ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ ਵਿਖੇ ਸ਼ਾਰਟ ਟਰਮ ਕੰਪਿਊਟਰ ਕੋਰਸਾਂ ਲਈ ਦਾਖਲਾ ਸ਼ੁਰੂ

ਹੁਸ਼ਿਆਰਪੁਰ, 31 ਜੁਲਾਈ:ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਚੱਲ
ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਹੁਸ਼ਿਆਰਪੁਰ ਕੈਂਪਸ ਵਿੱਚ
ਰੈਗੂਲਰ ਡਿਪਲੋਮਾ/ਡਿਗਰੀ ਤੋਂ
ਇਲਾਵਾ ਸ਼ਾਰਟ ਟਰਮ ਕੰਪਿਊਟਰ ਕੋਰਸ ਵੀ ਕਰਵਾਏ ਜਾਂਦੇ ਹਨ। ਇੰਸਟੀਚਿਊਟ ਦੇ ਡਾਇਰੈਕਟਰ ਕਮਾਂਡਰ
ਬਲਜਿੰਦਰ ਵਿਰਕ ਕਮ—ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਹੁਸ਼ਿਆਰਪੁਰ ਨੇ ਦੱਸਿਆ ਕਿ
ਇਨ੍ਹਾਂ ਕੋਰਸਾਂ ਲਈ ਘੱਟ ਤੋਂ ਘੱਟ ਯੋਗਤਾ 10ਵੀਂ/12ਵੀਂ ਪਾਸ ਹੋਣੀ ਚਾਹੀਦੀ ਹੈ। ਸ਼ਾਰਟ
ਟਰਮ ਕੰਪਿਊਟਰ ਕੋਰਸਾਂ ਦਾ ਸਮਾਂ 3 ਮਹੀਨੇ ਦਾ ਹੋਵੇਗਾ। ਇਸ ਵਿਚ 75 ਫੀਸਦੀ ਜ਼ਿਲ੍ਹੇ ਦੇ
ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫੀਸਦੀ ਬਾਕੀ ਰਿਜ਼ਰਵ ਕੈਟੇਗਰੀ ਅਤੇ ਹੋਰ ਲੋੜਵੰਦ
ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖਲਾ ਲੈ ਸਕਦੇ ਹਨ।
ਇੰਸਟੀਚਿਊਟ ਦੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਸੈਣੀ ਨੇ ਨਵੇਂ ਕੋਰਸ ਚਲਾਉਣ ਦਾ ਕਾਰਨ
ਦੱਸਦਿਆਂ ਕਿਹਾ ਕਿ ਅਕਸਰ ਇਹ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਵਿਦਿਆਰਥੀ ਡਿਗਰੀਆਂ ਵੀ
ਕਰ ਚੁੱਕੇ ਹੁੰਦੇ ਹਨ ਜਾਂ ਕਰ ਰਹੇ ਹੁੰਦੇ ਹਨ, ਪਰ ਰੋਜ਼ਾਨਾ ਵਰਤੋਂ 'ਚ ਆਉਣ ਵਾਲੇ ਕੰਮਾਂ
ਵਿੱਚ ਮਾਹਿਰ ਨਹੀਂ ਹੁੰਦੇ, ਜਿਵੇਂ ਕਿ ਕੋਈ ਵੀ ਰਿਪੋਰਟ ਤਿਆਰ ਕਰਨਾ, ਕੋਈ ਬੇਨਤੀ ਪੱਤਰ
ਲਿਖਣਾ ਜਾਂ ਪ੍ਰਿੰਟ ਕਰਨਾ, ਸਰਕਾਰੀ ਪੋਰਟਲ 'ਤੇ ਆਪਣਾ ਵੇਰਵਾ ਦਾਖਲ ਕਰਨਾ, ਜਿਵੇਂ ਆਧਾਰ
ਕਾਰਡ, ਪੈਨ ਕਾਰਡ, ਜਾਂ ਰਿਟਰਨਾਂ ਭਰਨ ਲਈ ਯੋਗ ਹੋਣਾ ਆਦਿ। ਇਨ੍ਹਾਂ ਸਾਰੇ ਕੰਮਾਂ ਵਿੱਚ
ਅਕੈਡਮਿਕ/ਪ੍ਰੋਫੈਸ਼ਨਲ ਡਿਗਰੀਜ਼ ਕਰਨ ਦੇ ਬਾਵਜੂਦ ਵੀ ਜ਼ਿਆਦਾਤਰ ਕਰਕੇ ਵਿਦਿਆਰਥੀ ਸਹੀ ਸਾਬਿਤ
ਨਹੀਂ ਹੁੰਦੇ। ਜਦ ਕਿ ਇਹ ਕੰਮ ਤਾਂ ਰੋਜ਼ਾਨਾ ਜ਼ਿੰਦਗੀ ਦਾ ਨਿਰਬਾਹ ਕਰਨ ਲਈ ਜ਼ਰੂਰੀ ਹਨ ।
ਇਨ੍ਹਾਂ ਕਮੀਆਂ ਨੂੰ ਦੇਖਦੇ ਹੋਏ ਇਹ ਕੋਰਸ ਖਾਸ ਤੋਰ 'ਤੇ ਡਿਜ਼ਾਈਨ ਕੀਤੇ ਗਏ ਹਨ ਜਿਸ ਵਿੱਚ
ਵਿਦਿਆਰਥੀਆਂ ਨੂੰ ਐਮ ਐਸ ਵਰਡ, ਐਮ ਐਸ ਐਕਸਲ, ਐਮ ਐਸ ਪਾਵਰ ਪੁਆਇੰਟ, ਪ੍ਰੋਗਰਾਮਿੰਗ ਇਨ
ਜਾਵਾ, ਪ੍ਰੋਗਰਾਮਿੰਗ ਇਨ ਸੀ ਪਲੱਸ ਪਲਸ, ਐਚ ਵੀ ਐਮ ਐਲ, ਪ੍ਰਿਟਿੰਗ, ਸਕੈਨਿੰਗ, ਈ—ਮੇਲਿੰਗ
ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ। ਇਥੇ ਵਿਦਿਆਰਥੀਆਂ ਲਈ
ਲਿਖਤੀ ਪੜ੍ਹਾਈ ਦੇ ਨਾਲ ਨਾਲ ਪ੍ਰੈਕਟੀਕਲ ਕਲਾਸਾਂ 'ਤੇ ਖਾਸ ਧਿਆਨ ਦਿੱਤਾ ਜਾਂਦਾ ਹੈ। ਕੋਰਸ
ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਆਈ ਐਸ ਓ ਤੋਂ ਪ੍ਰਮਾਣਿਤ ਸਰਟੀਫਿਕੇਟ ਵੀ ਦਿੱਤਾ
ਜਾਵੇਗਾ, ਤਾਂ ਜੋ ਉਹ ਕਿਸੀ ਵੀ ਸਰਕਾਰੀ ਨੌਕਰੀ ਦੀ ਮੁੱਢਲੀ ਲੋੜ (120 ਘੰਟੇ ਦੀ ਪੜ੍ਹਾਈ)
ਨੂੰ ਪੂਰਾ ਕਰਕੇ ਆਪਣੇ ਪੈਰ੍ਹਾਂ 'ਤੇ ਖੜੇ ਹੋ ਕੇ ਆਪਣੀ ਜ਼ਿੰਦਗੀ ਦਾ ਨਿਰਬਾਹ ਚੰਗੇ ਢੰਗ ਨਾਲ
ਕਰ ਸਕਣ। ਇਨਾਂ ਕੋਰਸਾਂ ਵਿਚ ਦਾਖਲੇ ਸੰਬੰਧੀ ਜਾਣਕਾਰੀ ਦਫਤਰ ਵਿਚੋਂ ਕਿਸੇ ਵੀ ਕੰਮ ਕਾਜ
ਵਾਲੇ ਦਿਨ ਲਈ ਜਾ ਸਕਦੀ ਹੈ ਜਾਂ ਫੋਨ ਨੰ: 98157—05178, 94786—18790, 01882—246812
'ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।