ਬੰਗਾ/ਨਵਾਂਸ਼ਹਿਰ, 1 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੇ ਤਹਿਤ
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ
ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਕਰਵਾਏ ਗਏ ਉਦਘਾਟਨੀ ਸਮਾਗਮ ਵਿੱਚ
ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ 'ਤੇ ਡਿਪਟੀ
ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਸੰਤੋਸ਼ ਕਟਾਰੀਆਂ ਨੇ ਕਿਹਾ ਕਿ ਮੁੱਖ
ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਦੇ ਵਿੱਚ ਜ਼ਿਲ੍ਹਿਆਂ ਵਿੱਚ ਕਰਵਾਏ ਜਾਣ ਵਾਲੇ ਖੇਡ
ਮੁਕਾਬਲੇ ਨੌਜਵਾਨਾਂ ਦੇ ਵਿੱਚ ਉਤਸ਼ਾਹ ਭਰਨਗੇ ਅਤੇ ਨੌਜਵਾਨ ਖੇਡਾਂ ਵੱਲ ਹੋਰ ਵੀ ਹੰਭਲਾ ਮਾਰ
ਕੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਹੋ ਕੇ ਸੂਬੇ ਅਤੇ ਦੇਸ਼ ਦੀ ਤਰੱਕੀ ਦੇ ਵਿੱਚ
ਯੋਗਦਾਨ ਪਾਉਣਗੇ। ਉਨ੍ਹਾਂ ਨੇ ਸਕੂਲਾਂ ਦੇ ਬੱਚਿਆਂ ਨੂੰ ਇਸ ਖੇਡਾਂ ਵਿੱਚ ਭਾਗ ਲੈਣ ਲਈ
ਪ੍ਰੇਰਿਤ ਵੀ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੀ ਸ਼ੁਰੂ ਹੋਣ ਜਾ ਰਹੀਆਂ
ਬਲਾਕ ਪੱਧਰੀ ਖੇਡਾਂ ਦੇ ਵਿੱਚ ਹਿੱਸਾ ਲੈਣ ਦੇ ਲਈ ਸਮੂਹ ਸਕੂਲ ਮੁਖੀਆਂ ਨੂੰ ਮੁਬਾਰਕਾਂ
ਦਿੰਦੇ ਹੋਏ ਵੱਧ ਤੋਂ ਵੱਧ ਬੱਚਿਆਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਕਿਹਾ। ਇਸ
ਦੌਰਾਨ ਸਕੂਲੀ ਬੱਚਿਆਂ ਦੇ ਦੌੜ ਅਤੇ ਰੱਸਾ ਕੱਸੀ ਦੇ ਉਦਘਾਟਨੀ ਮੁਕਾਬਲੇ ਵੀ ਕਰਵਾਏ ਗਏ, ਜਿਸ
ਵਿੱਚ ਜੈਨ ਮਾਡਲ ਸਕੂਲ ਬੰਗਾ ਦੇ ਵਿਦਿਆਰਥੀ ਜੇਤੂ ਰਹੇ। 400 ਮੀਟਰ ਦੌੜ ਵਿੱਚ ਅੰਕਿਤ ਕੁਮਾਰ
ਨੇ ਪਹਿਲਾ, ਦਿਵਾਂਸ ਦੇ ਦੂਜਾ ਅਤੇ ਪ੍ਰਿੰਸ ਨੇ ਤੀਜਾ ਸਥਾਨ ਹਾਸਲ ਕੀਤਾ। ਸਤਲੁਜ ਪਬਲਿਕ
ਸਕੂਲ ਬੰਗਾ ਦੇ ਵਿਦਿਆਰਥੀਆਂ ਵਲੋਂ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਜੇਤੂ ਰਹੇ
ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਲੋਂ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅਖੀਰ ਦੇ
ਵਿੱਚ ਮੁੱਖ ਮਹਿਮਾਨ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ
ਗਿਆ ਅਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਸਾਰਿਆਂ ਦਾ ਸਮਾਗਮ ਵਿਖੇ ਪਹੁੰਚਣ
'ਤੇ ਧੰਨਵਾਦ ਕੀਤਾ।
ਇਸ ਮੌਕੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਲਲਿਤ ਮੋਹਨ ਪਾਠਕ, ਐਸ.ਡੀ.ਐਮ ਬੰਗਾ ਮਨਰੀਤ
ਰਾਣਾ, ਜ਼ਿਲ੍ਹਾ ਖੇਡ ਅਫ਼ਸਰ ਬੰਦਨਾ ਕੰਬੋਜ, ਮਹਿਲਾ ਵਿੰਗ ਦੇ ਪ੍ਰਧਾਨ ਰਾਜਦੀਪ ਸ਼ਰਮਾ, ਕਾਲਜ
ਦੇ ਪ੍ਰਿੰਸੀਪਲ ਤਰਸੇਮ ਸਿੰਘ ਭਿੰਡਰ, ਪ੍ਰਿੰਸੀਪਲ ਹਰਜੀਤ ਸਿੰਘ ਮਾਹਲ ਖਾਲਸਾ ਸਕੂਲ ਤੋਂ
ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।