ਢਾਹਾਂ ਕਲੇਰਾਂ ਦੇ ਸੀਨੀਅਰ ਸੈਕੰਡਰੀ ਸਕੂਲ ਅਤੇ ਨਰਸਿੰਗ ਕਾਲਜ ਦੇ ਅਧਿਆਪਕਾਂ ਦਾ ਸਨਮਾਨ

ਢਾਹਾਂ ਕਲੇਰਾਂ ਦੇ ਸੀਨੀਅਰ ਸੈਕੰਡਰੀ ਸਕੂਲ ਅਤੇ ਨਰਸਿੰਗ ਕਾਲਜ ਦੇ ਅਧਿਆਪਕਾਂ ਦਾ ਸਨਮਾਨ
ਬੰਗਾ : 15 ਸਤੰਬਰ: ( ) ਪੰਜਾਬ ਦੇ ਪੇਂਡੂ ਇਲਾਕੇ ਵਿਚ ਸਥਾਪਿਤ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ  ਕਾਲਜ ਆਫ ਨਰਸਿੰਗ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਦਾ ਸਿੱਖਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਲਈ ਐਕਸਿਸ ਬੈਂਕ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਯਾਦ ਚਿੰਨ੍ਹ ਭੇਟ ਕਰਕੇ  ਸਨਮਾਨ ਕੀਤਾ ਗਿਆ। ਇਸ ਮੌਕੇ   ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦਾ ਜੀਵਨ ਸ਼ਾਨਦਾਰ ਬਣਾਉਣ ਵਿੱਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਰਾਸ਼ਟਰੀ ਅਧਿਆਪਕ ਦਿਵਸ,  ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਲਈ ਪ੍ਰੇਰਨਾ ਦਾ ਸਰੋਤ ਹੁੰਦਾ  ਹੈ ।  ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਦੱਸਿਆ ਕਿ  ਭਾਰਤ ਵਿੱਚ ਅਧਿਆਪਕ ਦਿਵਸ ਹਰ ਸਾਲ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ, ਜੋ ਇੱਕ ਪ੍ਰਸਿੱਧ ਦਾਰਸ਼ਨਿਕ, ਅਧਿਆਪਕ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਸਨ।  ਉਹਨਾਂ ਕਿਹਾ ਕਿ ਇਹ ਸਨਮਾਨ ਅਧਿਆਪਕਾਂ ਨੂੰ ਹਮੇਸ਼ਾਂ ਯਾਦ ਦਿਵਾਉਦਾ ਰਹੇਗਾ ਕਿ ਉਨ੍ਹਾਂ ਦੇ ਸਿਰ ਦੇਸ਼ ਦਾ ਭਵਿੱਖ ਸੰਵਾਰਨ ਦੀ ਵੱਡੀ ਜ਼ਿੰਮੇਵਾਰੀ ਹੈ ਅਤੇ ਜਿਹਨਾਂ  ਨੇ ਵੀ ਭਵਿੱਖ ਵਿੱਚ ਅਧਿਆਪਕ ਵਜੋਂ ਅਹਿਮ ਭੂਮਿਕਾ ਨਿਭਾਉਣੀ ਹੈ। ਉਹਨਾਂ ਨੇ ਟਰੱਸਟ ਦੀਆਂ ਸਿੱਖਿਆਂ ਸੰਸਥਾਵਾਂ ਦੇ ਅਧਿਆਪਕਾਂ  ਦਾ ਐਕਸਿਸ ਬੈਂਕ ਵੱਲੋਂ ਸਨਮਾਨ ਕਰਨ ਲਈ ਧੰਨਵਾਦ ਕੀਤਾ । ਇਸ ਮੌਕੇ ਐਕਸਿਸ ਬੈਂਕ ਬੰਗਾ ਦੇ ਸੀਨੀਅਰ ਬ੍ਰਾਂਚ ਮਨੈਜਰ ਨਵਦੀਪ ਕੁਮਾਰ ਅਤੇ ਸੌਰਵ ਕੁਮਾਰ ਰਿਲੇਸ਼ਨ ਮਨੈਜਰ ਨੇ ਕਿਹਾ ਕਿ ਅਧਿਆਪਕ ਦਿਵਸ ਨੂੰ ਸਮਰਪਿਤ ਵੱਲੋਂ ਇਹ ਸਨਮਾਨ ਨਰਸਿੰਗ ਕਾਲਜ ਅਤੇ ਸਕੂਲ ਦੇ ਅਧਿਆਪਕਾਂ ਨੂੰ ਭੇਟ ਕੀਤੇ ਗਏ ਹਨ ।  ਇਸ ਮੌਕੇ ਜਥੇਦਾਰ ਸਤਨਾਮ ਸਿੰਘ ਲਾਦੀਆਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਪ੍ਰਿੰਸੀਪਲ ਵਨੀਤਾ ਚੋਟ ਵੀ ਹਾਜ਼ਰ ਸਨ।  
ਫ਼ੋਟੋ ਕੈਪਸ਼ਨ : ਅਧਿਆਪਕਾਂ ਦਾ ਸਨਮਾਨ ਉਪਰੰਤ ਯਾਦਗਾਰੀ ਤਸਵੀਰ