ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
ਨਵਾਂਸ਼ਹਿਰ 29 ਜੁਲਾਈ : - ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਨਵਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਦਾ ਪਿੰਡ ਦੇ ਐਨ ਆਰ ਆਈ ਵੀਰ ਸ਼੍ਰੀ ਰਾਣਾ ਦੁਸਾਂਝ ਜੀ ਕੈਨੇਡਾ, ਲੱਕੀ ਬਾਬਾ ਝੰਡਾ ਜੀ ਵਾਲੇ, ਅਤੇ ਪਿੰਡ ਦੇ ਅਨੇਕਾਂ ਨੌਜਵਾਨ ਸਾਥੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਾਰੇ ਸਾਥੀਆਂ ਵੱਲੋਂ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਤਸਵੀਰ ਭੇਂਟ ਕਰਦੇ ਹੋਏ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਤੋਂ ਇਲਾਵਾ ਬੰਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਮੀਦਵਾਰ ਰਹੇ ਮੈਡਮ ਹਰਜੋਤ ਕੌਰ ਲੋਹਟੀਆ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਮੈਨੂੰ ਅੱਜ ਉਸ ਪਿੰਡ ਦੇ ਲੋਕਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ ਜਿਥੇ ਇੱਕ ਮਹਾਨ ਕ੍ਰਾਂਤੀਕਾਰੀ ਤੇ ਇੰਨਕਲਾਬੀ ਸੋਚ ਦੇ ਧਾਰਨੀ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਹੋਇਆ ਹੈ। ਦੂਸਰੀ ਮਾਣ ਵਾਲੀ ਗੱਲ ਮੇਰੇ ਲਈ ਇਹ ਹੈ ਕਿ ਪਾਰਟੀ ਵੱਲੋਂ ਮੈਨੂੰ ਚੇਅਰਮੈਨ ਵੀ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦਾ ਨਿਯੁਕਤ ਕੀਤਾ ਗਿਆ ਹੈ ਅਤੇ ਮੈਂ ਤੁਹਾਨੂੰ ਯਕੀਨ ਦਵਾਉਂਦਾ ਹਾਂ ਕਿ ਪਾਰਟੀ ਵੱਲੋਂ ਲਗਾਈ ਡਿਊਟੀ ਨੂੰ ਮੈਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦਾ ਰਵਾਂਗਾ। ਇਸ ਮੌਕੇ ਬੰਗਾ ਹਲਕੇ ਦੇ ਸੀਨੀਅਰ ਲੀਡਰ ਮੈਡਮ ਹਰਜੋਤ ਕੌਰ ਲੋਹਟੀਆ ਨੇ ਵੀ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਪੱਖੀ ਕੰਮ ਕਰ ਰਹੀ ਹੈ ਅਤੇ ਜੇਕਰ ਅਜੇ ਵੀ ਕੋਈ ਅਫ਼ਸਰ ਜਾਂ ਲੀਡਰ ਰਿਸ਼ਵਤਖੋਰੀ ਜਾਂ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸਦਾ ਪਰਦਾਫਾਸ਼ ਕਰਨਾ ਸਾਡਾ ਸਭਦਾ ਫਰਜ਼ ਬਣਦਾ ਹੈ, ਜੇਕਰ ਕੋਈ ਵੀ ਅਧਿਕਾਰੀ ਜਾਂ ਕੋਈ ਵੀ ਵਿਅਕਤੀ ਤੁਹਾਡੇ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਰਿਸ਼ਵਤ ਮੰਗਦਾ ਹਾਂ ਤਾਂ ਤੁਸੀਂ ਜਦੋਂ ਮਰਜ਼ੀ ਮੇਰੇ ਨਾਲ ਗੱਲ ਕਰ ਸਕਦੇ ਹੋ, ਮੈਂ ਹਰ ਰੋਜ਼ ਹਲਕੇ ਵਿੱਚ ਰਹਿੰਦੀ ਹਾਂ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹਾਂ ।
ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਸਾਡੇ ਰੋਲ ਮਾਡਲ ਹਨ ਅਤੇ ਅਸੀ ਸਾਰੇ ਇਕੱਠੇ ਹੋਕੇ ਉਨ੍ਹਾਂ ਦਾ ਸੁਪਨਾ ਪੂਰਾ ਕਰਨ ਲਈ ਮਿਹਨਤ ਕਰ ਰਹੇ ਹਾਂ ਅਤੇ ਬਹੁਤ ਜਲਦੀ ਸ ਭਗਤ ਸਿੰਘ ਜੀ ਅਤੇ ਉਨ੍ਹਾਂ ਦੇ ਸਾਰੇ ਸਾਥੀ ਸ਼ਹੀਦਾਂ ਦਾ ਸੁਪਨਾ ਪੂਰਾ ਕਰਨ ਜਾ ਰਹੇ ਹਾਂ। ਮਾਣਯੋਗ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਜੀ ਵੱਲੋਂ ਸ਼ਹੀਦਾਂ ਦੇ ਇਸ ਪਵਿੱਤਰ ਧਰਤੀ ਨੂੰ ਖੂਬਸੂਰਤ ਤੇ ਪ੍ਰੇਣਾਦਾਇਕ ਬਣਾਉਣ ਲਈ ਵੱਡੇ ਪੱਧਰ ਉੱਤੇ ਤਿਆਰੀ ਕੀਤੀ ਜਾ ਰਹੀ ਹੈ ਅਤੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦੀ ਜੀਵਨੀ ਤੇ ਅਧਾਰਿਤ ਇੱਕ ਸ਼ਹੀਦੀ ਗਲ਼ੀ (ਸਟ੍ਰੀਟ) ਬਣਾਈ ਜਾ ਰਹੀ ਹੈ ਜਿਸ ਦੀਆਂ ਸਾਰੀਆਂ ਪਰਮਿਸ਼ਨਾ, ਮਨਜ਼ੂਰੀ ਆਦਿ ਪ੍ਰਕਿਰਿਆ ਤਕਰੀਬਨ ਪੂਰੀ ਹੋ ਚੁੱਕੀ ਹੈ ਅਤੇ ਬਹੁਤ ਜਲਦ ਇਹ ਇਤਿਹਾਸਕ ਕਾਰਜ ਸ਼ੁਰੂ ਹੋ ਰਿਹਾ ਹੈ। ਇਸ ਮੌਕੇ ਰਾਣਾ ਦੁਸਾਂਝ ਕੈਨੇਡਾ ਵੱਲੋਂ ਆਪਣੇ ਗ੍ਰਹਿ ਵਿਖੇ ਚਾਹ ਪਕੌੜੇ ਅਤੇ ਰਾਤ ਦੇ ਖਾਣੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪਿੰਡ ਦੇ ਨੌਜਵਾਨਾਂ ਵੱਲੋਂ ਪਿੰਡ ਦੀਆਂ ਮੁੱਖ ਮੰਗਾਂ ਦੱਸੀਆਂ ਗਈਆਂ ਜਿਨ੍ਹਾਂ ਨੂੰ ਮਾਣਯੋਗ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਜ਼ਲਦ ਪੂਰਾ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸੁਰਿੰਦਰ ਸਿੰਘ ਸੰਘਾ, ਯੂਥ ਪ੍ਰਧਾਨ ਯੋਧਵੀਰ ਕੰਗ, ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ, ਸਾਬਕਾ ਏਐਸਆਈ ਮਲਕੀਤ ਸਿੰਘ ਨਵਾਂਸ਼ਹਿਰ, ਹਰਭਿੰਦਰ ਸਿੰਘ ਰਾਹੋਂ, ਸਰਕਲ ਪ੍ਰਧਾਨ ਦਵਿੰਦਰ ਸਿੰਘ ਭਾਰਟਾ ਪੰਕਜ ਮੁਕੰਦਪੁਰ, ਰਮਿੰਦਰ ਸਿੰਘ ਬੰਗਾ, ਮਨਦੀਪ ਸਿੰਘ ਗੋਬਿੰਦਪੁਰੀ, ਚਾਚਾ ਰਾਣਾ ਦੁਸਾਂਝ ਜੀ, ਲੱਕੀ ਬਾਬਾ ਝੰਡਾ ਜੀ, ਮਾਸਟਰ ਜੀ ਖਟਕੜਕਲਾਂ ਆਦਿ ਮੋਹਤਬਰ ਸਾਥੀਆਂ ਤੋਂ ਇਲਾਵਾ ਪਿੰਡ ਖਟਕੜਕਲਾਂ ਦੇ ਅਨੇਕਾਂ ਨੌਜਵਾਨ ਸਾਥੀ ਹਾਜ਼ਰ ਸਨ।