ਰਾਸ਼ਟਰੀ ਪੜ੍ਹਨ ਦਿਵਸ ‘ਤੇ ਕੀਤਾ ਸਮਾਗਮ ਦਾ ਆਯੋਜਨ

ਨਵਾਂਸ਼ਹਿਰ, 22 ਜੂਨ:   ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਅਤੇ  ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵੱਲੋਂ ਰਾਸ਼ਟਰੀ ਪੜ੍ਹਨ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਤੋਂ ਡਾ. ਹਰਪ੍ਰੀਤ ਸਿੰਘ ਮੁੱਖ ਵਕਤਾ ਵਜੋਂ ਸ਼ਾਮਲ ਹੋਏ

            ਸਮਾਗਮ ਦੀ ਸ਼ੁਰੂਆਤ ਵਿੱਚ ਸੰਦੀਪ ਸਿੰਘ ਖੋਜ ਅਫ਼ਸਰ ਨੇ ਜਿੱਥੇ ਮੁੱਖ ਵਕਤਾ ਨੂੰ ਜੀ ਆਇਆਂ ਆਖਿਆ ਉੱਥੇ ਹੀ ਵਿਦਿਆਰਥੀਆਂ ਨੂੰ ਆਪਣੇ ਅੰਦਰ ਪੜ੍ਹਨ ਰੁਚੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਇਸ ਬਾਅਦ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਰਾਸ਼ਟਰੀ ਪੜ੍ਹਨ ਦਿਵਸ ਦੇ ਇਤਿਹਾਸ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਪੜ੍ਹਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ, ਗਿਆਨ ਅਤੇ ਪੁਸਤਕਾਂ ਮਨੁੱਖ ਨੂੰ ਜੀਣਾ ਸਿਖਾਉਂਦੀਆਂ ਹਨ। ਪੁਸਤਕਾਂ ਮਨੁੱਖ ਦੀਆਂ ਅਸਲ ਦੋਸਤ ਹਨ ਅਤੇ ਇਹ ਮਨੁੱਖ ਨੂੰ ਕਦੇ ਵੀ ਧੋਖਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਚੰਗੀਆਂ ਪੁਸਤਕਾਂ ਤੁਹਾਡੇ ਅੰਦਰਲੇ ਨੂੰ ਰੋਸ਼ਨ ਕਰਦੀਆਂ ਹਨ ਅਤੇ ਜੀਵਨ 'ਤੇ ਤੁਹਾਡੀ ਪਕੜ ਨੂੰ ਮਜ਼ਬੂਤ ਕਰਦੀਆਂ ਹਨ ਸਮਾਗਮ ਦੇ ਅੰਤ 'ਤੇ ਪ੍ਰੋ. ਪ੍ਰੀਆ ਬਾਵਾ ਨੇ ਸਭ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਚੰਗੀਆਂ ਪੁਸਤਕਾਂ ਪੜ੍ਹਨ ਦੀ ਆਦਤ ਪਾਉਣ ਲਈ ਕਿਹਾ। ਇਸ ਮੌਕੇ ਪ੍ਰੋ. ਹਰਜਿੰਦਰ ਸਿੰਘ ਅਤੇ ਕਾਲਜ ਦੇ ਵਿਦਿਆਰਥੀਆਂ ਮੌਜੂਦ ਰਹੇ