-ਖਟਕੜ ਕਲਾਂ ਵਿਖੇ ਬਣਨ ਵਾਲੀ ਹੈਰੀਟੇਜ਼ ਸਟ੍ਰੀਟ ਦਾ ਵੀ ਰੱਖਿਆ ਜਾਵੇਗਾ ਨੀਂਹ ਪੱਥਰ
ਨਵਾਂਸ਼ਹਿਰ, 1 ਅਗਸਤ: ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਵਰ੍ਹੇਗੰਢ 'ਤੇ ਖਟਕੜ ਕਲਾਂ
ਵਿਖੇ 28 ਤੋਂ 30
ਸਤੰਬਰ ਤੱਕ ਤਿੰਨ ਦਿਨਾਂ ਦਾ ਇੰਨਕਲਾਬ ਫੈਸਟੀਵਲ ਕਰਵਾਇਆ ਜਾਵੇਗਾ। ਇਸ ਸਬੰਧੀ
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ
ਸਬੰਧੀ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ, ਪੰਜਾਬ ਅਨਮੋਲ ਗਗਨ ਮਾਨ ਵਲੋਂ
ਵੀ.ਸੀ ਰਾਹੀਂ ਉਕਤ ਪ੍ਰੋਗਰਾਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਸਥਾਰ ਦੇ
ਨਾਲ ਚਰਚਾ ਹੋਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਕਤ ਤਿੰਨ
ਦਿਨਾਂ ਦੌਰਾਨ ਖਟਕੜ ਕਲਾਂ ਵਿਖੇ ਇਕ ਮੇਲਾ ਵੀ ਕਰਵਾਇਆ ਜਾਵੇਗਾ, ਜਿਸ ਵਿੱਚ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਨਾਲ ਸਬੰਧਤ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਕਰਵਾਏ
ਜਾਣਗੇ। ਇਸ ਦੌਰਾਨ ਹੈਰੀਟੇਜ਼ ਸਟ੍ਰੀਟ ਦਾ ਵੀ ਨੀਂਹ ਪੱਥਰ ਰੱਖਿਆ ਜਾਵੇਗਾ।
ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਜਿਥੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ
ਜਾਣਗੇ, ਉਥੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਨਾਲ ਸਬੰਧਤ ਕਵਿਤਾ ਗਾਇਨ ਅਤੇ ਲੇਖਣ
ਸਬੰਧੀ ਮੁਕਾਬਲੇ ਵੀ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਉਕਤ ਪ੍ਰੋਗਰਾਮ ਨੂੰ ਸਫ਼ਲਤਾ
ਪੂਰਵਕ ਨੇਪਰੇ ਚਾੜ੍ਹਨ ਦੇ ਲਈ ਸਬੰਧਤ ਅਧਿਕਾਰੀਆਂ ਵਲੋਂ ਰੂਪ-ਰੇਖਾ ਤਿਆਰ ਕੀਤੀ ਜਾ
ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਬੰਗਾ ਮਨਰੀਤ ਰਾਣਾ ਵੀ ਮੌਜੂਦ ਸਨ