ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਲਿਆ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਬਲਾਚੌਰ, 6 ਸਤੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ
ਅੱਜ ਬੱਲੋਵਾਲ ਸੌਖੜੀ ਵਿਖੇ 8 ਸਤੰਬਰ ਨੂੰ ਹੋਣ ਵਾਲੇ ਕਿਸਾਨ ਮੇਲੇ ਦੀਆਂ ਤਿਆਰੀਆਂ ਦਾ
ਜਾਇਜ਼ਾ ਲਿਆ। ਇਸ
ਦੌਰਾਨ ਉਨਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਲੋੜੀਂਦੇ
ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਸ ਕਿਸਾਨ ਮੇਲੇ ਵਿੱਚ ਮੁੱਖ ਮੰਤਰੀ ਪੰਜਾਬ, ਸ.
ਭਗਵੰਤ ਸਿੰਘ ਮਾਨ ਜੀ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸਮਾਗਮ ਨੂੰ ਸਫ਼ਲਤਾ ਪੂਰਵਕ
ਨੇਪਰੇ ਚਾੜਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿਨਾਂ ਵੱਲੋਂ
ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਸਮਾਗਮ ਲਈ ਸ਼ਾਮਿਆਨੇ, ਸਟੇਜ, ਵੱਖ-ਵੱਖ
ਗੈਲਰੀਆਂ, ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਹੈਲੀਪੈਡ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ
ਸਪਲਾਈ, ਪੀਣ ਵਾਲੇ ਪਾਣੀ, ਪਬਲਿਕ ਐਡਰੈੱਸ ਸਿਸਟਮ, ਫਾਇਰ ਟੈਂਡਰ, ਰਿਕਵਰੀ ਵੈਨਾਂ,
ਰਿਫਰੈਸ਼ਮੈਂਟ, ਮੈਡੀਕਲ ਸਹਾਇਤਾ ਆਦਿ ਲਈ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਐਸ.
ਡੀ. ਐਮ ਬਿਕਰਮਜੀਤ ਸਿੰਘ ਤੋਂ ਇਲਾਵਾ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।