ਵਧਾਈ
ਦਿੱਤੀ। ਇਸ ਮੌਕੇ ਡਾਕਟਰ ਜਸਬੀਰ ਸਿੰਘ ਸੰਧੂ ਨੇ ਦਸਿਆ ਕਿ ਪੰਜਾਬ ਸਰਕਾਰ ਸਿੱਖ
ਗੁਰਦੁਆਰਾ ਅਮੈਂਡਮੈਂਟ ਐਕਟ 2023 ਲਿਆਉਣ ਜਾ ਰਹੀ ਹੈ। ਜਿਸ ਵਿਚ ਇਹ ਸਾਫ ਆਖਿਆ ਗਿਆ
ਹੈ ਕਿ ਮਨੁੱਖਤਾ ਦੀ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਦੀ ਗੁਰਬਾਣੀ ਦਾ ਪ੍ਰਸਾਰਣ ਜਨਤਾ ਲਈ ਪੂਰੀ ਤਰ੍ਹਾਂ ਮੁਫਤ ਉਪਲੱਬਧ ਹੋਵੇਗਾ। ਇਹ ਐਕਟ
ਇਹ ਕਹਿੰਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਨਿਸ਼ਚਿਤ ਕਰੇ ਕਿ
ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਸਭਨਾਂ ਲਈ ਫ੍ਰੀ ਹੋਵੇ। ਇਸ ਐਕਟ ਤਹਿਤ ਗੁਰਬਾਣੀ ਦੇ
ਪ੍ਰਸਾਰਣ ਤੋਂ ਅੱਧਾ ਘੰਟਾ ਪਹਿਲਾਂ ਅਤੇ ਅੱਧਾ ਘੰਟਾ ਬਾਅਦ ਵਿਚ ਕੋਈ ਕਮਰਸ਼ੀਅਲ ਐਡ
ਚੈਨਲ 'ਤੇ ਨਹੀਂ ਆਵੇਗੀ ਅਤੇ ਨਾ ਹੀ ਕੋਈ ਸਕ੍ਰੀਨ 'ਤੇ ਹੇਠਾਂ ਕੋਈ ਰਨਿੰਗ ਐਡ
ਚੱਲੇਗੀ।ਇਸ ਮੌਕੇ ਤੇ ਕਿ ਕੈਬਿਨਟ ਮੰਤਰੀ ਤੇ ਵਿਧਾਇਕ ਹਾਜਿਰ ਸਨ।