ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ

ਪਟਿਆਲਾ, 25 ਜੂਨ : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਅਤੇ
ਡੀ.ਐਸ.ਪੀ. (ਦਿਹਾਤੀ) ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ
ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਵਿੱਢੀ
ਮੁਹਿੰਮ ਤਹਿਤ ਕਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ 570
ਨਸ਼ੀਲੇ ਕੈਪਸੂਲ ਬਰਾਮਦ ਕਰਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ
ਗਈ ਹੈ।
ਮੁੱਖ ਥਾਣਾ ਅਫ਼ਸਰ ਸਦਰ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ
ਦੱਸਿਆ ਕਿ ਏ.ਐਸ.ਆਈ ਜਸਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਅਨਾਜ ਮੰਡੀ
ਭੁਨਰਹੇੜੀ ਵਿਖੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ
ਮੋਟਰਸਾਈਕਲ ਨੰਬਰ ਪੀ.ਬੀ. 11 ਬੀ.ਆਰ. 9423 ਮਾਰਕਾ ਪਲੈਟਿਨਾ 'ਤੇ ਆਉਂਦੇ ਜਗਦੀਪ
ਸਿੰਘ ਵਾਸੀ ਪਿੰਡ ਭੱਟੀਆਂ ਨੂੰ ਸ਼ੱਕ ਦੇ ਬਿਨਾਹ 'ਤੇ ਜਦ ਰੋਕ ਕੇ ਤਲਾਸ਼ੀ ਲਈ ਗਈ ਤਾਂ
ਉਸ ਪਾਸੋਂ 570 ਨਸ਼ੀਲੇ ਕੈਪਸੂਲ ਬਰਾਮਦ ਹੋਏ। ਜਿਸ ਆਧਾਰ 'ਤੇ ਇੰਚਾਰਜ ਚੌਂਕੀ
ਭੁਨਰਹੇੜੀ ਗੁਰਜੀਤ ਕੌਰ ਵੱਲੋਂ ਜਗਦੀਪ ਸਿੰਘ ਖਿਲਾਫ ਮੁਕੱਦਮਾ ਨੰਬਰ 76 ਅ/ਧ
22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਪਟਿਆਲਾ ਦਰਜ ਕੀਤਾ ਗਿਆ ਹੈ। ਉਨ੍ਹਾਂ
ਦੱਸਿਆ ਕਿ ਮੁਕੱਦਮੇ ਵਿੱਚ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।