ਪੰਜਾਬ ਸਰਕਾਰ ਵੱਲੋਂ ਸੂਬੇ ਦੀ ਦੇਸ਼ ਭਗਤੀ ਭਰਪੂਰ ਵਿਰਾਸਤ ਅਤੇ ਅਮੀਰ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਨਿਵੇਕਲਾ ਫ਼ੈਸਲਾ
ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਤਿਆਰ ਮੇਲਿਆਂ/ਸਮਾਗਮਾਂ ਦੇ ਸਲਾਨਾ ਕੈਲੰਡਰ 'ਚ ਕੀਤਾ ਗਿਆ ਸ਼ਾਮਿਲ
ਨਵਾਂਸ਼ਹਿਰ, 13 ਜੂਨ :ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਦੇਸ਼ ਭਗਤੀ ਭਰਪੂਰ ਵਿਰਾਸਤ ਨੂੰ ਸਮਰਪਿਤ ਪਹਿਲਾ 'ਇਨਕਲਾਬ ਮੇਲਾ' ਸਤੰਬਰ ਮਹੀਨੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਗਤਾਂ ਦੀਆਂ ਵੀਰ-ਗਾਥਾਵਾਂ ਦੀ ਪੇਸ਼ਕਾਰੀ ਦੇ ਨਾਲ-ਨਾਲ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਵਿਰਾਸਤ ਨੂੰ ਦਰਸਾਇਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਲੜੀ 'ਚ ਰਾਜ ਦੇ ਸਮੂਹ ਜ਼ਿਲ੍ਹਿਆਂ 'ਚ ਉੱਥੋਂ ਦੇ ਇਤਿਹਾਸ, ਵਿਰਾਸਤ ਅਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਰਾਹੀਂ ਵੱਖ-ਵੱਖ ਮੇਲਿਆਂ/ਸਮਾਗਮਾਂ ਦਾ ਕੈਲੰਡਰ ਤਿਆਰ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਜਾਰੀ ਇਸ ਕੈਲੰਡਰ ਮੁਤਾਬਕ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਸਤੰਬਰ ਮਹੀਨੇ 'ਚ 'ਇਨਕਲਾਬ ਮੇਲਾ' ਕਰਵਾਇਆ ਜਾਵੇਗਾ, ਜੋ ਕਿ ਦੇਸ਼ ਭਗਤਾਂ ਦੀਆਂ ਵੀਰ ਗਾਥਾਵਾਂ, ਇਤਿਹਾਸ ਤੇ ਅਮੀਰ ਵਿਰਾਸਤ ਨਾਲ ਭਰਪੂਰ ਹੋਵੇਗਾ। ਉਨ੍ਹਾਂ ਦੱਸਿਆ ਕਿ 'ਇਨਕਲਾਬ ਮੇਲੇ' ਵਾਸਤੇ ਸਤੰਬਰ ਮਹੀਨਾ ਇਸ ਲਈ ਚੁਣਿਆ ਗਿਆ ਹੈ, ਕਿਉਂ ਜੋੋ ਉਸ ਮੌਕੇ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਤੰਬਰ ਮਹੀਨਾ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਨਾਲ ਜੁੜਿਆ ਹੋਣ ਕਾਰਨ, ਇਸ ਪਵਿੱਤਰ ਧਰਤੀ ਖਟਕੜ ਕਲਾਂ ਵਿਖੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੀ ਵੱਡੀ ਗਿਣਤੀ 'ਚ ਆਮਦ ਵੀ ਹੁੰਦੀ ਹੈ, ਜਿਸ ਕਰਕੇ ਸਰਕਾਰ ਵੱਲੋਂ ਦੇਸ਼ ਦੇ ਇਸ ਆਜ਼ਾਦੀ ਦੇ ਨਾਇਕ ਨੂੰ ਸਮਰਪਿਤ ਇਹ 'ਇਨਕਲਾਬ ਮੇਲਾ' ਉਲੀਕਿਆ ਗਿਆ ਹੈ।