ਨਵਾਂਸ਼ਹਿਰ, 25 ਜੂਨ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਰਾਹੀਂ ਵਿਦਿਆਰਥੀਆਂ ਨੂੰ ਸਮਝਣ ਵਿੱਚ ਸਹਾਇਤਾ ਹੋਵੇਗੀ ਕਿ ਸਰਕਾਰ ਦੇ ਵੱਖ-ਵੱਖ ਵਿਭਾਗ ਕਿਵੇਂ ਕੰਮ ਕਰਦੇ ਹਨ। ਉਨ੍ਹਾਂ ਨੂੰ ਸਰਕਾਰ ਦੀਆਂ ਵਿਕਾਸ ਗਤੀਵਿਧੀਆਂ ਵਿੱਚ ਹਿੱਸਾ ਲੈਣ ਦਾ ਮੌਕਾ ਵੀ ਦਿੱਤਾ ਜਾਵੇਗਾ। ਇਸ ਦੇ ਲਈ ਚਾਹਵਾਨ ਵਿਦਿਆਰਥੀ ਆਪਣਾ ਬਿਨੈ ਪੱਤਰ dc.nsr@punjab.gov.in ਅਤੇ sanjana.saxena97@punjab.gov.in 'ਤੇ 30 ਜੂਨ ਤੱਕ ਭੇਜ ਸਕਦੇ ਹਨ। ਇਸ ਵਿੱਚ ਹਿੱਸਾ ਲੈਣ ਲਈ ਯੋਗਤਾ ਬੀ.ਏ, ਬੀ.ਐਸ.ਸੀ, ਬੀ.ਟੈਕ ਰੱਖੀ ਗਈ ਹੈ ।ਇਹ ਇੰਟਰਨਸ਼ਿਪ ਪ੍ਰੋਗਰਾਮ 2 ਮਹੀਨੇ ਤੱਕ ਚੱਲੇਗਾ ਅਤੇ ਖਤਮ ਹੋਣ 'ਤੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ ਜੋ ਕਿ ਵਿਦਿਆਰਥੀਆਂ ਦੇ ਭਵਿੱਖ ਵਿੱਚ ਵੀ ਕੰਮ ਆਵੇਗਾ। ਇਸ ਦੌਰਾਨ ਕੋਵੀ ਵੀ ਵੇਤਨ ਨਹੀਂ ਦਿੱਤਾ ਜਾਵੇਗਾ।