ਹੁਸ਼ਿਆਰਪੁਰ, 8 ਅਗਸਤ: ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ 17 ਅਗਸਤ ਤੋਂ ਸ਼ੁਰੂ
ਹੋਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਅੱਜ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ
ਕੰਪਲੈਕਸ ਵਿਚ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੇਲੇ ਦੇ ਸੁਚਾਰੂ
ਪ੍ਰਬੰਧਾਂ ਵਿਚ ਉਹ ਲੰਗਰ ਕਮੇਟੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਯਕੀਨੀ ਬਣਾਉਣ ਕਿ
ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਇਸ ਦੌਰਾਨ ਉਨ੍ਹਾਂ ਨਾਲ ਆਈ.ਏ.ਐਸ.
ਟ੍ਰੇਨੀ ਦਿਵਿਆ.ਪੀ, ਐਸ.ਪੀ.(ਹੈਡਕੁਆਟਰ) ਮਨਜੀਤ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ
ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਸਕੱਤਰ ਆਰ.ਟੀ.ਏ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ
ਮੇਲੇ ਦੌਰਾਨ ਕੋਈ ਵੀ ਸ਼ਰਧਾਲੂ ਭਾਰ ਢੋਹਣ ਵਾਲੇ ਵਾਹਨਾਂ (ਕਮਰਸ਼ੀਅਲ ਵਾਹਨਾਂ) 'ਤੇ ਨਾ ਜਾਵੇ,
ਕਿਉਂਕਿ ਇਨ੍ਹਾਂ ਵਾਹਨਾਂ ਨਾਲ ਹਮੇਸ਼ਾ ਦੁਰਘਟਨਾ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ
ਕਿ ਕਮਰਸ਼ੀਅਲ ਵਾਹਨਾਂ 'ਤੇ ਸ਼ਰਧਾਲੂਆਂ ਨੂੰ ਫੱਟੇ ਆਦਿ ਲਗਾ ਕੇ ਬਿਠਾਇਆ ਜਾਂਦਾ ਹੈ, ਜਿਸ
ਨਾਲ ਜਿਥੇ ਕਾਨੂੰਨ ਦੀ ਉਲੰਘਣਾ ਹੁੰਦੀ ਹੈ, ਉਥੇ ਕਿਸੇ ਗੰਭੀਰ ਹਾਦਸੇ ਦਾ ਖਤਰਾ ਵੀ ਬਣਿਆ
ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਡੀ.ਜੇ 'ਤੇ ਪਾਬੰਦੀ ਰਹੇਗੀ ਅਤੇ ਜੇਕਰ ਕੋਈ ਵੀ
ਡੀ.ਜੇ ਚਲਾਉਂਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਲੰਗਰ ਲਗਾਉਣ ਦੌਰਾਨ ਸਫਾਈ ਵਿਵਸਥਾ ਬਰਕਰਾਰ
ਰੱਖਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਵਾਤਾਵਰਣ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਇਹ ਵੀ ਅਪੀਲ
ਕੀਤੀ ਕਿ ਨਿਰਵਿਘਨ ਆਵਾਜਾਈ ਲਈ ਸੰਗਠਨਾਂ ਵਲੋਂ ਸੜਕ 'ਤੇ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ
ਲੰਗਰ ਦੌਰਾਨ ਸਿੰਗਲ ਯੂਜ਼ ਪਲਾਸਟਿਕ (ਜੋ ਬੈਨ ਹੋ ਚੁੱਕਾ ਹੈ) ਦੀ ਵਰਤੋਂ ਨਾ ਕੀਤੀ ਜਾਵੇ।
ਰਾਹੁਲ ਚਾਬਾ ਨੇ ਇਸ ਦੌਰਾਨ 24 ਘੰਟੇ ਸਿਹਤ ਸੇਵਾਵਾਂ, ਮੋਬਾਇਲ ਪਖਾਨੇ, ਪੁਲਿਸ ਮੋਨੀਟਰਿੰਗ,
ਕੰਟਰੋਲ ਰੂਮ, ਟੈ੍ਰਫਿਕ ਕੰਟਰੋਲ ਅਤੇ ਹੋਰ ਸੁਵਿਧਾਵਾਂ ਸਬੰਧੀ ਵੀ ਸਮੀਖਿਆ ਕਰਦੇ ਹੋਏ ਸਬੰਧਤ
ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ,
ਇਸ ਲਈ ਲੰਗਰ ਕਮੇਟੀਆਂ ਵਲੋਂ ਇਹ ਰਜਿਸਟ੍ਰੇਸ਼ਨ ਐਸ.ਡੀ.ਐਮ ਦਫ਼ਤਰ ਹੁਸ਼ਿਆਰਪੁਰ ਤੋਂ ਕਰਵਾਈ ਜਾ
ਸਕਦੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
माता चिंतपूर्णी मेले के दौरान यात्रा के लिए भार ढोने वाले वाहनों का प्रयोग
न करें श्रद्धालु: राहुल चाबा
होशियारपुर, 08 अगस्त:अतिरिक्त डिप्टी कमिश्नर राहुल चाबा ने 17 अगस्त से
शुरु होने वाले माता
चिंतपूर्णी मेले संबंधी आज अधिकारियों के साथ जिला प्रशासकीय कांप्लेक्स में
बैठक की। बैठक के दौरान उन्होंने अलग-अलग विभागों को निर्देश दिए कि मेले के
सुचारु संचालन में वे लंगर कमेटियों के साथ तालमेल बनाकर काम करें और यकीनी
बनाए कि श्रद्धालुओं को किसी तरह की कोई दिक्कत न आए। इस दौरान उनके साथ
आई.ए.एस ट्रेनी दिव्या.पी, एस.पी(मुख्यालय) मंजीत कौर, एस.डी.एम होशियारपुर
प्रीत इंदर सिंह बैंस, सहायक कमिश्नर(सामान्य) व्योम भारद्वाज भी मौजूद थे।
अतिरिक्त डिप्टी कमिश्नर ने सचिव आर.टी.ए को निर्देश दिए कि वे यकीनी बनाएं कि
मेले के दौरान कोई भी श्रद्धालु भार ढोने वाले वाहनों (कमर्शियल वाहनों) पर न
जाएं क्योंकि इन वाहनों से हमेशा दुर्घटना की आशंका बनी रहती है। उन्होंने कहा
कि कर्मशियल वाहनों पर श्रद्धालुओं को फट्टे आदि लगाकर बिठाया जाता है, जिससे
जहां कानून का उल्लंघन होता है, वहीं किसी गंभीर हादसे का खतरा भी बना रहता
है। उन्होंने कहा कि मेले के दौरान डी.जे पर पाबंदी रहेगी और अगर कोई भी डी.जे
चलाता पाया गया तो उसके खिलाफ कानूनी कार्रवाई अमल में लाई जाएगी। उन्होंने
नगर निगम को निर्देश दिए कि लंगर लगाने के दौरान सफाई व्यवस्था बरकरार रखना
यकीनी बनाया जाए, ताकि वातावरण दूषित न हो सके। उन्होंने यह भी अपील की कि
निर्विघ्न यातायात के लिए संगठनों की ओर से सडक़ पर आकर लंगर न वितरित किया जाए
व लंगर के दौरान सिंगल यूज प्लास्टिक(जो बैन हो चुका है) का प्रयोग न किया जाए।
राहुल चाबा ने इस दौरान 24 घंटे स्वास्थ्य सेवाएं, मोबाइल शौचालय, पुलिस
मानिटरिंग, कंट्रोल रुम, ट्रैफिक कंट्रोल व अन्य सुविधाओं संबंधी भी समीक्षा
करते हुए संबंधित विभागों को निर्देश दिए। उन्होंने कहा कि लंगर लगाने के लिए
रजिस्ट्रेशन जरुरी है, इस लिए लंगर कमेटियों की ओर से यह रजिस्ट्रेशन
एस.डी.एम. कार्यालय होशियारपुर से करवाई जा सकती है। इस मौके पर अलग-अलग
विभागों के अधिकारी भी मौजूद थे।
----