ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100% ਨਤੀਜਾ
ਬੰਗਾ : 20 ਸਤੰਬਰ ( ) ਪੰਜਾਬ ਦੇ ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਆ ਦੇ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ. ਐਨ. ਐਮ. ਨਰਸਿੰਗ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ 100% ਆਇਆ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਮੀਡੀਆ ਨੂੰ ਦਿੰਦੇ ਦੱਸਿਆ ਕਿ ਜੀ.ਐਨ.ਐਮ. ਨਰਸਿੰਗ (ਪਹਿਲਾ ਸਾਲ) ਕਲਾਸ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਸ. ਜਸਵਿੰਦਰ ਸਿੰਘ- ਬੀਬੀ ਹਰਜਿੰਦਰ ਕੌਰ ਪਿੰਡ ਜਾਫਰਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਕੋਮਲ ਵਿਰਦੀ ਪੁੱਤਰੀ ਸ੍ਰੀ ਕੁਲਵੀਰ ਸਿੰਘ- ਬੀਬੀ ਲੱਛਮੀ ਪਿੰਡ ਤਲਵੰਡੀ ਫੱਤੂ ਨੇ ਦੂਜਾ ਸਥਾਨ ਅਤੇ ਪਲਕ ਬੰਗੜ ਪੁੱਤਰੀ ਸ੍ਰੀ ਕੁਲਦੀਪ ਕੁਮਾਰ- ਬੀਬੀ ਮਨਜੀਤ ਕੌਰ ਪਿੰਡ ਚੱਕ ਹਕੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਪ੍ਰਿੰਸੀਪਲ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਵਿੱਦਿਆ ਪ੍ਰਦਾਨ ਕਰ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ। ਇਹਨਾਂ ਖੁਸ਼ੀ ਦੇ ਪਲਾਂ ਵਿਚ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟੀਆਂ ਵੱਲੋਂ ਜੀ.ਐਨ.ਐਮ. ਨਰਸਿੰਗ (ਪਹਿਲਾ ਸਾਲ) ਦੇ ਸਮੂਹ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਨੂੰ ਤੇ ਸਮੂਹ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ ਹਨ । ਨਰਸਿੰਗ ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ.ਜਗਜੀਤ ਸਿੰਘ ਸੋਢੀ ਮੈਂਬਰ, ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਰਾਬੀਆ ਹਾਟਾ, ਮੈਡਮ ਰੀਤੂ, ਮੈਡਮ ਸੰਦੀਪ ਕੌਰ ਸੂਦਨ, ਮੈਡਮ ਕੁਲਜੀਤ ਕੌਰ ਸੈਣੀ, ਮੈਡਮਾ ਨੇਹਾ ਰਾਣੀ, ਮੈਡਮ ਜਸਵੀਰ ਕੌਰ, ਮੈਡਮ ਸੁਨੀਤਾ ਲਖਵਾੜਾ ਅਤੇ ਮੈਡਮ ਨਵਜੋਤ ਕੌਰ ਵੀ ਹਾਜ਼ਰ ਸਨ । ਵਰਨਣਯੋਗ ਹੈ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਾਰਲਟਨ ਯੂਨੀਵਰਸਿਟੀ ਉਟਾਵਾ ਕਨੈਡਾ ਨਾਲ ਵੀ ਵਿਦਿਅਕ ਸਾਂਝ ਹੈ।
ਫੋਟੋ ਕੈਪਸ਼ਨ :- ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ.ਐਨ.ਐਮ. (ਪਹਿਲਾ ਸਾਲ) ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀ