ਜ਼ਿਲ੍ਹਾ ਅਤੇ ਸੈਸ਼ਨ ਜੱਜ ਬਾਜਵਾ ਵੱਲੋਂ ਅੰਡਰ ਟਰਾਇਲ ਰਿਵਿੳੂ ਕਮੇਟੀ ਅਤੇ ਬਾਲ ਨਿਆਂ ਬੋਰਡ ਮੀਟਿੰਗ


ਕੌਮੀ ਲੋਕ ਅਦਾਲਤ 9 ਸਤੰਬਰ ਨੂੰ
ਨਵਾਂਸ਼ਹਿਰ, 14 ਜੂਨ : ਸ. ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੱਜ ਅੰਡਰ ਟਰਾਇਲ ਰਿਵਿੳੂ ਕਮੇਟੀ ਅਤੇ ਬਾਲ ਨਿਆਂ ਬੋਰਡ  ਦੀ  ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ. ਕਮਲਦੀਪ ਸਿੰਘ ਧਾਲੀਵਾਲ, ਸੀ. ਜੇ. ਐਮ-ਕਮ-ਸਕੱਤਰ, ਜ਼ਿਲ੍ਹਾ, ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ, ਮੈਡਮ ਕੋਮਲ ਧੰਜਲ, ਪ੍ਰਮੁੱਖ ਜੱਜ ਬਾਲ ਨਿਆਂ ਬੋਰਡ, ਸ਼ਹੀਦ ਭਗਤ ਸਿੰਘ ਨਗਰ, ਵਿਕਰਮਜੀਤ ਪਾਂਥੇ, ਏ ਡੀ ਸੀ (ਜ) ਵਾਧੂ ਚਾਰਜ, ਸ਼ਹਿਬਾਜ ਸਿੰਘ, ਡੀ.ਐਸ.ਪੀ. ਅਤੇ ਹੋਰ ਮੈਂਬਰ ਹਾਜ਼ਰ ਸਨ। ਮੀਟਿੰਗ ਦੌਰਾਨ ਸ. ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 09.09.2023 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਤੋਂ ਇਲਾਵਾ ਆਦਮਪਤਾ ਰਿਪੋਰਟ, ਕੈਂਸਲੇਸ਼ਨ ਕੇਸ ਲੋਕ ਅਦਾਲਤ ਵਿਚ ਲਗਵਾਉਣ ਅਤੇ ਹਵਾਲਤੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਬਾਰੇ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਵੱਧ ਤੋ ਵੱਧ ਕੇਸ ਲਗਵਾਏ ਜਾਣ ਅਤੇ ਪੈਡਿੰਗ ਟ੍ਰੈਫਿਕ ਚਲਾਨ ਭੇਜੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਕੌਮੀ ਲੋਕ ਅਦਾਲਤ ਬਾਰੇ ਆਮ ਪਬਲਿਕ ਨੂੰ ਵੀ ਵੱਧ ਤੋ ਵੱਧ ਜਾਗਰੂਕ ਕਰਨ ਬਾਰੇ ਕਿਹਾ। ਮੀਟਿੰਗ ਵਿੱਚ ਸੋਨੀਆ, ਚੇਅਰਮੈਨ, ਚਾਈਲਡ ਵੈਲਫੇਅਰ ਕਮੇਟੀ ਅਤੇ ਕੰਚਨ ਅਰੋੜਾ, ਡੀ.ਸੀ.ਪੀ.ਓ ਵੀ ਹਾਜ਼ਰ ਸਨ।