ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ-ਜੋਤ ਦਿਵਸ ਮੌਕੇ ਲਗਾਏ 51 ਬੂਟੇ

 

 ਨਵਾਂਸ਼ਹਿਰ 2  ਸਤੰਬਰ : ਸਮਾਜ ਸੇਵੀ ਸੰਸਥਾ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ 51 ਬੂਟੇ ਲਗਾਕੇ ਮਨਾਇਆ ਗਿਆ । ਇਸ ਮੌਕੇ ਸੁਸਾਇਟੀ ਪ੍ਰਧਾਨ ਸ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਅੱਜ ਸੁਸਾਇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਬੰਗਾ ਰੋਡ ਡਿਵਾਈਡਰ 'ਤੇ 51 ਬੂਟੇ ਲਗਾਏ ਗਏ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ "ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ॥" ਤਹਿਤ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ । ਸਾਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਉਹਨਾਂ ਸ਼ਹਿਰਵਾਸੀਆਂ ਨੂੰ ਵੀ ਸੁਸਾਇਟੀ ਵੱਲੋ ਹਰਿਆਵਲ ਲਈ ਕੀਤੇ ਜਾ ਰਹੇ ਕਾਰਜਾਂ ਲਈ ਸਹਿਯੋਗ ਦੇਣ ਲਈ ਬੇਨਤੀ ਕੀਤੀ ਤਾਂ ਜੋ ਅਸੀ ਮਿਲਜੁੱਲ ਕੇ ਆਪਣੇ ਸ਼ਹਿਰ ਨੂੰ ਹਰਿਆ-ਭਰਿਆ ਅਤੇ ਸਾਫ-ਸੁੱਥਰਾ ਰੱਖ ਸਕੀਏ ।ਇਸ ਮੌਕੇ ਅਮਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਸੀ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਸਾਰੇ ਮੈਂਬਰ ਗੁਰੂ ਸਾਹਿਬ ਜੀ ਦੇ ਪਾਵਣ ਜੋਤੀ-ਜੋਤ ਦਿਵਸ ਤੇ ਗੁਰੂ ਸਾਹਿਬ ਨੂੰ ਕੋਟ-ਕੋਟ ਪ੍ਰਣਾਮ ਕਰਦੇ ਹਾਂ ਅਤੇ ਗੁਰੂ ਸਾਹਿਬ ਜੀ ਚਰਨਾਂ  ਵਿੱਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਸਾਨੂੰ ਸਾਰਿਆਂ ਨੂੰ ਆਪਣੀ ਬਾਣੀ-ਬਾਣੇ ਅਤੇ ਸੇਵਾ-ਸਿਮਰਨ ਨਾਲ ਜੋੜੀ ਰੱਖਣ । ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ ਅਨੁਸਾਰ ਉਸ ਅਕਾਲਪੁਰਖ ਨੂੰ ਹਿਰਦੇ 'ਚ  ਵਸਾ ਕੇ ਅਤੇ ਸੇਵਾ-ਸਿਮਰਨ ਕਰਕੇ ਜੀਵਨ ਨੂੰ ਸਫਲ ਕੀਤਾ ਜਾ ਸਕਦਾ ਹੈ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਆਜ਼ਾਦ, ਜਸਪ੍ਰੀਤ ਸਿੰਘ, ਹਰਮਨਜੀਤ ਸਿੰਘ ਅਤੇ ਦੀਪਕ ਆਦਿ ਹਾਜ਼ਰ ਸਨ ।