ਲੋਕ ਸੰਪਰਕ ਵਿਭਾਗ ਦੇ ਕਰਮਚਾਰੀ ਸੂਰਜ ਮੋਹਨ ਨੂੰ ਸੇਵਾਮੁਕਤੀ ਮੌਕੇ ਸ਼ਾਨਦਾਰ ਵਿਦਾਇਗੀ ਪਾਰਟੀ
ਕਣਕ ਬੀਜ ਸਬਸਿਡੀ ਲੈਣ ਲਈ 31 ਅਕਤੂਬਰ ਤੱਕ ਆਨਲਾਈਨ ਪੋਰਟਲ ਤੇ ਭਰਨ ਅਰਜੀਆਂ - ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ
ਕਿਸਾਨ ਭਲਾਈ ਵਿਭਾਗ ਪੰਜਾਬ ਦੀ ਕਿਸਾਨਪੱਖੀ ਸੋਚ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ
ਵਿਭਾਗ ਵਲੋ ਕਿਸਾਨ ਵੀਰਾਂ ਨੂੰ ਮਿਆਰੀ ਕਣਕ ਬੀਜ ਮੌਕੇ ਤੇ ਸਬਸਿਡੀ ਕੱਟ ਕੇ ਘੱਟ ਰੇਟ
ਤੇ ਕਣਕ ਬੀਜ ਮੁਹੱਈਆਕਰਵਾਉਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਇਸ ਸੰਬੰਧੀ ਸ. ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਜਾਣਕਾਰੀ
ਦੇਣ ਦੌਰਾਨਦੱਸਿਆ ਕੀ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂਵਲੋ ਕਿਸਾਨਾ ਨੁੰ
ਮੋਕੇ ਤੇ ਸਬਸਿਡੀ ਦਾ ਲਾਭ ਦੇਣ ਸੰਬੰਧੀ ਲਿਆ ਗਿਆ ਫੈਸਲਾ ਬਹੁਤ ਹੀ ਸ਼ਲਾਘਾਯੋਗ
ਹੈ।ਉਹਨਾ ਦੱਸਿਆ ਕਿ ਕਿਸਾਨ ਵੀਰ ਸਬਸਿਡਾਈਜਡ ਕਣਕ ਬੀਜ ਪ੍ਰਾਪਤ ਕਰਨ ਲਈ ਆਨਲਾਈਨ
ਪੋਰਟਲ (www.agrimachinerypb.com)ਤੇ ਆਈ.ਡੀ. ਬਣਾ ਕੇ ਨਿਰਧਾਰਿਤਪ੍ਰੋਫਾਰਮੇ ਵਿੱਚ
ਬਿੱਨੈ-ਪੱਤਰ 1 ਅਕਤੂਬਰ ਤੋ 31 ਅਕਤੂਬਰ 2023 ਤੱਕ ਭਰਨਗੇ। ਜਿਸ ਉਪਰੰਤ ਵਿਭਾਗ ਵੱਲੋਂ
ਸੈਂਕਸ਼ਨ ਪੱਤਰ ਆਨਲਾਈਨਜਾਰੀ ਕੀਤਾ ਜਾਵੇਗਾ ਜਿਸਦਾ ਸੰਦੇਸ਼ ਕਿਸਾਨ ਦੇ ਮੋਬਾਈਲ ਤੇ
ਆਵੇਗਾ। ਕਿਸਾਨ ਆਪਣੀ ਆਈ.ਡੀ ਤੋਂ ਇਹ ਸੈਂਕਸ਼ਨਪੱਤਰ ਡਾਊਨਲੋਡ ਕਰ ਸਕਣਗੇ ਅਤੇ ਇਸ
ਸੈਂਕਸ਼ਨ ਪੱਤਰ ਨੂੰ ਖੇਤੀਬਾੜੀ ਵਿਭਾਗ ਦੇ ਫੋਕਲ ਪੁਆਇੰਟ ਜਾਂ ਬਲਾਕਪੱਧਰ ਦੇ ਦਫਤਰਾਂ
ਵਿੱਚ ਜਮ੍ਹਾਂ ਕਰਵਾੳੇਣਗੇ। ਖੇਤੀਬਾੜੀ ਵਿਭਾਗ ਵੈਰੀਫਿਕੇਸ਼ਨ ਉਪਰੰਤ ਆਨਲਾਈਨ
ਪਰਮਿਟਜਾਰੀ ਕਰੇਗਾ ਜਿਸ ਨਾਲ ਕਿਸਾਨ ਕਣਕ ਦਾ ਮਿਆਰੀ ਤਸਦੀਕਸੁਦਾ ਬੀਜ ਘੱਟ ਰੇਟ ਤੇ
ਖਰੀਦ ਸਕਣਗੇ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਹਾੜ੍ਹੀ 2023-24 ਦੋਰਾਨ ਜਿਲ੍ਹਾ ਅੰਮ੍ਰਿਤਸਰ
ਵਿਚ ਕਿਸਾਨਾਂਨੂੰ ਮਿਆਰੀ ਕਣਕ ਬੀਜ ਸਬਸਿਡੀ ਤੇ ਮੁਹੱਈਆ ਕਰਵਾਉਣ ਹਿੱਤ ਦਸ ਹਜਾਰ
ਕੁਇੰਟਲ ਕਣਕ ਬੀਜ ਸਬਸਿਡੀ ਤੇਦੇਣ ਦਾ ਟੀਚਾ ਪ੍ਰਾਪਤ ਹੋਇਆ ਹੈ, ਕਣਕ ਦੇ ਤਸਦੀਕਸ਼ੁਦਾ
ਬੀਜ ਦੀ ਕੀਮਤ ਦਾ 50% ਜਾ ਵੱਧ ਤੋ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬਨਾਲ
ਕਿਸਾਨਾਂ ਨੂੰ ਸਬਸਿਡੀ ਦਾ ਲਾਭ ਦਿੱਤਾ ਜਾਣਾ ਹੈ ਜਿਸ ਸੰਬੰਧੀ ਜਿਲ੍ਹੇ ਵਿਚ ਕਣਕ ਬੀਜ
ਪਾਲਿਸੀਨੂੰ ਪਾਰਦਰਸ਼ੀ ਢੰਗ ਨਾਲ ਲਾਗੁ ਕੀਤਾ ਜਾਵੇਗਾ, ਖੇਤੀਬਾੜੀ ਵਿਭਾਗ ਦੇ ਦਫਤਰ
ਸ਼ਨੀਵਾਰ ਅਤੇ ਐਤਵਾਰ ਛੁੱਟੀ ਵਾਲੇ ਦਿਨਵੀ ਖੁੱਲੇ ਰਹਿਣਗੇ।
ਇਸ ਮੋਕੇ ਸ. ਰਛਪਾਲ ਸਿੰਘ ਬੰਡਾਲਾਖੇਤੀਬਾੜੀ ਵਿਕਾਸ ਅਫਸਰ (ਬੀਜ)
ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕੀ ਕਣਕ ਬੀਜ ਤੇ ਸਬਸਿਡੀਕੇਵਲ ਕਣਕ ਦੀਆਂ
ਭਾਰਤ ਸਰਕਾਰ ਵਲੋ ਨੋਟੀਫਾਈ ਅਤੇਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ
ਸਿਫਾਰਸ਼ਕੀਤੀਆਂ ਕਿਸਮਾਂ ਉਨੱਤ ਪੀ ਬੀ ਡਬਲਯੂ 343, ਉਨੱਤ ਪੀ ਬੀ ਡਬਲਯੂ 550, ਪੀ ਬੀ
ਡਬਲਯੂ 803, ਪੀ ਬੀ ਡਬਲਯੂ 824, ਪੀ ਬੀ ਡਬਲਯੂ 826, ਪੀ ਬੀ ਡਬਲਯੂ 869, ਪੀ ਬੀ
ਡਬਲਯੂ 1 ਜਿੰਕ, ਪੀ ਬੀ ਡਬਲਯੂ725, ਪੀ ਬੀ ਡਬਲਯੂ677, ਪੀ ਬੀ ਡਬਲਯੂ766,
ਐਚ.ਡੀ.3086, ਡਬਲਿਯੂਐਚ 1105, ਪੀਬੀ ਡਬਲਯੂ 1 ਚਪਾਤੀ,ਡੀ.ਬੀ.ਡਬਲਿਯੂ
187,ਡੀ.ਬੀ.ਡਬਲਿਯੂ 222, ਡੀ.ਬੀ.ਡਬਲਿਯੂ 303 ਅਤੇ ਪਿਛੇਤੀ ਬਿਜਾਈ ਲਈ ਪੀ ਬੀ
ਡਬਲਯੂ752, ਦੇ ਤਸਦੀਕਸੂਦਾਬੀਜ ਤੇ ਦਿੱਤੀ ਜਾਵੇਗੀ। ਕਿਸਾਨ ਵੀਰ ਆਨਲਾਈਨ ਪਰਮਿਟ
ਪ੍ਰਾਪਤ ਕਰਨ ਉਪਰੰਤ ਪੰਜਾਬ ਰਾਜ ਬੀਜ ਪ੍ਰਮਾਨਣਸੰਸਥਾ ਵਲੋ ਰਜਿਸਟਰਡ ਕੀਤੇ
ਸਰਕਾਰੀ/ਅਰਧ ਸਰਕਾਰੀ ਸੰਸਥਾਵਾਂ/ ਸਹਿਕਾਰੀ ਅਦਾਰੇ ਜਿਸ ਵਿਚ ਪਨਸੀਡ,ਐਨ.ਐਸ.ਸੀ,
ਪੰਜਾਬ ਖੇਤੀਬਾੜੀ ਯੂਨੀਵਰਸਿਟੀ,ਕਰਿਭਕੋ, ਆਈ.ਐਫ.ਐਫ.ਡੀ.ਸੀ., ਐਨ.ਐਫ.ਐਲ, ਪੰਜਾਬ
ਐਗਰੋ ਆਦਿ ਦੇ ਸੇਲ ਸੈਂਟਰਾਂਜਾਂ ਉਨਾਂ ਦੇ ਅਧਿਕਾਰਿਤ ਡੀਲਰਾਂ ਪਾਸੋਂ ਹੀ ਤਸਦੀਕਸ਼ੁਦਾ
(ਕੇਵਲ ਸਰਟੀਫਾਈਡ) ਬੀਜ ਸਬਸਿਡੀ ਦੀ ਰਕਮ ਕੱਟ ਕੇ ਪ੍ਰਾਪਤ ਕਰ ਸਕਦੇ ਹਨ।
ਕੈਪਸ਼ਨ : ਫਾਈਲ ਫੋਟੋ ਸ. ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ
Fwd: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਹਰਸ਼ ਬੰਗਰ ਨੇ ਬਣਾਈ ਜਾ ਰਹੀ ਕੋਰਟ ਕੰਪਲੈਕਸ ਦੀ ਇਮਾਰਤ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 30 ਸਤੰਬਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਹਰਸ਼ ਬੰਗਰ ਨੇ ਨਵੇਂ ਬਣ ਰਹੇ ਕੋਰਟ ਕੰਪਲੈਕਸ ਦਾ ਦੌਰਾ ਕਰਕੇ ਬਣਾਈ ਜਾ ਰਹੀ ਇਮਾਰਤ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਤੇ ਸ਼ੈਸਨ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ.ਡਾ. ਅਖਿਲ ਚੌਧਰੀ ਵੀ ਮੌਜੂਦ ਸਨ।
ਮਾਨਯੋਗ ਜੱਜ ਹਰਸ਼ ਬੰਗਰ ਨੇ ਨਵੇਂ ਬਣ ਰਹੇ ਕੋਰਟ ਕੰਪਲੈਕਸ ਦਾ ਜਾਇਜ਼ਾ ਲੈਣ ਉਪਰੰਤ ਬਣਾਈ ਜਾ ਰਹੀ ਕੋਰਟ ਕੰਪਲੈਕਸ ਦੀ ਇਮਾਰਤ ਸਬੰਧੀ ਹੋਣ ਵਾਲੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਕੋਰਟ ਕੰਪਲੈਕਸ ਦੀ ਇਮਾਰਤ ਬਣ ਕੇ ਤਿਆਰ ਹੋ ਚੁੱਕੀ ਹੈ, ਪਰ ਇਸਦੇ ਅੰਦਰ ਬਹੁਤ ਸਾਰਾ ਕੰਮ ਹੋਣਾ ਹਾਲੇ ਬਾਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਇਮਾਰਤ ਨੂੰ ਪੂਰੀ ਤਰ੍ਹਾਂ ਤਿਆਰ ਕਰਨ ਸਬੰਧੀ ਬਣਾਈ ਗਈ ਰੂਪ-ਰੇਖਾ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਜਲਦ ਤੋਂ ਜਲਦ ਇਸ ਕੰਪਲੈਕਸ ਦਾ ਅਧੂਰਾ ਕੰਮ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਇਸ ਸਬੰਧੀ ਕੋਰਟ ਕੰਪਲੈਕਸ ਵਿਖੇ ਵਿਸਥਾਰ ਦੇ ਨਾਲ ਬੈਠਕ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਜਾਰੀ ਕੀਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕੋਰਟ ਕੰਪਲੈਕਸ ਦੀ ਇਮਾਰਤ ਦੇ ਹੋਣ ਵਾਲੇ ਕੰਮਾਂ ਸਬੰਧੀ ਵਿਸ਼ਥਾਰ ਦੇ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੇ ਬਾਕੀ ਰਹਿੰਦੇ ਕੰਮਾਂ ਸਬੰਧੀ ਰੂਪ-ਰੇਖਾ ਸਬੰਧਤ ਅਧਿਕਾਰੀਆਂ ਵਲੋਂ ਬਣਾਈ ਜਾ ਰਹੀ ਹੈ ਅਤੇ ਜਲਦ ਹੀ ਇਸ ਦੀ ਇਮਾਰਤ ਦੇ ਵਿੱਚ ਬਾਕੀ ਰਹਿੰਦੇ ਕੰਮ ਸ਼ੁਰੂ ਕਰ ਦਿੱਤੇ ਜਾਣਗੇ।
ਇਸ ਮੌਕੇ 'ਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਰੂਨੇਸ਼ ਕੁਮਾਰ, ਪ੍ਰਿੰਸੀਪਲ ਜੱਜ ਮਿਸ. ਮਨੀਸ਼ਾ ਜੈਨ, ਸਿਵਲ ਜੱਜ ਮਿਸ ਪਰਮਿੰਦਰ ਕੌਰ, ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਵੀਧ ਸਿਵਲ ਜੱਜ ਜਗਬੀਰ ਸਿੰਘ ਮਹਿੰਦੀਰੱਤਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਦੀਪ ਸਿੰਘ ਧਾਲੀਵਾਲ, ਵਧੀਕਸਿਵਲ ਜੱਜ ਮਿਸ. ਕੋਂਪਲ ਧੰਜਲ, ਸਿਵਲ ਜੱਜ ਸਰਵੇਸ਼ ਸਿੰਘ, ਸਿਵਲ ਜੱਜ ਮਿਸ. ਮੋਨਿਕਾ ਚੌਹਾਨ, ਸਬ-ਡਵੀਜ਼ਨਲ ਜੂਡੀਸ਼ੀਅਲ ਮੈਜਿਸਟਰੇਟ ਬਲਾਚੌਰ ਸੁਖਵਿੰਦਰ ਸਿੰਘ, ਸਿਵਲ ਜੱਜ ਮਿਸ. ਪੰਪਨੀਤ ਕੌਰ, ਚੇਅਰਮੈਨ ਸਥਾਈ ਲੋਕ ਅਦਾਲਤ ਬਲਵੰਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਾਲਮ ਸਨ।
Fwd: REVISED---------ਇਨਕਲਾਬ ਫੈਸਟੀਵਲ ਦੇ ਆਖਰੀ ਦਿਨ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕੀਲੇ ਸਰੋਤੇ -ਦੇਸ਼ ਭਗਤੀ ਤੇ ਪੰਜਾਬੀ ਗੀਤਾਂ ਨਾਲ ਬੰਨ੍ਹਿਆ ਰੰਗ
ਇਨਕਲਾਬ ਫੈਸਟੀਵਲ ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲਿਆਂ ਨੂੰ ਕੀਤਾ ਸਨਮਾਨਿਤ
ਖਟਕੜ ਕਲਾਂ/ਨਵਾਂਸ਼ਹਿਰ, 30 ਸਤੰਬਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਵਰੇਗੰਢ 'ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਇਨਕਲਾਬ ਫੈਸਟੀਵਲ ਦੇ ਆਖਰੀ ਦਿਨ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਨੂੰ ਝੂਮਣ 'ਤੇ ਮਜ਼ਬੂਰ ਕਰ ਦਿੱਤਾ। ਇਸ ਮੌਕੇ 'ਤੇ ਵਧੀਕ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸਰਕਾਰ ਵਲੋਂ ਪਹਿਲੀ ਵਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ ਜਨਮ ਵਰੇਗੰਢ 'ਤੇ ਤਿੰਨ ਦਿਨਾਂ ਦਾ ਇਨਕਲਾਬ ਫੈਸਟੀਵਲ ਕਰਵਾਇਆ ਗਿਆ ਹੈ, ਜੋ ਕਿ ਬਹੁਤ ਹੀ ਵਧੀਆ ਕਦਮ ਹੈ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਸ਼ਹੀਦੀ ਦੇ ਕੇ ਦੇਸ਼ ਦੇ ਨੌਜਵਾਨਾਂ ਨੂੰ ਹਮੇਸ਼ਾ ਸੱਚ ਦੇ ਰਸਤੇ 'ਤੇ ਅੱਗੇ ਵਧਨ ਦੀ ਸੇਧ ਦਿੱਤੀ। ਉਨ੍ਹਾਂ ਦਾ ਨਾਮ ਰਹਿੰਦੀ ਦੁਨੀਆ ਤੱਕ ਅਮਰ ਰਹੇਗਾ ਅਤੇ ਵਿਸ਼ੇਸ਼ ਤੌਰ 'ਤੇ ਨੌਜਵਾਨ ਪੀੜ੍ਹੀ ਦੇ ਮਨਾਂ ਦੇ ਵਿਚ ਹਮੇਸ਼ਾ ਉਨ੍ਹਾਂ ਦਾ ਸਤਿਕਾਰ ਰਹੇਗਾ
ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਨੂੰ ਯਾਦ ਕਰਦੇ ਹੋਏ ਨੌਜਵਾਨਾਂ ਨੂੰ ਹਮੇਸ਼ਾ ਸਹੀ ਰਸਤੇ 'ਤੇ ਅੱਗੇ ਵਧਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਦੇ ਵਿੱਚ ਸਚਾਈ ਹੀ ਅਜਿਹਾ ਰਸਤਾ ਹੈ, ਜਿਸ 'ਤੇ ਚੱਲਦੇ ਹੋਏ ਹਰ ਇਕ ਖੇਤਰ ਦੇ ਵਿੱਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਇਨਕਲਾਬ ਫੈਸਟੀਵਲ ਦੌਰਾਨ ਵਧੀਆ ਕਾਰਗੁਜਾਰੀ ਦਿਖਾਉਣ ਵਾਲਿਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਵੇਰੇ ਦੀ ਸਭਾ ਦੇ ਦੌਰਾਨ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ। ਮੇਲੇ ਵਿੱਚ ਲਗਾਏ ਵੱਖ-ਵੱਖ ਸਟਾਲਾਂ 'ਤੇ ਮੇਲੇ ਵਿੱਚ ਆਏ ਬੱਚਿਆਂ ਅਤੇ ਨੌਜਵਾਨਾਂ ਵਲੋਂ ਖਰੀਦਦਾਰੀ ਵੀ ਕੀਤੀ ਗਈ। ਬੱਚਿਆਂ ਵਲੋਂ ਝੂਲਿਆਂ ਦਾ ਵੀ ਖੂਬ ਆਨੰਦ ਮਾਣਿਆ ਗਿਆ। ਇਸ ਦੌਰਾਨ ਪੰਜਾਬੀ ਗਾਇਕ ਸਕੰਦਰ ਸਲੀਮ ਨੇ ਵੀ ਆਪਣੀ ਗੀਤਕਾਰੀ ਪੇਸ਼ਕਾਰੀ ਕੀਤੀ। ਸ਼ਾਮ ਦੀ ਸਭਾ ਦੇ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਰੰਗ ਬਨ੍ਹਿਆ ਅਤੇ ਸਰੋਤਿਆ ਨੂੰ ਸਭਿਆਚਾਰਕ ਅਤੇ ਪੰਜਾਬੀ ਗੀਤਾਂ ਰਾਹੀਂ ਝੂਮਣ ਲਈ ਮਜ਼ਬੂਰ ਕਰ ਦਿੱਤਾ।
ਇਸ ਮੌਕੇ ਇਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਐਸ.ਪੀ ਡਾ. ਅਖਿਲ ਚੌਧਰੀ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ, ਡਾ. ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ. ਬੰਗਾ ਮਨਰੀਤ ਰਾਣਾ ਅਤੇ ਐਸ.ਡੀ.ਐਮ ਬਲਾਚੌਰ ਵਿਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ, ਪੰਜਾਬ ਗੁਡ ਗਵਰਨਸ ਫੈਲੋ ਸੰਜਨਾ ਸਕਸੈਨਾ, ਤਹਿਸੀਲਦਾਰ ਬੰਗਾ ਗੁਰਸੇਵਕ ਚੰਦ ਤੋਂ ਇਲਾਵਾ ਭਾਰੀ ਸੰਖਿਆ ਦੇ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਸਥਾਨਕ ਲੋਕ ਵੀ ਮੌਜੂਦ ਸਨ।
ਆਯੂਸ਼ਮਾਨ ਭਵ ਦੇ ਅੰਤਰਗਤ ਸਿਹਤ ਜਾਗਰੂਕਤਾ ਮੇਲਾ ਲਗਾਇਆ
ਢਾਹਾਂ ਕਲੇਰਾਂ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ
*ਢਾਹਾਂ ਕਲੇਰਾਂ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ*
*20 ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ*
ਬੰਗਾ 30 ਸਤੰਬਰ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਦੀਆਂ ਦੇਸ, ਸਿੱਖ ਕੌਮ, ਅਤੇ ਸਮਾਜ ਲਈ ਕੀਤੀਆਂ ਨਿਸ਼ਕਾਮ ਸੇਵਾਵਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ ਅਤੇ ਇਸ ਮੌਕੇ ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੀ ਪ੍ਰਦਾਨ ਕੀਤੀਆਂ ਗਈਆਂ । ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਮਹਾਨ ਗੁਰਮਤਿ ਸਮਾਗਮ ਵਿਚ ਟਰੱਸਟ ਦੇ ਪ੍ਰਧਾਨ. ਹਰਦੇਵ ਸਿੰਘ ਕਾਹਮਾ ਨੇ ਸਮੂਹ ਸੰਗਤਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਉਨਾਂ ਨੇ ਆਪਣੇ ਦੇਸ ਦੀ ਅਜ਼ਾਦੀ ਖਾਤਰ ਆਪਣੀ ਕੁਰਬਾਨੀ ਦਿੱਤੀ ਹੈ। ਉਹਨਾਂ ਸਮੂਹ ਸੰਗਤਾਂ ਨੂੰ ਇੱਕਜੁੱਟ ਹੋ ਕੇ, ਜਾਤ-ਪਾਤ ਤੋਂ ਉੱਪਰ ਉਠੱਕੇ ਨਿਸ਼ਕਾਮ ਸਮਾਜ ਸੇਵਾ ਕਰਨ ਲਈ ਅਪੀਲ ਕੀਤੀ । ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਲੋੜਵੰਦ 20 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ । ਚਾਹ ਦਾ ਲੰਗਰ ਸਮੂਹ ਸਾਧ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਬੜੇ ਪਿਆਰ ਅਤੇ ਸ਼ਰਧਾ ਭਾਵਨਾ ਨਾਲ ਛਕਿਆ । ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਮਹਿੰਦਰਪਾਲ ਸਿੰਘ ਸੁਪਰਡੈਂਟ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲਦੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ
ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰਾ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਦੇ ਪਾਸਾਰ ਲਈ ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਐਲਾਨ
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਇਆ ਰਾਜ ਪੱਧਰ ਸਮਾਗਮ
ਮਹਾਨ ਸ਼ਹੀਦ ਦੇ ਨਾਨਕੇ ਘਰ ਵਿੱਚ ਬਣੇਗਾ ਅਜਾਇਬ ਘਰ ਅਤੇ ਲਾਇਬ੍ਰੇਰੀ
ਖਟਕੜ ਕਲਾਂ (ਐਸ.ਬੀ.ਐਸ. ਨਗਰ), 28 ਸਤੰਬਰ : ਦੇਸ਼ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਕੀਤਾ।
ਸਮਾਗਮ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿਦੰਰ ਸਿੰਘ, ਗੁਰਜੀਤ ਸਿੰਘ ਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ।
ਅੱਜ ਇੱਥੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਬਾਸ਼ਿੰਦੇ ਨੂੰ ਆਪਣਾ ਵਤਨ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਈ ਵੱਡੇ ਕਦਮ ਚੁੱਕੇ ਜਾ ਰਹੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਦੇਣ ਲਈ ਸੂਬਾ ਸਰਕਾਰ ਤਨਦੇਹੀ ਨਾਲ ਜੁਟੀ ਹੋਈ ਹੈ।
ਮੁੱਖ ਮੰਤਰੀ ਨੇ ਸਕੂਲ ਸਿਲੇਬਸ ਵਿੱਚ ਲੋੜੀਂਦਾ ਬਦਲਾਅ ਕਰਨ ਦਾ ਵੀ ਐਲਾਨ ਕੀਤਾ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨੇਕ ਰੂਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸੇ ਕਰਕੇ ਸਕੂਲਾਂ ਦੇ ਸਿਲੇਬਸ ਵਿੱਚ ਢੁਕਵੀਂ ਤਬਦੀਲੀ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਸੂਬੇ ਦੀ ਮਹਾਨ ਵਿਰਾਸਤ ਦਾ ਪਾਸਾਰ ਕਰਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਸਮਾਗਮ ਕੋਈ ਸਧਾਰਨ ਸਮਾਗਮ ਨਹੀਂ ਹੈ ਸਗੋਂ ਦੁਨੀਆ ਦੇ ਮਹਾਨ ਇਨਕਲਾਬੀ ਦੇ ਜਨਮ ਦਿਨ ਦੇ ਜਸ਼ਨਾਂ ਦਾ ਦਿਨ ਹੈ। ਉਨ੍ਹਾਂ ਕਿਹਾ, "ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਪਾਸੋਂ ਤੋਹਫਿਆਂ ਦੀ ਮੰਗ ਕਰਦੇ ਹਨ, ਉਸ ਉਮਰ ਵਿੱਚ ਸ਼ਹੀਦ ਭਗਤ ਸਿੰਘ ਨੇ ਬਰਤਾਨੀਆ ਤੋਂ ਆਪਣੀ ਮਾਤ ਭੂਮੀ ਆਜ਼ਾਦ ਕਰਵਾਉਣ ਦੀ ਮੰਗ ਕੀਤੀ।" ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਹਰੇਕ ਭਾਰਤੀ ਦੇ ਜੀਵਨ ਵਿੱਚ ਬਹੁਤ ਮਹਾਨ ਦਿਨ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੜ੍ਹਦੇ ਬਹੁਤ ਸਨ ਜਿਸ ਕਰਕੇ ਉਹ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਹਾਨ ਨਾਇਕ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਲਾਮਿਸਾਲ ਯੋਗਦਾਨ ਪਾਇਆ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਉਂਦੇ ਕਿਹਾ, "ਜਦੋਂ ਸਾਡੇ ਮਹਾਨ ਕੌਮੀ ਨਾਇਕ ਅਤੇ ਸ਼ਹੀਦ ਅੰਗਰੇਜ਼ਾਂ ਦੇ ਜਬਰ-ਜ਼ੁਲਮ ਦੇ ਖਿਲਾਫ਼ ਜੰਗ ਲੜ ਰਹੇ ਸਨ ਤਾਂ ਉਸੇ ਸਮੇਂ ਦੌਰਾਨ ਕੁਝ ਗੱਦਾਰ ਸਾਮਰਾਜੀ ਸ਼ਕਤੀਆਂ ਦੇ ਹੱਕ ਵਿੱਚ ਭੁਗਤ ਰਹੇ ਸਨ। ਇਹੋ ਜਿਹੇ ਗੱਦਾਰਾਂ ਨੂੰ ਅੱਜ ਕੋਈ ਯਾਦ ਵੀ ਨਹੀਂ ਕਰਦਾ।"
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅੱਜ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗਰੀਬੀ ਨੇ ਅਜੇ ਵੀ ਜੜ੍ਹਾਂ ਲਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਸ਼ਾਸਨ ਤੋਂ ਬਾਅਦ ਸੱਤਾ ਸੰਭਾਲਣ ਵਾਲੇ ਲੋਕਾਂ ਨੇ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਖਜ਼ਾਨੇ ਨੂੰ ਲੁੱਟਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਬੜਾ ਦੁੱਖ ਹੁੰਦਾ ਹੈ ਕਿ ਜਦੋਂ ਕੁਝ ਲੋਕ ਇਹ ਕਹਿ ਦਿੰਦੇ ਹਨ ਕਿ ਹੁਣ ਨਾਲੋਂ ਤਾਂ ਅੰਗਰੇਜ਼ਾਂ ਦਾ ਸ਼ਾਸਨ ਚੰਗਾ ਸੀ। ਉਨ੍ਹਾਂ ਕਿਹਾ ਕਿ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਨੂੰ ਮੋਹਰੀ ਬਣਾਉਣ ਲਈ ਜਾਤ, ਧਰਮ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉੱਠਣ ਦਾ ਸੱਦਾ ਦਿੱਤਾ ਜੋ ਸਹੀ ਮਾਅਨਿਆਂ ਵਿੱਚ ਸ਼ਹੀਦ ਭਗਤ ਸਿੰਘ ਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਦੇਸ਼ ਬਣਾਉਣ ਲਈ ਵਧ-ਚੜ੍ਹ ਕੇ ਅੱਗੇ ਆਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਅਫਸੋਸ ਨਾਲ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਉਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਦੇਸ਼ ਪ੍ਰਤੀ ਯੋਗਦਾਨ ਉਤੇ ਸਵਾਲ ਚੁੱਕਣ ਦਾ ਕਿਸੇ ਨੂੰ ਹੱਕ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਆਪਣੇ ਵਤਨ ਦੀ ਖਾਤਰ ਦਿੱਤੀ ਮਿਸਾਲੀ ਕੁਰਬਾਨੀ ਲਈ ਇਨ੍ਹਾਂ ਗੱਦਾਰਾਂ ਪਾਸੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਰਸਤੇ ਉਤੇ ਚੱਲਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਿਸਾਲੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੇ ਦਮਨਕਾਰੀ ਸ਼ਾਸਨ ਤੋਂ ਮੁਕਤ ਕਰਵਾਉਣ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੇ ਭ੍ਰਿਸ਼ਟਾਚਾਰ ਤੇ ਗਰੀਬੀ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਾਹ ਉਤੇ ਚੱਲਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਸੰਕਪਲ ਲੈਣਾ ਚਾਹੀਦਾ ਹੈ ਕਿ ਅਸੀਂ ਚੰਗੇ ਭਵਿੱਖ ਦੀ ਭਾਲ ਵਿੱਚ ਇਧਰ-ਉਧਰ ਜਾਣ ਦੀ ਬਜਾਏ ਇੱਥੇ ਰਹਿ ਕੇ ਆਪਣੇ ਸਿਸਟਮ ਵਿੱਚ ਸੁਧਾਰ ਕਰਾਂਗੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਉਤੇ ਚਲਦਿਆਂ ਸੂਬਾ ਸਰਕਾਰ ਨੇ ਹੁਣ ਤੱਕ ਆਪਣੇ ਨੌਜਵਾਨਾਂ ਨੂੰ 36000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚੋਂ ਮੁੱਖ ਮੰਤਰੀ ਦੀਆਂ ਤਸਵੀਰਾਂ ਹਟਾ ਕੇ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਅਤਿ-ਆਧੁਨਿਕ ਸਕੂਲ ਤੇ ਹਸਪਤਾਲ ਖੋਲ੍ਹੇ ਜਾ ਰਹੇ ਹਨ ਅਤੇ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਪਿਛਲੇ 18 ਮਹੀਨਿਆਂ ਦੌਰਾਨ ਸੂਬੇ ਵਿੱਚ ਕਈ ਹੋਰ ਲੋਕ-ਪੱਖੀ ਤੇ ਵਿਕਾਸ ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੂੰ ਝੋਨੇ ਦੇ ਆਗਾਮੀ ਸੀਜ਼ਨ ਲਈ 37 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ 42 ਹਜ਼ਾਰ ਕਰੋੜ ਦੀ ਸੀ.ਸੀ.ਐਲ. ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਯਕੀਨੀ ਬਣਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਉੱਤਰੀ ਜ਼ੋਨਲ ਕੌਂਸਲ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਐਸ.ਵਾਈ.ਐਲ., ਚੰਡੀਗੜ੍ਹ ਤੇ ਸੂਬੇ ਨਾਲ ਸਬੰਧਤ ਹੋਰ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਸ ਲਈ ਸਰਕਾਰ ਪਹਿਲਾਂ ਹੀ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਵੱਧ ਤਰਜੀਹ ਦੇ ਕੇ ਕਈ ਮੁੱਦਿਆਂ ਉਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨ ਲਿੰਕ (ਐਸ.ਵਾਈ.ਐਲ.) ਨਹਿਰ ਦੀ ਯੋਜਨਾ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜਗਾਓਂ ਵਿੱਚ ਪਲਾਟ ਮਿਲਿਆ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਆਪਣੇ ਆਪ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਦੱਸਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐਸ.ਵਾਈ.ਐਲ. ਨਹਿਰ ਲਈ ਟੱਕ ਲਾਉਣ ਵਾਸਤੇ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ।
ਮੁੱਖ ਮੰਤਰੀ ਨੇ ਗੜ੍ਹਸ਼ੰਕਰ ਨੇੜੇ ਸ਼ਹੀਦ ਭਗਤ ਸਿੰਘ ਦੇ ਨਾਨਕੇ ਘਰ ਵਿੱਚ ਮੈਮੋਰੀਅਲ, ਲਾਇਬ੍ਰੇਰੀ ਅਤੇ ਹੋਰ ਯਾਦਗਾਰਾਂ ਦੇ ਨਿਰਮਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਮਿਊਜ਼ੀਅਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਵਿਰਾਸਤ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂੰ ਕਰਵਾਉਣ ਲਈ ਇਹ ਸਮੇਂ ਦੀ ਲੋੜ ਹੈ।
ਇਸ ਤੋਂ ਪਹਿਲਾਂ ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ, ਬਲਕਾਰ ਸਿੰਘ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ ਅਤੇ ਕੁਲਦੀਪ ਸਿੰਘ ਧਾਲੀਵਾਲ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਹੋਰ ਵੀ ਹਾਜ਼ਰ ਸਨ।
ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੈਰ-ਸਪਾਟਾ ਰਵਿੰਦਰ ਕੁਮਾਰ ਸ਼ਰਮਾ, ਐਸ.ਬੀ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।