ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੈਸ਼ਨਲ ਸਕੂਲ ਅਵਾਰਡ 2023 ਨਾਲ ਸਨਮਾਨਿਤ

ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੈਸ਼ਨਲ ਸਕੂਲ ਅਵਾਰਡ 2023 ਨਾਲ  ਸਨਮਾਨਿਤ

 ਬੰਗਾ 22 ਅਗਸਤ :- ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਨੂੰ  ਨਵੀਂ ਦਿੱਲੀ ਦੇ ਹੋਟਲ ਵੇਵਾਤਾਂ ਵਿਖੇ ਅਕਾਦਮਿਕ ਸਿੱਖਿਆ ਦੇ ਨਾਲ-ਨਾਲ  ਖੇਡਾਂ ਦੇ ਖੇਤਰ ਵਿਚ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ  ਨੈਸ਼ਨਲ ਸਕੂਲ ਅਵਾਰਡ 2023 ਨਾਲ ਸਨਮਾਨਿਤ ਕੀਤਾ ਗਿਆ ।  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਂਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਸਿੱਖਿਆ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਨੇ ਇਹ ਸਨਮਾਨ ਟਰਾਫੀ ਅਤੇ ਸਨਮਾਨ ਪੱਤਰ ਪ੍ਰਾਪਤ ਕੀਤਾ।

                ਇਸ ਉਪਰੰਤ ਗੱਲਬਾਤ ਕਰਦੇ  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਦੱਸਿਆ ਪੰਜਾਬ ਦੇ ਪੇਂਡੂ ਖਿੱਤੇ ਵਿਚ ਚੱਲ ਰਹੇ ਆਧੁਨਿਕ ਸਹੂਲਤਾਂ ਵਾਲੇ ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵੱਲੋਂ ਪੜ੍ਹਾਈ ਦੇ ਖੇਤਰ ਦੇ ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ ।  ਸਕੂਲ ਦੇ ਖਿਡਾਰੀਆਂ ਵੱਲੋਂ ਸਾਲ 2022-2023 ਵਿਚ ਸੂਬਾ ਪੱਧਰੀ ਅਤੇ ਕੌਮੀ ਸਕੂਲ ਖੇਡਾਂ ਵਿੱਚੋਂ  ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗੋਲਡ ਮੈਡਲ ਜਿੱਤਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ । ਜਿਸ ਲਈ ਕੌਮੀ ਸੰਸਥਾ ਐਨ ਐਸ ਏ ਵੱਲੋਂ  ਸਾਲ 2022-2023 ਵਿਚ  ਪੰਜਾਬ ਭਰ  ਵਿੱਚੋ ਸਕੂਲ ਦੇ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ, ਕੌਮੀ ਸਨਮਾਨ "ਨੈਸ਼ਨਲ ਸਕੂਲ ਅਵਾਰਡ"   ਲਈ ਚੋਣ ਕੀਤੀ ਗਈ। ਇਸ ਮੌਕੇ  ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਪੂਰਾ ਧਿਆਨ ਦਿੱਤਾ ਜਾਂਦਾ ਹੈ ਜੋ ਇਸ ਨੂੰ ਬਾਕੀ ਸਕੂਲਾਂ ਨਾਲੋਂ ਵੱਖਰਾ ਬਣਾਉਂਦਾ ਹੈ । ਇਸੇ ਲਈ ਸਕੂਲ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਰਿਹਾ ਹੈ। ਜਿਸ ਦਾ ਸਿਹਰਾ ਸਮੂਹ ਵਿਦਿਆਰਥੀਆਂ, ਖਿਡਾਰੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜਾਂਦਾ ਹੈ।  ਸਕੂਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਪੂਰੇ ਦੇਸ਼ ਵਿਚ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਡਾਇਰੈਕਟਰ ਸਿੱਖਿਆ, ਪ੍ਰਿੰਸੀਪਲ, ਸਮੂਹ  ਖਿਡਾਰੀਆਂ ਅਤੇ ਖੇਡ  ਅਧਿਆਪਕਾਂ ਨੂੰ ਵਧਾਈ ਦਿੱਤੀ। । ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ , ਜਗਜੀਤ ਸਿੰਘ ਸੋਢੀ ਪਬ੍ਰੰਧਕ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਬਰਜਿੰਦਰ ਸਿੰਘ ਢਾਹਾਂ ਸੀਨੀਅਰ ਮੀਤ ਪ੍ਰਧਾਨ ਨੇ ਕੈਨੇਡਾ ਤੋਂ ਵੀ ਵਧਾਈ  ਸ਼ੰਦੇਸ਼ ਭੇਜਿਆ । ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ  ਦੇ ਅਨੇਕਾਂ ਖਿਡਾਰੀ ਕੌਮੀ ਅਤੇ ਸੂਬਾ ਪੱਧਰੀ ਖੇਡ ਟੂਰਨਾਮੈਂਟਾਂ ਵਿੱਚੋਂ ਵੱਡੇ ਇਨਾਮ ਜਿੱਤ ਚੁੱਕੇ ਹਨਜਿਹਨਾਂ ਵਿਚ  ਗੋਲਡ ਮੈਡਲਿਸਟ ਵੇਟ ਲਿਫਟਰ ਹਰਜੋਤ ਕੌਰ ਦਾ ਨਾਮ ਵੀ ਜ਼ਿਕਰਯੋਗ ਹੈ।

ਫੋਟੋ : ਨਵੀਂ ਦਿੱਲੀ ਵਿਖੇ  ਨੈਸ਼ਨਲ ਸਕੂਲ ਅਵਾਰਡ 2023 ਪ੍ਰਾਪਤ ਕਰਦੇ ਹੋਏ   ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ  ਪ੍ਰੌ: ਹਰਬੰਸ ਸਿੰਘ ਬੋਲੀਨਾ ਸਿੱਖਿਆ ਡਾਇਰੈਕਟਰ