ਨਵਾਂਸ਼ਹਿਰ, 26 ਜੁਲਾਈ: ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ,ਸ਼ਹੀਦ ਭਗਤ ਸਿੰਘ ਨਗਰ
ਵਿਖੇ ਖੇਤੀ ਅਧਾਰਿਤ
ਕਾਰਖਾਨੇ ਸਥਾਪਿਤ ਕਰਨ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸਾਂ ਦਾ ਆਯੋਜਨ 31 ਜੁਲਾਈ
ਤੋਂ 4 ਅਗਸਤ 2023 ਤੱਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ
ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ,ਲੰਗੜੋਆ, ਡਾ. ਮਨਿੰਦਰ ਸਿੰਘ ਬੌਂਸ ਨੇ
ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਕਿਸਾਨ ਵੀਰਾਂ ਨੂੰ ਮਾਹਿਰਾਂ ਵੱਲੋਂ ਵਿਸਥਾਰ ਨਾਲ
ਖੇਤੀ ਅਧਾਰਿਤ ਕਾਰਖਾਨੇ ਜਿਵੇਂ ਕਿ ਆਟਾ,ਦਾਲਾਂ, ਹਲਦੀ, ਤੇਲ,ਬੀਜ, ਸ਼ਹਿਦ, ਮਸਾਲੇ ਆਦਿ
ਦੀ ਪ੍ਰੋਸੈਸਿੰਗ ਅਤੇ ਪੈਕਿੰਗ ਸਬੰਧੀ ਸਾਰੇ ਤਕਨੀਕੀ ਪਹਿਲੂ ਸਾਂਝੇ ਕੀਤੇ ਜਾਣਗੇ।
ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋ ਸਰਟੀਫਿਕੇਟ
ਜਾਰੀ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਚਾਹਵਾਨ ਸਿਖਿਆਰਥੀ 31 ਜੁਲਾਈ, 2023 ਨੂੰ
ਸਵੇਰੇ 10:00 ਵਜੇ ਆਪਣੇ ਅਧਾਰ ਕਾਰਡ ਦੀ ਫੋਟੋਕਾਪੀ ਅਤੇ ਆਪਣੀ ਪਾਸਪੋਰਟ ਸਾਈਜ਼ ਦੀ
ਫੋਟੋ ਲੈ ਕੇ ਕੇਂਦਰ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ।