ਨਵਾਂਸ਼ਹਿਰ 26 ਜਲਾਈ :- ਸਿਹਤ ਵਿਭਾਗ ਵੱਲੋਂ ਲਗਾਤਾਰ ਹੜਾਂ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਸਿਹਤ ਸੰਬੰਧੀ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗਿਤਾਜਲੀ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ ਪ੍ਰਭਾਵਿਤ ਪਿੰਡ ਦੌਲਤਪੁਰ ਵਿਖੇ ਇਕ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਹੜਾਂ ਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆ ਸੰਬੰਧੀ ਲੋਕਾਂ ਦਾ ਸਿਹਤ ਚੈਕ ਅੱਪ ਕੀਤਾ ਗਿਆ। ਮੈਡੀਕਲ ਟੀਮ ਵਿਚ ਮੈਡੀਕਲ ਅਫ਼ਸਰ ਡਾਕਟਰ ਰਮਨਦੀਪ ਕੁਮਾਰ,ਸੁਰਿੰਦਰ ਬਾਂਸਲ,ਘਨ ਸ਼ਾਮ, ਵੱਲੋਂ ਲੋਕਾਂ ਦਾ ਸਿਹਤ ਚੈਕ ਅੱਪ ਕੀਤਾ ਗਿਆ। ਮੈਡੀਕਲ ਅਫ਼ਸਰ ਡਾਕਟਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਦੌਲਤਪੁਰ ਦੇ ਏਰੀਏ ਵਿੱਚ ਜ਼ਿਆਦਾ ਮੀਂਹ ਕਾਰਨ ਕਾਫੀ ਪਾਣੀ ਆ ਗਿਆ ਸੀ। ਇਸ ਲਈ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆ ਸੰਬੰਧੀ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਬਿਮਾਰ ਹੋਏ ਲੋਕਾਂ ਨੂੰ ਦਵਾਈਆਂ ਦੇਣ ਲਈ ਇਕ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ 60 ਦੇ ਕਰੀਬ ਮਰੀਜ਼ਾਂ ਦਾ ਸਿਹਤ ਚੈਕ ਅੱਪ ਕਰਕੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਮੈਡੀਕਲ ਅਫ਼ਸਰ ਡਾਕਟਰ ਰਮਨਦੀਪ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਫ਼ ਪਾਣੀ ਜਾਂ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ।ਕਿਸੀ ਵੀ ਤਰ੍ਹਾਂ ਦੀ ਇਨਫੈਕਸ਼ਨ ਤੋਂ ਬਚਣ ਲਈ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਵੋ।ਹੜ ਦੇ ਪਾਣੀ ਨਾਲ ਗਿਲੇ ਖਾਣੇ ਨੂੰ ਖਾਣ ਤੋਂ ਪ੍ਰਹੇਜ਼ ਕਰੋ। ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆਂ ਆਉਂਦੀ ਹੈ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਤੋਂ ਇਲਾਜ ਕਰਵਾਓ। ਹੜਾਂ ਦੇ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱਟਣ ਨਾਲ ਚਮੜੀ ਤੇ ਬੈਕਟੀਰੀਆ ਇਨਫੈਕਸ਼ਨ ਹੋਣ ਨਾਲ ਖਾਰਸ਼ ਵਗੈਰਾ ਹੋ ਸਕਦੀ ਹੈ। ਇਸ ਲਈ ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਡੇਂਗੂ, ਮਲੇਰੀਆ ਤੋਂ ਬਚਣ ਲਈ ਬੇਲੋੜਾ ਪਾਣੀ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਜਮਾਂ ਨਾਂ ਹੋਣ ਦਿਓ। ਹਫ਼ਤੇ ਵਿੱਚ ਇੱਕ ਵਾਰ ਆਪਣੇ ਕੂਲਰਾਂ ਅਤੇ ਫਰਿਜ਼ ਦੇ ਪਿਛਲੇ ਪਾਸੇ ਦੀ ਪਾਣੀ ਦੀ ਟ੍ਰੇਅ ਨੂੰ ਚੰਗੀ ਤਰ੍ਹਾਂ ਸਾਫ਼ ਕਰੋ।ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਕਰੋ। ਕੱਪੜੇ ਅਜਿਹੇ ਪਹਿਨੌ ਜਿਸ ਨਾਲ ਪੂਰਾ ਸਰੀਰ ਢੱਕਿਆ ਰਹੇ। ਘਰਾਂ ਵਿੱਚ ਖਾਲੀ ਪਏ ਗਮਲਿਆਂ ਨੂੰ ਮੂਦਾ ਮਾਰ ਕੇ ਰੱਖੋ। ਪਾਣੀ ਨਾਲ ਭਰੇ ਟੋਇਆਂ ਨੂੰ ਮਿੱਟੀ ਨਾਲ ਭਰਿਆ ਜਾਵੇ। ਛੱਪੜਾਂ ਵਿਚ ਕਾਲੇ ਤੇਲ ਜਾਂ ਮਿੱਟੀ ਦੇ ਤੇਲ ਦਾ ਛਿੜਕਾਅ ਕੀਤਾ ਜਾਵੇ।ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਿਹਤ ਸੰਬੰਧੀ ਕੋਈ ਵੀ ਪ੍ਰੇਸ਼ਾਨੀ ਆਵੇ ਤਾਂ ਉਹ ਆਪਣੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਚੈਕ ਅੱਪ ਕਰਵਾਏ। ਸਾਰੀਆਂ ਬਿਮਾਰੀਆ ਦਾ ਇਲਾਜ ਅਤੇ ਜ਼ਰੂਰੀ ਟੈਸਟ ਸਰਕਾਰੀ ਹਸਪਤਾਲ ਵਿਚ ਬਿਲਕੁਲ ਫਰੀ ਕੀਤੇ ਜਾਂਦੇ ਹਨ।ਇਸ ਮੈਡੀਕਲ ਕੈਂਪ ਵਿੱਚ ਸ੍ਰੀਮਤੀ ਜੀਵਨ ਜੌਤੀ, ਪਰਮਜੀਤ ਕੌਰ ਆਸ਼ਾ ਵਰਕਰ, ਅਤੇ ਪਿੰਡ ਦੇ ਮੋਹਤਬਰ ਵਿਅਕਤੀ ਅਤੇ ਪਿੰਡ ਦੇ ਲੋਕ ਹਾਜ਼ਰ ਰਹੇ ।