ਭਾਸ਼ਾ ਵਿਭਾਗ ਵਲੋਂ ਡਾ. ਦੇਵਿੰਦਰ ਕੁਮਾਰ ਨਾਲ ਰੂ-ਬ-ਰੂ ਸਮਾਗਮ ਕਰਵਾਇਆ

ਨਵਾਂਸ਼ਹਿਰ, 20 ਜੁਲਾਈ: ਭਾਸ਼ਾ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇਸ ਮਹੀਨੇ ਵਿੱਚ ਹੋਣ ਵਾਲੇ ਸਾਹਿਤਕ ਸਮਾਗਮ ਵਿੱਚ ਨਾਮਵਰ ਪੰਜਾਬੀ ਨਾਟਕਕਾਰ ਡਾ. ਦੇਵਿੰਦਰ ਕੁਮਾਰ ਦਾ ਰੂ--ਰੂ ਸਮਾਗਮ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਵਿੱਚ ਕਰਵਾਇਆ ਗਿਆ ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਰਜਿੰਦਰ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਉਨ੍ਹਾਂ ਨੇ ਆਪਣੇ ਜੀਵਨ ਅਨੁਭਵ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਅਗਾਂਹ ਅਜਿਹੇ ਸਮਾਗਮ ਕਰਵਾਉਂਦੇ ਰਹਿਣ ਲਈ ਕਿਹਾ ਉਨ੍ਹਾਂ ਨੇ ਕਿਹਾ ਕਿ ਇਹ ਦਿਨ ਵਿਦਿਆਰਥੀਆਂ ਲਈ ਬਹੁਤ ਵਧੀਆ ਸਾਬਿਤ ਹੋਵੇਗਾ
ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰਸਿੱਧ ਪੰਜਾਬੀ ਕਹਾਣੀਕਾਰ ਅਜਮੇਰ ਸਿੱਧੂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਉਹ ਆਪ ਵੀ ਸਕੂਲੀ ਸਮੇਂ ਦੌਰਾਨ ਉਨ੍ਹਾਂ ਨਾਲ ਥੀਏਟਰ ਕੀਤਾ ਹੈ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਉਹ ਵਧੀਆ ਅਧਿਆਪਕ, ਨਾਟਕਕਾਰ, ਰੰਗਕਰਮੀ ਹੋਣ ਦੇ ਨਾਲ-ਨਾਲ ਵਧੀਆ ਇਨਸਾਨ ਵੀ ਹਨ ਉਨ੍ਹਾਂ ਦੇ ਨਾਟਕਾਂ ਦੇ ਵਿਸ਼ੇ ਭਾਵੇਂ ਸਮਾਜਕ ਹਨ ਪਰ ਨਾਟਕਾਂ ਵਿੱਚੋਂ ਵਿਗਿਆਨ ਸੰਬੰਧੀ ਕਾਫ਼ੀ ਸਮਝ ਵਿਕਸਤ ਹੁੰਦੀ ਹੈ ਸਕੂਲਾਂ ਅਤੇ ਕਾਲਜਾਂ ਨੂੰ ਅਜਿਹੇ ਸਾਹਿਤਕ ਸਮਾਗਮ ਕਰਵਾਉਂਦੇ ਰਹਿਣਾ ਚਾਹੀਦਾ ਹੈ ਇਸ ਸੰਬੰਧੀ ਭਾਸ਼ਾ ਵਿਭਾਗ ਨਵਾਂਸ਼ਹਿਰ ਬਹੁਤ ਹੀ ਵਧੀਆ ਉਪਰਾਲੇ ਕਰ ਰਿਹਾ ਹੈ
          ਇਸ ਪਿੱਛੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਦੇ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਨੇ ਡਾ. ਦੇਵਿੰਦਰ ਤੋਂ ਉਨ੍ਹਾਂ ਦੇ ਨਿੱਜੀ ਜੀਵਨ, ਨਾਟਕ ਅਤੇ ਰੰਗ ਮੰਚ ਨਾਲ ਜੁੜਨ ਬਾਰੇ ਵਿਸਤਾਰ ਸਹਿਤ ਗੱਲਬਾਤ ਕੀਤੀ ਇਸ ਰੂ--ਰੂ ਸਮਾਗਮ ਵਿੱਚ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਕਿਹਾ