ਡਿਪਟੀ ਕਮਿਸ਼ਨਰ ਗੋ ਗ੍ਰੀਨ ਇੰਟਰਨੈਸ਼ਨਲ ਸੰਸਥਾ ਵਲੋਂ ਅੰਤਰਰਾਸ਼ਟੀ ਮੇਰਾ ਰੁੱਖ ਮਨਾਉਣ ਸਬੰਧੀ ਪੋਸਟਰ ਕੀਤਾ ਰਲੀਜ਼

ਨਵਾਂਸ਼ਹਿਰ, 27 ਜੁਲਾਈ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਗੋ ਗ੍ਰੀਨ ਇੰਟਰਨੈਸ਼ਨਲ ਸੰਸਥਾ ਵਲੋਂ 14ਵਾਂ ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ ਮਨਾਉਣ ਸਬੰਧੀ ਇਕ ਪੋਸਟਰ ਜਾਰੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਗੋ ਗ੍ਰੀਨ ਇੰਟਰਨੈਸ਼ਨਲ ਸੰਸਥਾ ਦੀ ਸੰਸਥਾਪਕ ਅਸ਼ਵਨੀ ਜੋਸ਼ੀ ਅਤੇ ਵਾਤਾਵਰਣ ਪ੍ਰੇਮੀ ਅੰਕੁਸ਼ ਨਿਝਾਵਨ ਵੀ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਅਕਤੀ ਨੂੰ ਰੁੱਖਾਂ ਨਾਲ ਜੋੜਨ ਦੇ ਉਪਰਾਲੇ ਵਜੋਂ ਗੋ ਗ੍ਰੀਨ ਇੰਟਰਨੈਸ਼ਨਲ ਸੰਸਥਾ ਦੀ ਸੰਸਥਾਪਕ 30 ਜੁਲਾਈ ਨੂੰ 14ਵੇਂ ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਸਾਰਿਆਂ ਨੂੰ ਪੌਦੇ ਲਗਾਉਣ ਤੇ ਸਾਂਭ ਸੰਭਾਲ ਸਬੰਧੀ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਅਪੀਲ ਲਈ ਇੱਕ ਪੋਸਟਰ ਵੀ ਜਾਰੀ ਕੀਤਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ, ਨਾਗਰਿਕਾਂ ਅਤੇ ਸਟਾਫ਼ ਅਤੇ ਸਕੂਲਾਂ ਦੇ ਬੱਚਿਆਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ ਕਿ ਉਹ ਪ੍ਰਤੀ ਵਿਅਕਤੀ ਘੱਟੋ-ਘੱਟ ਦੋ ਬੂਟੇ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਇਨਕਲਾਬੀ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਇਹ ਰੁੱਖ ਦਿਵਸ ਨਿਸ਼ਚਿਤ ਤੌਰ 'ਤੇ ਹਰੇਕ ਜੀਵ ਨੂੰ ਰੁੱਖ ਨਾਲ ਜੋੜਦਾ ਹੈ ਅਤੇ ਮਾਣ ਵਾਲੀ ਗੱਲ ਹੈ, ਜੋ ਸਮੇਂ ਦੇ ਨਾਲ ਲਗਾਤਾਰ ਲੋਕ ਲਹਿਰ ਵੱਲ ਵਧ ਰਿਹਾ ਹੈ।