ਡਿਪਟੀ ਕਮਿਸ਼ਨਰ ਨੇ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 23 ਸਤੰਬਰ : ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ
ਪੰਦਰਵਾੜਾ ਮੁਹਿੰਮ ਤਹਿਤ ਚੱਲ ਰਹੇ
ਕੰਮਾਂ ਬਾਰੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਮੂਹ ਬਲਾਕ ਵਿਕਾਸ ਅਫ਼ਸਰਾਂ ਅਤੇ
ਜਲ ਸਪਲਾਈ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ
ਮੀਟਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਚੱਲ
ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਸ ਮੁਹਿੰਮ ਨੂੰ ਸਫਲਤਾਪੂਰਵਕ ਤਰੀਕੇ
ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰਨ ਲਈ ਕੀਤੇ ਜਾ ਰਹੇ
ਕੰਮਾਂ ਬਾਰੇ ਚਰਚਾ ਕੀਤੀ ਅਤੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਕੰਮਾਂ ਵਿੱਚ
ਤੇਜ਼ੀ ਲਿਆ ਕੇ ਨਿਸਚਿਤ ਟੀਚਿਆਂ ਨੂੰ ਪੂਰਾ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਪਿੰਡਾਂ ਵਿੱਚ
ਨਵੇਂ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਵੀ ਕਿਹਾ, ਤਾਂ ਜੋ ਜਲਦੀ ਜ਼ਿਲ੍ਹੇ ਨੂੰ ਓ.ਡੀ.ਐਫ
ਪਲੱਸ ਕੀਤ ਜਾ ਸਕੇ।
ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਾਂਸ਼ਹਿਰ ਰਾਜਵਿੰਦਰ ਕੌਰ, ਬੀ.ਡੀ.ਪੀ.ਓ ਔੜ ਹੇਮ
ਰਾਜ, ਬੀ.ਡੀ.ਪੀ.ਓ ਬਲਾਚੌਰ ਤੇ ਸੜੋਆ ਚੰਦ ਸਿੰਘ, ਐਸ.ਡੀ.ਓ ਜਲ ਸਪਲਾਈ ਹਰਦੀਪ ਸਿੰਘ, ਕੇਵਲ
ਕ੍ਰਿਸ਼ਨ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।