ਨਵਾਂਸ਼ਹਿਰ 19 ਜੁਲਾਈ: ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਸਬੰਧੀ ਇੱਕ ਰਿਪੋਰਟ ਮੰਗੀ ਗਈ ਹੈ ਜੋ ਕਿ ਸਰਕਾਰ ਨੂੰ ਭੇਜੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਸ ਸਬੰਧੀ ਇਕ ਰਿਪੋਰਟ ਇੱਕ ਹਫਤੇ ਦੇ ਅੰਦਰ ਅੰਦਰ ਭੇਜਣ ਸਬੰਧੀ ਲਿਖਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਹੜ੍ਹਾਂ ਤੋਂ ਬਾਅਦ ਪ੍ਰਭਾਵਿਤ ਹੋਏ ਸਕੂਲਾਂ ਅਤੇ ਆਂਗਨਵਾੜੀ ਸੈਂਟਰ ਵਿੱਚ ਬੱਚਿਆਂ, ਸਕੂਲ ਸਟਾਫ ਦੀ ਸੁਰੱਖਿਆ ਅਤੇ ਸੇਫਟੀ ਦੇ ਲਈ ਕੀਤੇ ਗਏ ਉਪਰਾਲਿਆ, ਮੁਰਮੰਤ, ਇਨਫਰਾਸਟਰਕਚਰ, ਕਮਰਿਆਂ ਦੀ ਹਾਲਤ ਸਬੰਧੀ ਵੀ ਪੁੱਛਿਆ ਗਿਆ ਹੈ। ਜਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮਿਲਣ ਤੋਂ ਬਾਅਦ ਜ਼ਰੂਰਤ ਪੈਣ ਤੇ ਕਮਿਸ਼ਨ ਵੱਲੋਂ ਖੁਦ ਜਾ ਕੇ ਵੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਵਿਸਥਾਰ ਦੇ ਨਾਲ ਇੱਕ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇਗੀ।