ਖਟਕੜ ਕਲਾਂ ਵਿਖੇ 28 ਸਤੰਬਰ ਨੂੰ ਰੋਸ ਰੈਲੀ ਕਰਨਗੇ ਕੰਪਿਊਟਰ ਅਧਿਆਪਕ :ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

 "ਨਹੀਂ ਕੀਤਾ ਜਾ ਰਿਹਾ ਲਗਾਤਾਰ ਮੀਟਿੰਗਾਂ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਹੱਲ "

  
ਨਵਾਂ ਸ਼ਹਿਰ 20 ਸਤੰਬਰ : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ 20 ਸਤੰਬਰ ਨੂੰ ਮੀਟਿੰਗ ਸਕੱਤਰੇਤ, ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਹੋਈ ਜਿਸ ਦੀ ਜਾਣਕਾਰੀ  ਸ਼. ਭ. ਸ. ਨਗਰ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਸਟੇਟ ਕਮੇਟੀ ਮੇਂਬਰ ਰਾਜਵਿੰਦਰ ਲਾਖਾ,ਜਨਰਲ ਸਕੱਤਰ ਸੁਰਿੰਦਰ ਪਾਲ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਦਿੱਤੀ ਗਈ। ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਟਾਲ- ਮਟੋਲ ਦੀ ਨੀਤੀ ਪਹਿਲੀਆ ਹੋਈਆਂ ਮੀਟਿੰਗਾਂ ਦੀ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਪ੍ਰਤੀ ਦਿਖਾਈ ਗਈ ਜਿਸ ਕਾਰਨ ਜੱਥੇਬੰਦੀ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੱਕ- ਸੱਚ ਦੀ ਅਵਾਜ ਬੁਲੰਦ ਕਰਨ ਖਾਤਰ ਅਤੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਖਟਕੜ ਕਲ਼ਾ ਨਵਾ ਸ਼ਹਿਰ ਵਿਖੇ ਰੋਸ ਰੈਲੀ ਕਰਨ ਦਾ ਫੈਸਲਾ ਲਿਆ ਗਿਆ।ਬੇਸ਼ੱਕ 15 ਸਤੰਬਰ 2022 ਅਤੇ ਬਾਅਦ ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ।ਜਿਕਰਯੋਗ ਹੈ ਕਿ ਜੁਲਾਈ 2011 ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ ।ਜੱਥੇਬੰਦੀ ਦੇ ਆਗੂਆ ਨੇ ਜਾਣਕਾਰੀ ਦਿੰਦਿਆ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਿਸ਼ਨ , ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨਾਂ੍ਹ ਨੂੰ ਤਰੂੰਤ ਲਾਗੂ ਕੀਤਾ ਜਾਵੇ ,90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਜੋ ਸੜਕਾਂ ਤੇ ਰੁੱਲ ਰਹੇ ਹਨ, ਪੰਜਾਬ ਸਰਕਾਰ ਨੇ ਉਹਨਾਂ ਨੂੰ ਨਾ ਹੀ ਨੌਕਰੀ ਦਿੱਤੀ,  ਨਾ ਹੀ ਇੱਕ ਧੇਲੇ ਦੀ ਸਹਾਇਤਾ ਕੀਤੀ ਗਈ ਜਿਸ ਕਾਰਨ ਮਿਤੀ 13,14,15 ਅਕਤੂਬਰ ਨੂੰ ਸੰਗਰੂਰ ਵਿਖੇ ਚੇਤਾਵਨੀ ਤਹਿਤ ਤਿੰਨ ਦਿਨਾਂ ਦਾ ਸੰਕੇਤਕ ਧਰਨਾ ਲਗਾਇਆ ਜਾਵੇਗਾ ਜਿਸ ਰਾਹੀ ਸੰਗਰੂਰ ਦੇ ਬਜਾਰਾਂ ਵਿੱਚ ਪੈਂਫਲਿਟ ਰਾਹੀਂ ਆਮ ਜਨਤਾ ਨੂੰ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੂੰ ਉਜਾਗਰ ਕੀਤਾ ਜਾਵੇਗਾ। ਜੇਕਰ ਫਿਰ ਵੀ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ 22 ਅਕਤੂਬਰ ਨੂੰ ਜਿਲ੍ਹਾ ਪੱਧਰੀ ਦੁਸਹਿਰੇ ਦੇ ਨਜਦੀਕ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ ।ਜੇਕਰ ਪੰਜਾਬ ਸਰਕਾਰ ਇਸ ਸਮੇਂ ਦੌਰਾਨ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਹੱਲ ਨਹੀਂ ਲੈ ਆਉਂਦੀ ਤਾਂ 29 ਅਕਤੂਬਰ ਨੂੰ ਸੰਗਰੂਰ ਵਿਖੇ ਹੱਲਾ-ਬੋਲ ਰੈਲੀ ਕੀਤੀ ਜਾਵੇਗੀ  ਜਿਸ ਦੀ ਸਮੁੱਚੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

   ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ,  ਅਨਿਲ ਐਰੀ ਮੀਤ ਪ੍ਰਧਾਨ,  ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ, ਪਰਮਵੀਰ ਸਿੰਘ ਪੰਮੀ, ਪਰਮਿੰਦਰ ਸਿੰਘ ਘੁਮਾਣ ਅਤੇ ਹਰਪ੍ਰੀਤ ਸਿੰਘ ਜਨਰਲ ਸਕੱਤਰ, ਅਮਰਦੀਪ ਸਿੰਘ ਤੇ ਪ੍ਰਦੀਪ ਮਲੂਕਾ ਕਾਨੂਨੀ ਸਲਾਹਕਾਰ, ਗੁਰਦੀਪ ਸਿੰਘ ਬੈਂਸ ਜੁਇੰਟ ਸਕੱਤਰ , ਗੁਰਪ੍ਰੀਤ ਸਿੰਘ ਟੋਹੜਾ ਪ੍ਰਮੁੱਖ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ,ਪਰਮਜੀਤ ਸਿੰਘ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ, ਹਰਜਿੰਦਰ ਮਹਿਸਮਪੁਰ ਪ੍ਰੈਸ ਸਕੱਤਰ,  ਹਰਭਗਵਾਨ ਸਿੰਘ ਸਟੇਜ ਸਕੱਤਰ , ਕੁਨਾਲ ਕਪੂਰ,ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਰਾਜਵਿੰਦਰ ਲਾਖਾ, ਮੈਡਮ ਰਾਖੀ ਮੰਨਨ, ਮੈਡਮ ਰਾਜਵੰਤ ਕੌਰ, ਮੈਡਮ ਸੁਖਜੀਤ ਸਹਣਾ, ਜਿਲਾ ਪ੍ਰਧਾਨ  ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਗੁਰਦਾਸ ਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ ,ਨਵਤੇਜ ਸਿੰਘ ਫਤਿਹਗੜ ਸਾਹਿਬ , ਜਗਸੀਰ ਸਿੰਘ ਫਰੀਦਕੋਟ. ਰਾਕੇਸ਼ ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ,ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਰੋਬਿਨ ਮਲੇਰਕੋਟਲਾ ੍ਰਪ੍ਰਦੀਪ ਕੁਮਾਰ ਬਰਨਾਲਾ, ਰਮਨ ਕੁਮਾਰ ਕਪੂਰਥਲਾ ,ਹਰਜਿੰਦਰ ਸਿੰਘ ਨਵਾਂ ਸ਼ਹਿਰ, ਈਸ਼ਰ ਸਿੰਘ ਬਠਿੰਡਾ ਆਗੂ ਸਾਮਿਲ ਸਨ।