ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਬੰਗਾ : 16 ਸਤੰਬਰ :- ਇਲਾਕੇ ਦੇ ਪ੍ਰਸਿੱਧ ਲੋਕ ਸੇਵਾ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ  ਜੁੱਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ  ਨੇ ਸਮੂਹ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਜੀ ਸਾਨੂੰ ਸਾਰਿਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਦਰਸਾਏ ਸੇਵਾ ਮਾਰਗ ਅਨੁਸਾਰ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਮੌਕੇ ਲੰਬੜਦਾਰ ਮਨਮੋਹਨ ਸਿੰਘ ਢਾਹਾਂ ਤੇ ਟਰੱਸਟ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਵੱਲੋਂ ਦੋਹਤੇ  ਦੇ ਜਨਮ ਦੀ ਖੁਸ਼ੀ ਵਿਚ ਅਤੇ  ਟਰੱਸਟ  ਪ੍ਰਬੰਧਕ ਮੈਂਬਰ ਜਗਜੀਤ ਸਿੰਘ ਸੋਢੀ ਵੱਲੋਂ ਆਪਣੇ ਪੋਤਰੇ ਦੇ ਜਨਮ ਦੀ ਖੁਸ਼ੀ ਵਿਚ ਲੰਗਰਾਂ ਦੀ ਸੇਵਾ ਕੀਤੀ ਗਈ । ਗੁਰਦੁਆਰਾ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ ਟਰੱਸਟ, ਲੰਬੜਦਾਰ ਮਨਮੋਹਨ ਸਿੰਘ ਢਾਹਾਂ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਰ ਸਿੱਖਿਆ, ਪ੍ਰਿੰਸੀਪਲ ਸੁਰਿੰਦਰ ਕੌਰ ਜਸਪਾਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ. ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਚਰਨਜੀਤ ਕੌਰ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਮਨਜੀਤ ਸਿੰਘ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਵੱਖ ਵੱਖ ਅਦਾਰਿਆਂ ਦੇ ਕਰਮਚਾਰੀ, ਨਰਸਿੰਗ ਕਾਲਜ ਅਤੇ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ। ਇਸ ਮੌਕੇ ਚਾਹ ਦੇ ਲੰਗਰ ਅਤੁੱਟ ਵਰਤਾਏ ਗਏ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ  ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਝਲਕੀਆਂ