ਜ਼ਿਲ੍ਹੇ ‘ਚ ਉਦਯੋਗਾਂ ਦੀ ਮੰਗ ਅਨੁਸਾਰ ਕਰਵਾਏ ਜਾਣਗੇ ਹੁਨਰ ਵਿਕਾਸ ਦੇ ਕੋਰਸ- ਵਧੀਕ ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 27 ਜੁਲਾਈ :   ਜ਼ਿਲ੍ਹੇ ਵਿੱਚ ਉਦਯੋਗਿਕ ਇਕਾਈਆਂ ਵਿੱਚ ਸਕਿੱਲ ਮੈਨਪਾਵਰ ਦੀ ਮੰਗ ਅਨੁਸਾਰ ਕਰਵਾਏ ਜਾਣ ਵਾਲੇ ਕੋਰਸਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਉਨ੍ਹਾਂ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਉਦਯੋਗਿਕ ਇਕਾਈਆਂ ਵਿੱਚ ਸਕਿੱਲ ਮੈਨਪਾਵਰ ਦੀ ਮੰਗ ਅਨੁਸਾਰ ਬੇਰੋਜ਼ਗਾਰ ਨੋਜਵਾਨਾਂ ਲਈ ਕੋਰਸਾਂ ਸ਼ੁਰੂ ਕਰਨ ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀ 'ਤੇ ਲਗਾਇਆ ਜਾ ਸਕੇ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਉਦਯੋਗਾਂ ਦੇ ਮੁੱਖੀ ਮੌਜੂਦ ਰਹੇ।
  ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਮੀਟਿੰਗ ਵਿੱਚ ਰੋਜਗਾਰ ਦੇ ਨਾਲ-ਨਾਲ ਸਵੈ ਰੋਜਗਾਰ ਤੇ ਜੋਰ ਦੇਣ ਬਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਜ਼ਿਲ੍ਹੇ ਦੇ ਬੇਰੋਜਗਾਰਾਂ ਨੂੰ ਇਸ ਸਬੰਧੀ ਜਾਗਰੂਕ ਕਰਨ। ਇਸ ਸਬੰਧੀ ਉਹਨਾਂ ਵਲੋ ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜਲਦ ਹੀ ਜ਼ਿਲ੍ਹਾ ਪੱਧਰ 'ਤੇ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਲਗਾਏ ਜਾਣ। ਮੀਟਿੰਗ ਵਿੱਚ ਮੌਜੂਦ ਬਹਿਰਾਮ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਵੱਲੋ ਦੱਸਿਆ ਕਿ ਉਹਨਾਂ ਦੇ ਕਾਲਜ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਪਲੰਬਰ ਅਤੇ ਇਲੈਕਟ੍ਰੀਸ਼ੀਅਨ ਆਦਿ ਕੋਰਸਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਣੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਵਾ ਸ਼ੰਮੀ ਠਾਕੁਰ ਬਲਾਕ ਮਿਸ਼ਨ ਮੈਨੇਜਰ, ਸੁਮਿਤ ਸ਼ਰਮਾ ਟ੍ਰੇਨਿੰਗ ਐਂਡ ਪਲੇਸਮੈਂਟ ਮੈਨੇਜਰ ਅਤੇ ਰਾਜ ਕੁਮਾਰ ਸ਼ੋਸ਼ਲ ਮੋਵੇਲਾਈਜੇਸ਼ਨ ਮੈਨੇਜਰ ਹਾਜ਼ਰ ਸਨ।
ਫੋਟੋ ਕੈਪਸ਼ਨ :- ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।