ਪਟਿਆਲਾ, 4 ਅਗਸਤ:ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਆਧਾਰ ਅਪਡੇਸ਼ਨ ਦਾ ਜਾਇਜ਼ਾ ਲੈਂਦਿਆਂ ਇਸ ਵਿੱਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਰਿਵਿਯੂ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ, ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ 2015 ਤੋਂ ਪਹਿਲਾਂ ਦਾ ਬਣਿਆ ਹੋਇਆ ਹੈ, ਉਹ ਆਪਣੀ ਆਧਾਰ ਜਾਣਕਾਰੀ ਨੂੰ ਲਾਜਮੀ ਅਪਡੇਟ ਕਰਨ। ਉਨ੍ਹਾਂ ਦੇ ਨਾਲ ਏ.ਸੀ.ਐਫ.ਏ. ਰਾਕੇਸ਼ ਗਰਗ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਜ਼ੀਰੋ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਲਾਜਮੀ ਕਰਵਾਏ ਜਾਣ 'ਤੇ ਜੋਰ ਦਿੰਦਿਆਂ ਏ.ਡੀ.ਸੀ ਜਗਜੀਤ ਸਿੰਘ ਨੇ ਕਿਹਾ ਕਿ 5 ਤੋਂ 15 ਸਾਲ ਦੇ ਬੱਚਿਆਂ ਦੇ ਬਾਇਮੀਟ੍ਰਿਕ ਅਪਡੇਟ ਵੀ ਜਰੂਰ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਇਸ ਤੋਂ ਬਿਨ੍ਹਾਂ 5 ਤੋਂ 7 ਸਾਲ ਅਤੇ 15 ਤੋਂ 17 ਸਾਲ ਤੱਕ ਦੇ ਸਕੂਲੀ ਵਿਦਿਆਰਥੀਆਂ ਦੇ ਆਧਾਰ ਕਾਰਡ ਅਪਡੇਸ਼ਨ ਮੁਫ਼ਤ ਕੀਤੀ ਜਾਂਦੀ ਹੈ, ਇਸ ਲਈ ਸਾਰੇ ਵਿਦਿਆਰਥੀਆਂ ਦੇ ਆਧਾਰ ਕਾਰਡ ਜਰੂਰ ਅਪਡੇਟ ਕਰਵਾਏ ਜਾਣ।
ਉਨ੍ਹਾਂ ਕਿਹਾ ਕਿ ਲੋਕ ਨੇੜਲੇ ਸੇਵਾ ਕੇਂਦਰ ਜਾਂ ਆਧਾਰ ਕੇਂਦਰ ਵਿਖੇ ਜਾ ਕੇ ਆਪਣੀ ਪਛਾਣ ਅਤੇ ਘਰ ਦੇ ਪੱਕੇ ਪਤੇ ਦੇ ਸਬੂਤ ਤੇ ਦਸਤਾਵੇਜ ਜਮ੍ਹਾਂ ਕਰਵਾਕੇ ਆਪਣੇ ਆਧਾਰ ਕਾਰਡ ਨੂੰ ਅਪਡੇਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਧਾਰ ਅਪਡੇਟ ਕਰਵਾਉਣ ਲਈ ਇੱਕ ਮੁਹਿੰਮ ਅਰੰਭੀ ਹੈ, ਜਿਸਦਾ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ।
ਏ.ਡੀ.ਸੀ. ਨੇ ਕਿਹਾ ਕਿ ਭਾਵੇਂ ਕਿ ਨਾਗਰਿਕਾਂ ਦੇ ਪਤੇ ਆਦਿ ਵਿੱਚ ਕੋਈ ਤਬਦੀਲੀ ਨਾ ਵੀ ਹੋਈ ਹੋਵੇ ਤਾਂ ਵੀ ਆਧਾਰ ਅਪਡੇਟ ਕਰਵਾਉਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਬਾਇਲ ਨੰਬਰ ਆਧਾਰ ਨਾਲ ਰਜਿਸਟਰਡ ਹੋਇਆ ਹੈ ਤਾਂ ਨਾਗਰਿਕ ਇਹ ਸੇਵਾ ਆਨ-ਲਾਈਨ ਮਾਈ ਆਧਾਰ ਡਾਟ ਯੂਆਈਡੀਆਈ ਡਾਟ ਜੀਓਵੀ ਡਾਟ ਇਨ ਰਾਹੀਂ ਵੀ ਅਪਡੇਟ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਦੋਂ ਆਧਾਰ ਕਾਰਡ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਨਾਗਰਿਕਾਂ ਦੀ ਪਛਾਣ ਦਾ ਇੱਕ ਪੁਖ਼ਤਾ ਸਬੂਤ ਬਣ ਗਿਆ ਹੈ ਤਾਂ ਇਸ ਨੂੰ ਸਮੇਂ ਸਮੇਂ 'ਤੇ ਅਪਡੇਟ ਕਰਨਾ ਵੀ ਲਾਜਮੀ ਹੋ ਗਿਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇਸ ਤਰਾਂ ਆਧਾਰ ਅਪਡੇਟ ਨਾਲ ਗ਼ਲਤ ਤੇ ਫੋਟੋ ਕਾਪੀ ਕੀਤੇ ਆਧਾਰ ਕਾਰਡ ਦੀ ਦੁਰਵਰਤੋਂ ਰੁਕ ਸਕੇਗੀ।
*********
ਫੋਟੋ ਕੈਪਸ਼ਨ-ਪਟਿਆਲਾ ਦੇ ਏ.ਡੀ.ਸੀ. ਜਗਜੀਤ ਸਿੰਘ ਆਧਾਰ ਅਪਡੇਸ਼ਨ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।