ਲਾਅ ਐਂਡ ਆਰਡਰ ਨੂੰ ਮੇਨਟੇਨ ਕਰਨ ਲਈ ਪੁਲਿਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ - ਡਿਪਟੀ ਕਮਿਸ਼ਨਰ

ਸਮੇਂ ਸਿਰ ਸੂਚਨਾ ਮਿਲਣ 'ਤੇ ਰੋਕਿਆ ਜਾ ਸਕਦਾ ਹੈ ਕਰਾਈਮ  - ਐਸ.ਐਸ.ਪੀ
ਨਵਾਂਸ਼ਹਿਰ, 27 ਜੁਲਾਈ: ਜ਼ਿਲ੍ਹੇ ਵਿੱਚ ਵਧੀਆ ਲਾ ਐਂਡ ਆਰਡਰ ਸਥਾਪਿਤ ਕਰਨ ਦੇ ਲਈ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਕ ਦੂਸਰੇ ਨਾਲ ਤਾਲਮੇਲ ਕਰਕੇ ਕੰਮ ਕਰਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਦੇ ਹੋਏ ਇਹ ਗੱਲ ਕਹੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ ਡਾ. ਅਖਿਲ  ਚੌਧਰੀ ਵੀ ਮੌਜੂਦ ਸਨ।  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਦਾ ਇਕ ਦੂਜੇ ਦੇ ਨਾਲ ਪੂਰਾ ਤਾਲ ਮੇਲ ਹੋਣਾ ਚਾਹੀਦਾ ਹੈ। ਪੁਲਿਸ ਅਧਿਕਾਰੀਆਂ ਦੇ ਕੋਲ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਫੋਨ ਨੰਬਰ ਹੋਣੇ ਚਾਹੀਦੇ ਹਨ, ਤਾਂ ਜੋ ਜ਼ਰੂਰਤ ਪੈਣ 'ਤੇ ਕਿਸੇ ਤਰ੍ਹਾਂ ਦੀ ਤਾਲਮੇਲ ਸਬੰਧੀ ਕਮੀ ਨਾ ਆਵੇ।
ਇਸ ਦੌਰਾਨ ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਲਾਅ ਐਂਡ ਆਰਡਰ ਨੂੰ ਮੇਨਟੇਨ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵੀ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਨੇ ਸਿਵਲ ਹਸਪਤਾਲਾਂ ਵਿੱਚ ਤਾਇਨਾਤ ਡਾਕਟਰਜ਼ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਲੜਾਈ ਝਗੜੇ ਦੇ ਕੇਸਾਂ ਦੇ ਵਿੱਚ ਮੈਡੀਕਲ ਲੀਗਲ ਰਿਪੋਟ ਸਪੱਸ਼ਟ ਹੋਣੀ ਚਾਹੀਦੀ ਹੈ। ਇਸ ਦੇ ਅਧਾਰ 'ਤੇ ਹੀ ਬਾਅਦ ਵਿੱਚ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਵੇਂ ਹੀ ਉਨ੍ਹਾਂ ਦੇ ਖੇਤਰ ਦੇ ਵਿੱਚ ਕਿਸੇ ਤਰਾਂ ਦੀ ਕੋਈ ਗੱਲ ਹੁੰਦੀ ਹੈ, ਤਾਂ ਉਹ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਸੁਚਿਤ ਕਰਨ। ਕਰਾਈਮ ਨੂੰ ਰੋਕਣ ਦੇ ਲਈ ਸਮੇਂ ਅਹਿਮ ਰੋਲ ਨਿਭਾਉਂਦਾ ਹੈ। ਜੇਕਰ ਸਹੀ ਸਮੇਂ 'ਤੇ ਸੂਚਨਾ ਮਿਲ ਜਾਵੇ ਤਾਂ ਕਰਾਇਮ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹ ਨੇ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ, ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਵਧਾਉਣ, ਕ੍ਰਾਈਮ ਨੂੰ ਰੋਕਣ, ਸਿਵਲ ਹਸਪਤਾਲ ਵਿੱਚ ਸਕਿਉਰਟੀ ਮੁਹੱਈਆ ਕਰਵਾਉਣ, ਰਾਤ ਦੇ ਸਮੇਂ ਡਿਉਟੀ ਦੌਰਾਨ ਪੇਸ਼ ਆਉਂਦੀਆਂ ਸਮੱਸਿਆਵਾਂ ਅਤੇ ਸੰਭਾਵੀ ਦੁਰਘਟਨਾਵਾਂ ਸਬੰਧੀ ਸੜਕਾਂ 'ਤੇ ਵੈਰੀਗੇਟ ਲਗਾਉਣ ਸਬੰਧੀ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ । ਇਸ ਦੌਰਾਨ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵੀ ਡਿਊਟੀ ਦੌਰਾਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਅਧਿਕਾਰੀਆਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ।

            ਐਸ.ਪੀ. ਡਾ. ਮੁਕੇਸ਼ ਕੁਮਾਰ, ਐਸ.ਡੀ.ਐਮ. ਨਵਾਂਸ਼ਹਿਰ ਡਾ. ਸ਼ਿਵ ਰਾਜ ਬੱਲ, ਐਸ.ਡੀ.ਐਮ ਬਲਾਚੌਰ ਬਿਕਰਮਜੀਤ ਪੰਥੇ, ਡੀ.ਐਸ.ਪੀ ਬਲਾਚੌਰ ਦਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਮੌਜੂਦ ਸਨ।