ਬਲਾਚੌਰ ਦੇ ਸਤਿ ਸਾਹਿਬ ਅਤੇ ਨਾਲ ਲੱਗਦੇ ਇਲਾਕਿਆਂ ਵਾਸਤੇ 6.21 ਕਰੋੜ ਰੁਪਏ ਦੇ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ
ਬਲਾਚੌਰ, 7 ਜੂਨ : ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਅਹਲੂਵਾਲੀਆ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਸੂਬੇ ਦੇ ਹਰ ਸ਼ਹਿਰ ਨੂੰ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਹੂਲਤਾਂ ਦੇਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਤੇ ਇਮਾਨਦਾਰ ਪ੍ਰਸ਼ਾਸਨ ਹੀ ਇੱਕੋ ਇੱਕ ਏਜੰਡਾ ਹੈ।
ਅੱਜ ਬਲਾਚੌਰ ਦੇ ਨਗਰ ਕੌਂਸਲ ਦਫ਼ਤਰ ਵਿਖੇ ਸ਼ਹਿਰ ਦੇ ਸਤਿ ਸਾਹਿਬ ਅਤੇ ਨਾਲ ਲੱਗਦੇ ਇਲਾਕਿਆਂ ਵਾਸਤੇ ਐਮ ਐਲ ਏ ਸੰਤੋਸ਼ ਕਟਾਰੀਆ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ ਦੀ ਮੌਜੂਦਗੀ 'ਚ 6.21 ਕਰੋੜ ਰੁਪਏ ਦੇ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰਖਦਿਆਂ ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਯਕੀਨੀ ਬਣਾਉਣਾ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰ ਸੁਵਿਧਾ ਦੇਣ ਦੇ ਮੰਤਵ ਨਾਲ ਪੰਜਾਬ ਸਰਕਾਰ ਵਿਕਾਸ ਦੇ ਰਾਹ ਤੇ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਵਿੱਚ 13.6 ਕਿਲੋਮੀਟਰ ਨਵੀਂ ਪਾਈਪ ਲਾਈਨ ਵਿਛਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਜਿਨ੍ਹਾਂ ਤਰਜੀਹਾਂ ਤੇ ਵਾਅਦਿਆਂ ਦੇ ਸਿਰ ਤੇ ਸੱਤ੍ਹਾ ਵਿੱਚ ਆਈ ਹੈ, ਉਨ੍ਹਾਂ ਨੂੰ ਪੜਾਅ ਵਾਰ ਪੂਰਾ ਕੀਤਾ ਜਾ ਰਿਹਾ ਹੈ। ਸਿਖਿਆ ਤੇ ਸਿਹਤ ਸੁਧਾਰ, ਸਰਕਾਰੀ ਨੌਕਰੀਆਂ ਦੇਣ, 600 ਯੂਨਿਟ ਤੱਕ ਬਿੱਲ ਦੀ ਮੁਆਫੀ ਦੀ ਸਹੂਲਤ ਅਤੇ ਸਭ ਤੋਂ ਵੱਡੀ ਭਿ੍ਰਸ਼ਟਾਚਾਰ ਵਿਰੁੱਧ ਜੰਗ ਨਾਲੋ-ਨਾਲ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ਕਰਨ ਵਾਲੇ ਸਭ ਫੜੇ ਜਾਣਗੇ ਅਤੇ ਕਿਸੇ ਦਾ ਵੀ ਲਿਹਾਜ਼ ਨਹੀਂ ਕੀਤਾ ਜਾਵੇਗਾ।
ਉੁਨ੍ਹਾਂ ਦੱਸਿਆ ਕਿ ਬਲਾਚੌਰ ਦੇ ਐਸ ਟੀ ਪੀ ਨੂੰ ਮੁਕੰਮਲ ਕਰਨ ਲਈ, ਇਸ ਦੇ ਵਧੇ ਅਨੁਮਾਨਾਂ ਨੂੰ ਮਨਜੂਰ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਐਮ ਐਲ ਏ ਬਲਾਚੌਰ ਸ੍ਰੀਮਤੀ ਸੰਤੋਸ਼ ਕਟਾਰੀਆ ਇਸ ਨੂੰ ਲੋਕ ਅਰਪਣ ਕਰਨਗੇ। ਉਨ੍ਹਾਂ ਦੱਸਿਆ ਕਿ ਬਲਾਚੌਰ ਸ਼ਹਿਰ ਦੇ 63 ਲੱਖ ਰੁਪਏ ਦੇ ਵਿਕਾਸ ਕਾਰਜ ਅਗਲੇ ਦਿਨਾਂ 'ਚ ਸ਼ੁਰੂ ਕਰ ਦਿੱਤੇ ਜਾਣਗੇ।
ਐਮ ਐਲ ਏ ਬਲਾਚੌਰ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਜਲ ਸਪਲਾਈ ਤੇ ਸੀਵਰੇਜ ਬੋਰਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਉਹ ਲੰਬੇ ਸਮੇਂ ਤੋਂ ਯਤਨਸ਼ੀਲ ਸਨ ਅਤੇ ਹੁਣ ਸਰਕਾਰ ਵੱਲੋਂ ਇਸ ਪ੍ਰਾਜੈਕਟ ਨੂੰ ਮਨਜੂਰੀ ਦੇਣ ਨਾਲ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਮੇਹਨਤ ਨੂੰ ਫ਼ਲ ਲੱਗਾ ਹੈ। ਉਨ੍ਹਾਂ ਨੇ ਐਸ ਟੀ ਪੀ ਦੀ ਵਧੀ ਲਾਗਤ ਨੂੰ ਵੀ ਪੰਜਾਬ ਸਰਕਾਰ ਵੱਲੋਂ ਮਨਜੂਰੀ ਦੇਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਪ੍ਰਾਜੈਕਟ ਸ਼ਹਿਰ ਦੀ ਸਭ ਤੋਂ ਵੱਡੀ ਲੋੜ ਹੈ, ਜੋ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਅੱਧ-ਵਚਾਲੇ ਲਟਕ ਰਿਹਾ ਸੀ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਇਸ ਮੌਕੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਿਨ੍ਹਾਂ ਆਸਾਂ ਤੇ ਉਮੀਦਾਂ ਨੂੰ ਮੁੱਖ ਰੱਖ ਕੇ ਲੋਕਾਂ ਨੇ ਬਣਾਈ ਸੀ, ਉਨ੍ਹਾਂ ਆਸਾਂ ਨੂੰ ਹੁਣ ਬੂਰ ਪੈ ਰਿਹਾਂ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, 29000 ਤੋਂ ਵਧੇਰੇ ਨੌਕਰੀਆਂ ਅਤੇ ਇਮਾਨਦਾਰ ਪ੍ਰਸ਼ਾਸਨ ਇਸ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਹਨ। ਚੇਅਰਮੈਨ ਸਤਨਾਮ ਜਲਵਾਹਾ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਹੀ ਮਾਅਨਿਆਂ 'ਚ ਆਮ ਲੋਕਾਂ ਦੀ ਸਰਕਾਰ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਇਆ ਗਿਆ।
ਸਮਾਗਮ ਨੂੰ ਸੀਨੀਅਰ ਆਪ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ, ਨਵਾਂਸ਼ਹਿਰ ਇੰਪਰੂਵਮੈਂਟ ਟ੍ਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਬੀਰ ਸਿੰਘ ਕਰਨਾਣਾ ਅਤੇ ਮਹਿਲਾ ਵਿੰਗ ਆਪ ਦੀ ਜ਼ਿਲ੍ਹਾ ਪ੍ਰਧਾਨ ਰਾਜਦੀਪ ਸ਼ਰਮਾ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਨਿਗਰਾਨ ਇੰਜੀਨੀਅਰ ਜਲੰਧਰ ਜੀ ਪੀ ਸਿੰਘ, ਕਾਰਜਕਾਰੀ ਇੰਜੀਨੀਅਰ ਹੁਸ਼ਿਆਰਪੁਰ ਅਰਵਿੰਦ ਮਹਿਤਾ, ਈ ਓ ਬਲਾਚੌਰ ਭਜਨ ਚੰਦ, ਐਸ ਡੀ ਓ ਸੀਵਰੇਜ ਬੋਰਡ ਰਣਜੀਤ ਸਿੰਘ, ਆਪ ਦੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਵਿਨੀਤ ਰਾਣਾ ਜਾਡਲਾ ਅਤੇ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।