ਨਵਾਂਸ਼ਹਿਰ, 19 ਜੁਲਾਈ: ਭਾਸ਼ਾ ਵਿਭਾਗ ਪੰਜਾਬ ਵਲੋਂ ਨਵੀਂ ਪੀੜ੍ਹੀ ਵਿੱਚ ਸਾਹਿਤ ਸਿਰਜਣ ਦੀ ਰੁਚੀ ਵਿਕਸਤ ਕਰਨ ਲਈ ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ 3 ਅਗਸਤ, 2023 ਨੂੰ ਸਵੇਰੇ 9 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਵਿਖੇ ਕਰਵਾਏ ਜਾਣੇ ਹਨ। ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਰਾਜ ਪੱਧਰ 'ਤੇ ਮੁਕਾਬਲੇ ਵਿੱਚ ਹਿੱਸਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿੱਚ ਦਸਵੀਂ ਸ਼੍ਰੇਣੀ ਤੱਕ ਦੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ/ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਪੰਜਾਬ ਸਾਹਿਤ ਸਿਰਜਣ ਲਈ ਇਹ ਮੁਕਾਬਲੇ ਕਵਿਤਾ/ਕਹਾਣੀ/ਲੇਖ ਲਿਖਣ ਅਤੇ ਕਵਿਤਾ ਗਾਇਨ ਦੇ ਹੋਣਗੇ। ਕਵਿਤਾ, ਕਹਾਣੀ ਅਤੇ ਲੇਖ ਲਿਖਣ ਲਈ ਵਿਸ਼ਾ ਮੌਕੇ 'ਤੇ ਦਿੱਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਲਈ ਐਂਟਰੀ ਫ਼ਾਰਮ ਭੇਜਣ ਦੀ ਆਖ਼ਰੀ ਮਿਤੀ 31ਜੁਲਾਈ, 2023 ਨਿਰਧਾਰਿਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 84376-26373 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।